ਕਾਂਗਰਸ ਨੇ ਪ੍ਰੈੱਸ ਬਿਆਨ ਜਾਰੀ ਕਰ ਕਿਹਾ ਕਿ ਉਹ 1984 ਦੰਗਾ ਪੀੜਤਾਂ ਨੂੰ ਨਿਆਂ ਦਿਵਾਉਣ 'ਚ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹੈ। ਪਾਰਟੀ ਨੇ ਇਹ ਵੀ ਕਿਹਾ ਕਿ 1984 ਦੰਗਾ ਪੀੜਤਾਂ ਦੇ ਨਾਲ-ਨਾਲ 2002 ਦੇ ਗੁਜਰਾਤ ਦੰਗਿਆਂ ਦਾ ਵੀ ਇਨਸਾਫ ਮਿਲੇ। ਕਾਂਗਰਸ ਨੇ ਕਿਹਾ ਕਿ ਸਾਰੇ ਲੀਡਰ ਥੋੜ੍ਹਾ ਸੰਵੇਦਨਸ਼ੀਲ ਹੋਣ ਤੇ ਸਾਵਧਾਨੀ ਵਰਤਣ।
ਉੱਧਰ, ਸੈਮ ਪਿਤ੍ਰੋਦਾ ਨੇ ਇਸ ਵਿਵਾਦ 'ਤੇ ਕਿਹਾ ਹੈ ਕਿ ਉਸ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਬਲਕਿ ਸੱਚਾਈ ਹਮੇਸ਼ਾ ਸੱਚਾਈ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਝੂਠ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ ਤੇ ਸਮਾਂ ਆਉਣ 'ਤੇ ਸੱਚ ਸਭ ਦੇ ਸਾਹਮਣੇ ਆ ਜਾਵੇਗਾ।