ਪੜਚੋਲ ਕਰੋ

ਰਾਫਾਲ ਸੌਦੇ 'ਤੇ ਫਿਰ ਫਸੀ ਮੋਦੀ ਸਰਕਾਰ, ਹੁਣ ਸੰਸਦ ਦੀ ਹੱਤਕ ਲਈ ਨੋਟਿਸ

ਨਵੀਂ ਦਿੱਲੀ: ਰਾਫਾਲ ਸੌਦੇ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸੋਧ ਕਰਨ ਦੀ ਅਪੀਲ ਤੋਂ ਬਾਅਦ ਮੋਦੀ ਸਰਕਾਰ ਖ਼ਿਲਾਫ਼ ਕਾਂਗਰਸ ਨੇ ਨਵਾਂ ਹਥਿਆਰ ਵਰਤਿਆ ਹੈ। ਕਾਂਗਰਸ ਨੇ ਇਲਜ਼ਾਮ ਲਾਇਆ ਹੈ ਕਿ ਮੋਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਨੂੰ ਗ਼ਲਤ ਅੰਕੜੇ ਪੇਸ਼ ਕਰਕੇ ਲੋਕ ਸਭਾ ਤੇ ਰਾਜ ਸਭਾ ਵਿੱਚ ਸੰਸਦ ਦੇ ਵੱਕਾਰ ਨੂੰ ਢਾਹ ਲਾਈ ਹੈ। ਇਸ ਲਈ ਪਾਰਟੀ ਨੇ ਸੋਮਵਾਰ ਨੂੰ ਸੰਸਦ ਦੀ ਹੱਤਕ ਲਈ ਨੋਟਿਸ ਜਾਰੀ ਕੀਤਾ ਹੈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਉੱਪਰਲੇ ਸਦਨ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ ਤੇ ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਹੇਠਲੇ ਸਦਨ ਨੂੰ ਨੋਟਿਸ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਤੇ ਖ਼ਾਸ ਤੌਰ 'ਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਖ਼ਿਲਾਫ਼ ਸਦਨ ਦੀ ਹੱਤਕ ਦਾ ਨੋਟਿਸ ਭੇਜਿਆ ਗਿਆ ਹੈ ਕਿਉਂਕਿ ਉਨ੍ਹਾਂ ਸੁਪਰੀਮ ਕੋਰਟ ਵਿੱਚ ਗ਼ਲਤ ਹਲਫ਼ੀਆ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਸਰਕਾਰ ਨੇ ਦੇਸ਼ ਦੀ ਸਰਬਉੱਚ ਅਦਾਲਤ ਨੂੰ ਝੂਠ ਬੋਲਿਆ ਹੋਵੇ। ਆਜ਼ਾਦ ਨੇ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਹਰਕਤਾਂ ਕਰਕੇ ਅਸੀਂ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਦੀ ਜਾਂਚ ਮੰਗ ਰਹੇ ਹਾਂ ਤਾਂ ਜੋ ਰਾਫਾਲ ਸੌਦੇ ਵਿੱਚ ਹੋਈ ਚੋਰੀ ਫੜੀ ਜਾਵੇ। ਉੱਧਰ, ਦੇਸ਼ ਦੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਅਦਾਲਤ ਨੂੰ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਦੇ ਹੁਕਮ ਦੇ ਪੈਰਾ 25 ਵਿੱਚ ਲਿਖਿਆ ਗਿਆ ਹੈ ਕਿ ਪੀਏਸੀ ਨੇ ਰਿਪੋਰਟ ਦੇਖ ਲਈ ਹੈ, ਜਦਕਿ ਲਿਖਿਆ ਜਾਣਾ ਚਾਹੀਦਾ ਸੀ ਪੀਏਸੀ ਰਿਪੋਰਟ ਦੇਖੇਗੀ। ਮੋਦੀ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਕੋਰਟ ਨੂੰ ਦੱਸਿਆ ਸੀ ਕਿ ਸੀਏਜੀ ਨੂੰ ਜਹਾਜ਼ ਦੀ ਕੀਮਤ ਦੇ ਵੇਰਵੇ ਦਿੱਤੇ ਗਏ ਹਨ ਅਤੇ ਦੱਸਿਆ ਗਿਆ ਹੈ ਕਿ ਕਿਵੇਂ ਸੀਏਜੀ ਅੱਗੇ ਪੀਏਸੀ ਨੂੰ ਰਿਪੋਰਟ ਭੇਜਦਾ ਹੈ ਅਤੇ ਫਿਰ ਪੀਏਸੀ ਤੋਂ ਸੰਸਦ ਤਕ ਜਾਂਦੀ ਹੈ। ਜਦਕਿ ਕੋਰਟ ਨੇ ਇਸ ਨੂੰ ਸਮਝਿਆ ਕਿ ਸੀਏਜੀ ਨੇ ਕੀਮਤ ਦੇ ਵੇਰਵੇ ਦੇਖ ਲਏ ਹਨ ਤੇ ਰਿਪੋਰਟ ਪੀਏਸੀ ਨੂੰ ਭੇਜ ਦਿੱਤੀ ਹੈ ਅਤੇ ਪੀਏਸੀ ਨੇ ਇਸ ਨੂੰ ਸੰਸਦ ਦੇ ਟੇਬਲ 'ਤੇ ਰੱਖ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਰਾਫਾਲ ਸੌਦੇ ਵਿੱਚ ਮੋਦੀ ਸਰਕਾਰ ਨੂੰ ਕਲੀਨ ਚਿੱਟ ਦਿੰਦਿਆਂ ਹੋਰ ਪੜਤਾਲ ਦੀ ਲੋੜ ਤੇ ਸੌਦੇ ਵਿਰੁੱਧ ਪਈਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ। ਪਰ ਕਾਂਗਰਸ ਨੇ ਇਸ ਨੂੰ ਗ਼ਲਤ ਦੱਸਿਆ ਤੇ ਮੋਦੀ ਸਰਕਾਰ 'ਤੇ ਵੱਡੇ ਹਮਲੇ ਕੀਤੇ। ਵਿਰੋਧੀਆਂ ਵੱਲੋਂ ਵਿਰੋਧ ਕੀਤੇ ਜਾਣ 'ਤੇ ਸਰਕਾਰ ਨੇ ਸੁਪਰੀਮ ਕੋਰਟ ਨੂੰ ਫੈਸਲੇ ਵਿੱਚ ਤੱਥ ਸਹੀ ਕਰਨ ਦੀ ਅਪੀਲ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

ਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ Jackpot

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Twin Pregnancy: ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
Embed widget