G-23 ਨੇਤਾਵਾਂ ਦੀ ਬੈਠਕ ਤੋਂ ਬਾਅਦ ਗ਼ੁਲਾਮ ਨਬੀ ਆਜ਼ਾਦ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ, ਦੱਸਿਆ ਕੀ ਹੋਈ ਗੱਲ
ਦਰਅਸਲ, ਜੀ-23 ਦੇ ਆਗੂਆਂ ਨੇ ਚੋਣ ਨਤੀਜਿਆਂ ਨੂੰ ਲੈ ਕੇ ਮੀਟਿੰਗ ਬੁਲਾਈ ਸੀ, ਜਿਸ ਵਿੱਚ ਕੇਂਦਰੀ ਲੀਡਰਸ਼ਿਪ ਨੂੰ ਕਈ ਤਰ੍ਹਾਂ ਦੀਆਂ ਸਲਾਹਾਂ ਦਿੱਤੀਆਂ ਗਈਆਂ ਸੀ। ਇਸ ਤੋਂ ਬਾਅਦ ਦੱਸਿਆ ਗਿਆ ਕਿ ਗੁਲਾਮ ਨਬੀ ਆਜ਼ਾਦ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ।
Congress leader Ghulam Nabi Azad meet party president Sonia Gandhi after Meeting with G23 leaders
Ghulam Nabi Azad meet Sonia Gandhi: ਚੋਣ ਹਾਰ ਤੋਂ ਬਾਅਦ ਕਾਂਗਰਸ 'ਚ ਲਗਾਤਾਰ ਹਲਚਲ ਜਾਰੀ ਹੈ। ਪਾਰਟੀ ਦੇ ਨਾਰਾਜ਼ ਆਗੂਆਂ ਨੇ ਇੱਕ ਵਾਰ ਫਿਰ ਤੋਂ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਲੀਡਰਸ਼ਿਪ 'ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੁਣ ਜੀ-23 ਆਗੂਆਂ ਚੋਂ ਇੱਕ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਕਾਫੀ ਸਮੇਂ ਤੱਕ ਕਈ ਮੁੱਦਿਆਂ 'ਤੇ ਚਰਚਾ ਹੁੰਦੀ ਰਹੀ। ਇਸ ਮੁਲਾਕਾਤ ਤੋਂ ਬਾਅਦ ਆਜ਼ਾਦ ਨੇ ਕਿਹਾ ਕਿ ਸੋਨੀਆ ਜੀ ਨੂੰ ਕਈ ਸੁਝਾਅ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਰੁਟੀਨ ਮੀਟਿੰਗ ਹੈ, ਮੀਡੀਆ ਲਈ ਖ਼ਬਰ ਹੋ ਸਕਦੀ ਹੈ, ਪਰ ਅਸੀਂ ਪਾਰਟੀ ਪ੍ਰਧਾਨ ਨੂੰ ਮਿਲਦੇ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗੇ।
ਜੀ-23 ਦੀ ਮੀਟਿੰਗ ਤੋਂ ਬਾਅਦ ਮੁਲਾਕਾਤ
ਦਰਅਸਲ, ਜੀ-23 ਦੇ ਆਗੂਆਂ ਨੇ ਚੋਣ ਨਤੀਜਿਆਂ ਨੂੰ ਲੈ ਕੇ ਮੀਟਿੰਗ ਬੁਲਾਈ ਸੀ, ਜਿਸ ਵਿੱਚ ਕੇਂਦਰੀ ਲੀਡਰਸ਼ਿਪ ਨੂੰ ਕਈ ਤਰ੍ਹਾਂ ਦੀਆਂ ਸਲਾਹਾਂ ਦਿੱਤੀਆਂ ਗਈਆਂ ਸੀ। ਇਸ ਤੋਂ ਬਾਅਦ ਦੱਸਿਆ ਗਿਆ ਕਿ ਗੁਲਾਮ ਨਬੀ ਆਜ਼ਾਦ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਜਿਸ ਵਿੱਚ ਉਨ੍ਹਾਂ ਸੋਨੀਆ ਨੂੰ ਇਸ ਮੀਟਿੰਗ ਦੀ ਜਾਣਕਾਰੀ ਅਤੇ ਆਗੂਆਂ ਦੇ ਇਤਰਾਜ਼ਾਂ ਤੋਂ ਜਾਣੂ ਕਰਵਾਉਣਾ ਸੀ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਨਾਰਾਜ਼ ਆਗੂਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੋਨੀਆ ਗਾਂਧੀ ਖੁਦ ਨਾਰਾਜ਼ ਆਗੂਆਂ ਨਾਲ ਗੱਲਬਾਤ ਕਰਕੇ ਇਸ ਪੂਰੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਜੀ-23 ਬੈਠਕ 'ਚ ਕੀ ਹੋਇਆ?
16 ਮਾਰਚ ਦੀ ਦੇਰ ਸ਼ਾਮ ਨੂੰ ਰਾਤ ਦੇ ਖਾਣੇ ਦੇ ਬਹਾਨੇ ਗੁਲਾਮ ਨਬੀ ਆਜ਼ਾਦ ਦੇ ਘਰ ਮੀਟਿੰਗ ਬੁਲਾਈ ਗਈ। ਇਸ ਵਿੱਚ ਜੀ-23 ਗਰੁੱਪ ਦੇ 18 ਆਗੂਆਂ ਨੇ ਭਾਗ ਲਿਆ। ਬੈਠਕ 'ਚ ਪਾਰਟੀ ਲੀਡਰਸ਼ਿਪ 'ਤੇ ਸਿੱਧੇ ਸਵਾਲ ਚੁੱਕੇ ਗਏ। ਨਾਰਾਜ਼ ਆਗੂਆਂ ਨੇ ਕਿਹਾ ਕਿ ਕਾਂਗਰਸ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਇਹ ਵੀ ਸੁਝਾਅ ਦਿੱਤਾ ਗਿਆ ਕਿ 2024 ਦੀਆਂ ਚੋਣਾਂ ਲਈ ਕਾਂਗਰਸ ਨੂੰ ਹੋਰ ਪਾਰਟੀਆਂ ਨਾਲ ਗੱਲਬਾਤ ਕਰਨੀ ਪਵੇਗੀ। ਇਸ ਮੀਟਿੰਗ ਵਿੱਚ ਇਹ ਸਵਾਲ ਵੀ ਉਠਾਇਆ ਗਿਆ ਕਿ ਜਦੋਂ ਹਾਰੇ ਹੋਏ ਸੂਬਿਆਂ ਦੇ ਸੂਬਾ ਪ੍ਰਧਾਨਾਂ ਦੇ ਅਸਤੀਫ਼ੇ ਲਏ ਗਏ ਸੀ ਤਾਂ ਹਲਕਾ ਇੰਚਾਰਜਾਂ ਅਤੇ ਜਨਰਲ ਸਕੱਤਰਾਂ ਦੇ ਅਸਤੀਫ਼ੇ ਕਿਉਂ ਨਹੀਂ ਮੰਗੇ ਗਏ। ਯਾਨੀ ਪ੍ਰਿਅੰਕਾ ਗਾਂਧੀ ਨੂੰ ਸਿੱਧਾ ਨਿਸ਼ਾਨਾ ਬਣਾਇਆ ਗਿਆ। ਕਿਉਂਕਿ ਪ੍ਰਿਅੰਕਾ ਯੂਪੀ ਵਿੱਚ ਸਭ ਕੁਝ ਦੇਖ ਰਹੀ ਸੀ।
ਇਹ ਵੀ ਪੜ੍ਹੋ: