ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਦੀ ਦੇਹਾਂਤ ਹੋ ਗਿਆ। ਬੁੱਧਵਾਰ ਸਵੇਰ ਸਾਡੇ ਤਿੰਨ ਵਜੇ ਉਨ੍ਹਾਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਆਖਰੀ ਸਾਹ ਲਿਆ। 71 ਸਾਲਾ ਅਹਿਮਦ ਪਟੇਲ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, 'ਅਹਿਮਦ ਪਟੇਲ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਸਮਾਜ ਦੀ ਸੇਵਾ ਕੀਤੀ। ਆਪਣੇ ਤੇਜ਼ ਦਿਮਾਗ ਲਈ ਪਛਾਣ ਰੱਖਣ ਵਾਲੇ ਅਹਿਮਦ ਪਟੇਲ ਦੀ ਕਾਂਗਰਸ ਪਾਰਟੀ ਨੂੰ ਮਜਬੂਤ ਬਣਾਉਣ 'ਚ ਉਨ੍ਹਾਂ ਦੀ ਭੂਮਿਕਾ ਹਮੇਸ਼ਾਂ ਯਾਦ ਕੀਤੀ ਜਾਵੇਗੀ।'


ਅਹਿਮਦ ਪਟੇਲ ਦੇ ਬੇਟੇ ਨੇ ਜਾਣਕਾਰੀ ਦਿੰਦਿਆ ਦੱਸਿਆ, 'ਬੇਹੱਦ ਦੁਖੀ ਮਨ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਤਾ ਅਹਿਮਦ ਪਟੇਲ ਦਾ ਦੇਹਾਂਤ ਹੋ ਗਿਆ ਹੈ। ਕਰੀਬ ਇਕ ਮਹੀਨਾ ਪਹਿਲਾਂ ਉਹ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ। ਇਲਾਜ ਦੌਰਾਨ ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ।'

ਬਾਇਡਨ ਸਰਕਾਰ 'ਚ ਮੰਤਰੀ ਬਣਨ ਬਾਰੇ ਓਬਾਮਾ ਦਾ ਵੱਡਾ ਬਿਆਨ, ਪਤਨੀ ਦਾ ਨਾਂਅ ਲੈਕੇ ਕੀਤਾ ਸਪਸ਼ਟ

ਪੰਜ ਵਾਰ ਰਹੇ ਰਾਜਸਭਾ ਸੰਸਦ ਮੈਂਬਰ

21 ਅਗਸਤ, 1949 ਨੂੰ ਅਹਿਮਦ ਪਟੇਲ ਦਾ ਜਨਮ ਗੁਜਰਾਤ 'ਚ ਹੋਇਆ ਸੀ। ਅਹਿਮਦ ਪਟੇਲ ਤਿੰਨ ਵਾਰ ਲੋਕ ਸਭਾ ਚੋਣਾਂ ਜਿੱਤ ਚੁੱਕੇ ਸਨ। ਇਸ ਤੋਂ ਇਲਾਵਾ ਪੰਜ ਵਾਰ ਰਾਜਸਭਾ ਮੈਂਬਰ ਵੀ ਰਹਿ ਚੁੱਕੇ ਹਨ।

ਭਾਰਤੀ ਮੌਸਮ ਵਿਭਾਗ ਨੇ ਜਾਰੀ ਕੀਤਾ 'ਨਿਵਾਰ' ਦਾ ਅਲਰਟ, ਇੰਡੀਗੋ ਨੇ 49 ਉਡਾਣਾਂ ਕੀਤੀਆਂ ਰੱਦ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ