Bharat Jodo Yatra : ਕੇਂਦਰ ਵਿਚਲੀ ਮੋਦੀ ਸਰਕਾਰ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਤੋਂ ਡਰ ਗਈ ਹੈ। ਇਸ ਲਈ ਸਰਕਾਰ ਨੇ ਇੰਟੈਲੀਜੈਂਸ ਬਿਊਰੋ (ਆਈਬੀ) ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਹ ਇਲਜ਼ਾਮ ਸੀਨੀਅਰ ਕਾਂਗਰਸੀ ਲੀਡਰ ਜੈਰਾਮ ਰਮੇਸ਼ ਨੇ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਗੱਲਬਾਤ ਕਰਨ ਵਾਲਿਆਂ ਤੋਂ ਇੰਟੈਲੀਜੈਂਸ ਬਿਊਰੋ (ਆਈਬੀ) ਵੱਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।





ਦੱਸ ਦਈਏ ਕਿ ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੂਰੇ ਦੇਸ਼ ਅੰਦਰ ਭਾਰਤ ਜੋੜੋ ਯਾਤਰਾ ਕੀਤੀ ਜਾ ਰਹੀ ਹੈ। ਇਹ ਯਾਤਰਾ ਸ਼ੁਰੂ ਤੋਂ ਹੀ ਚਰਚਾ ਵਿੱਚ ਹੈ। ਪਿਛਲੇ ਦਿਨੀਂ ਕੇਂਦਰੀ ਸਿਹਤ ਮੰਤਰੀ ਨੇ ਕੋਰੋਨਾ ਦਾ ਹਵਾਲਾ ਦੇ ਕੇ ਭਾਰਤ ਜੋੜੋ ਯਾਤਰਾ ਨੂੰ ਟਾਲ ਦੇਣ ਲਈ ਵੀ ਕਿਹਾ ਸੀ। ਇਸ ਉੱਪਰ ਕਾਂਗਰਸ ਤੇ ਬੀਜੇਪੀ ਆਹਮੋ-ਸਾਹਮਣੇ ਹੋ ਗਈਆਂ ਸੀ।

ਹੁਣ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਹੈ ਕਿ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਗੱਲਬਾਤ ਕਰਨ ਵਾਲਿਆਂ ਤੋਂ ਇੰਟੈਲੀਜੈਂਸ ਬਿਊਰੋ (ਆਈਬੀ) ਵੱਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਦੋਵੇਂ ਆਗੂ ਭਾਰਤ ਜੋੜੋ ਯਾਤਰਾ ਕਾਰਨ ‘ਚਿੰਤਤ’ ਨਜ਼ਰ ਆ ਰਹੇ ਹਨ।

ਉਨ੍ਹਾਂ ਨੇ ਟਵੀਟ ਕੀਤਾ, ‘ਆਈਬੀ ਵੱਲੋਂ ਉਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਹੈ। ਖੁ਼ਫੀਆ ਏਜੰਸੀ ਵੱਲੋਂ ਉਨ੍ਹਾਂ ਯਾਦ ਪੱਤਰਾਂ ਦੀਆਂ ਕਾਪੀਆਂ ਵੀ ਮੰਗੀਆਂ ਜਾ ਰਹੀਆਂ ਹਨ ਜਿਹੜੀਆਂ ਕਿ ਰਾਹੁਲ ਗਾਂਧੀ ਨੂੰ ਸੌਂਪੀਆਂ ਗਈਆਂ ਹਨ।’


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।