Lok Sabha Elections 2024: ਜੈਰਾਮ ਰਮੇਸ਼ ਦਾ ਹੈਰਾਨ ਕਰਨ ਵਾਲਾ ਦਾਅਵਾ, 'ਅਮਿਤ ਸ਼ਾਹ ਦੇ ਰਹੇ ਜ਼ਿਲ੍ਹਾ ਕੁਲੈਕਟਰਾਂ ਨੂੰ ਧਮਕੀਆਂ'
Lok Sabha Election:ਸਾਲ 2024 ਦੀਆਂ ਲੋਕ ਸਭਾ ਚੋਣਾਂ ਕਈ ਅਹਿਮ ਰਹੀਆਂ। ਚੋਣਾਂ ਦੇ ਨਤੀਜਿਆਂ ਦੇ ਵਿੱਚ ਇੰਡੀਆ ਅਲਾਇੰਸ ਅਤੇ ਭਾਜਪਾ ਦੇ ਵਿੱਚ ਦਿਲਚਸਪ ਟੱਕਰ ਦੇਖਣ ਨੂੰ ਮਿਲੇਗੀ। ਜੈਰਾਮ ਰਮੇਸ਼ ਨੇ ਦਾਅਵਾ ਕੀਤਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ
Lok Sabha Election 2024: ਲੋਕ ਸਭਾ ਚੋਣਾਂ ਦੇ ਚੱਲ ਰਹੇ ਸੱਤਵੇਂ ਪੜਾਅ ਦੀ ਵੋਟਿੰਗ ਦੌਰਾਨ ਕਾਂਗਰਸ ਨੇ ਵੱਡਾ ਦਾਅਵਾ ਕੀਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ।
ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕੀਤਾ ਅਤੇ ਲਿਖਿਆ, ''The outgoing Home Minister ਅੱਜ ਸਵੇਰ ਤੋਂ ਹੀ ਜ਼ਿਲ੍ਹਾ ਕੁਲੈਕਟਰ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਹੁਣ ਤੱਕ 150 ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ। ਅਫਸਰਾਂ ਨੂੰ ਸ਼ਰੇਆਮ ਧਮਕੀਆਂ ਦੇਣ ਦੀ ਇਹ ਕੋਸ਼ਿਸ਼ ਬੇਹੱਦ ਸ਼ਰਮਨਾਕ ਅਤੇ ਅਸਵੀਕਾਰਨਯੋਗ ਹੈ। ਯਾਦ ਰੱਖੋ ਕਿ ਲੋਕਤੰਤਰ ਜਨਾਦੇਸ਼ 'ਤੇ ਚੱਲਦਾ ਹੈ,ਧਮਕੀਆਂ ਨਾਲ ਨਹੀਂ। 4 ਜੂਨ ਦੇ ਜਨਾਦੇਸ਼ ਅਨੁਸਾਰ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਭਾਜਪਾ ਸੱਤਾ ਤੋਂ ਬਾਹਰ ਹੋ ਜਾਣਗੇ ਅਤੇ I.N.D.I.A ਦੀ ਜਿੱਤ ਹੋਵੇਗੀ। ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਦਬਾਅ ਵਿੱਚ ਨਹੀਂ ਆਉਣਾ ਚਾਹੀਦਾ ਅਤੇ ਸੰਵਿਧਾਨ ਦੀ ਰੱਖਿਆ ਕਰਨੀ ਚਾਹੀਦੀ ਹੈ। ਉਹ ਨਿਗਰਾਨੀ ਵਿੱਚ ਹਨ।
The outgoing Home Minister has been calling up DMs/Collectors. So far he has spoken to 150 of them. This is blatant and brazen intimidation, showing how desperate the BJP is. Let it be very clear: the will of the people shall prevail, and on June 4th, Mr. Modi, Mr. Shah, and the…
— Jairam Ramesh (@Jairam_Ramesh) June 1, 2024
ਦਰਅਸਲ, ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਤਹਿਤ ਪੰਜਾਬ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਉੜੀਸਾ, ਹਿਮਾਚਲ ਪ੍ਰਦੇਸ਼, ਝਾਰਖੰਡ ਅਤੇ ਚੰਡੀਗੜ੍ਹ ਸਮੇਤ ਦੇਸ਼ ਦੇ 8 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 57 ਸੀਟਾਂ 'ਤੇ ਵੋਟਿੰਗ ਹੋ ਚੁੱਕੀ ਹੈ।
ਸੱਤ ਪੜਾਵਾਂ ਵਿੱਚ ਚੋਣਾਂ ਹੋਈਆਂ
ਲੋਕ ਸਭਾ ਚੋਣਾਂ ਲਈ ਸੱਤ ਪੜਾਵਾਂ ਵਿੱਚ ਵੋਟਿੰਗ ਹੋਈ। ਪਹਿਲੇ ਗੇੜ ਦੀਆਂ ਚੋਣਾਂ 19 ਅਪ੍ਰੈਲ ਨੂੰ, ਦੂਜੇ ਪੜਾਅ ਦੀਆਂ 26 ਅਪ੍ਰੈਲ ਨੂੰ, ਤੀਜੇ ਪੜਾਅ ਦੀਆਂ 7 ਮਈ ਨੂੰ, ਚੌਥੇ ਗੇੜ ਦੀਆਂ 13 ਮਈ ਨੂੰ, ਚੌਥੇ ਗੇੜ ਦੀਆਂ 20 ਮਈ ਨੂੰ, ਪੰਜਵੇਂ ਗੇੜ ਦੀਆਂ 20 ਮਈ ਨੂੰ, ਛੇਵਾਂ ਗੇੜ ਦੀਆਂ 25 ਮਈ ਨੂੰ ਅਤੇ 1 ਜੂਨ ਨੂੰ ਸੱਤਵਾਂ ਗੇੜ ਲਈ ਵੋਟਿੰਗ ਹੋਈ। ਦੱਸ ਦਈਏ ਚੋਣ ਨਤੀਜੇ 4 ਜੂਨ ਨੂੰ ਆਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।