Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi Security:ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਕਾਂਗਰਸ ਚਿੰਤਤ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੂੰ
Rahul Gandhi Security: ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਕਾਂਗਰਸ ਚਿੰਤਤ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੂੰ ਪੱਤਰ ਲਿਖਿਆ ਹੈ। ਜੈਰਾਮ ਰਮੇਸ਼ ਨੇ ਜਿਥੇ ਰਾਹੁਲ ਗਾਂਧੀ ਦੀ ਜਾਨ ਨੂੰ ਖਤਰਾ ਦੱਸਿਆ ਹੈ, ਉਥੇ ਹੀ ਉਨ੍ਹਾਂ ਨੇ ਭਾਜਪਾ 'ਤੇ ਉਨ੍ਹਾਂ ਦੀ ਜਾਨ ਨੂੰ ਖਤਰੇ 'ਚ ਪਾਉਣ ਦਾ ਦੋਸ਼ ਵੀ ਲਗਾਇਆ ਹੈ। ਜੈਰਾਮ ਰਮੇਸ਼ ਨੇ ਇਸ ਪੱਤਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਵੀ ਸਾਂਝਾ ਕੀਤਾ ਹੈ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਕਸ 'ਤੇ ਚਿੱਠੀ ਨੂੰ ਸਾਂਝਾ ਕਰਦੇ ਹੋਏ ਲਿਖਿਆ, 'ਇਹ ਮੇਰਾ ਭਾਜਪਾ ਪ੍ਰਧਾਨ ਜੇਪੀ ਨੱਡਾ ਜੀ ਨੂੰ ਲਿਖਿਆ ਗਿਆ ਪੱਤਰ ਹੈ। ਇਸ ਵਿੱਚ ਮੈਂ ਉਸ ਸ਼ਿਸ਼ਟਾਚਾਰ ਦੀ ਘਾਟ ਨੂੰ ਸੰਬੋਧਿਤ ਕੀਤਾ ਹੈ ਜੋ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸੰਬੋਧਿਤ ਪੱਤਰ ਦੀ ਰਸੀਦ ਨੂੰ ਵੀ ਸਵੀਕਾਰ ਨਾ ਕਰਕੇ ਦਿਖਾਈ ਹੈ। ਨਾਲ ਹੀ ਨੱਡਾ ਜੀ ਨੇ ਅੱਜ ਦਿੱਤੇ ਬੇਤੁਕੇ ਤੇ ਅਰਥਹੀਣ ਜਵਾਬ ਦਾ ਵੀ ਮੂੰਹ ਤੋੜ ਜਵਾਬ ਦਿੱਤਾ ਹੈ।
यह भाजपा अध्यक्ष JP नड्डा जी को लिखा मेरा पत्र है। इसमें मैंने उस शिष्टाचार की कमी को संबोधित किया है, जिसे प्रधानमंत्री ने उनके नाम लिखे पत्र की प्राप्ति तक स्वीकार न करके दिखाया है। साथ ही नड्डा जी ने आज जो अशिष्ट और निरर्थक प्रतिक्रिया दी है, उसका जवाब भी दिया है। https://t.co/gxpsSP3ztk pic.twitter.com/Jk4LeNKVEN
— Jairam Ramesh (@Jairam_Ramesh) September 19, 2024
ਚਿੱਠੀ 'ਚ ਕੀ ਲਿਖਿਆ ਸੀ?
ਜੈਰਾਮ ਰਮੇਸ਼ ਨੇ ਚਿੱਠੀ 'ਚ ਲਿਖਿਆ, 'ਭਾਰਤੀ ਰਾਸ਼ਟਰੀ ਕਾਂਗਰਸ ਨਾ ਸਿਰਫ ਹੈਰਾਨ ਹੈ ਸਗੋਂ ਚਿੰਤਤ ਵੀ ਹੈ ਕਿ ਸਾਡੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖਿਆ ਗਿਆ ਪੱਤਰ ਤੁਹਾਡੇ ਜਵਾਬ ਲਈ ਭੇਜਿਆ ਗਿਆ ਸੀ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੀ ਜਾਨ ਨੂੰ ਖਤਰੇ ਵਰਗੇ ਗੰਭੀਰ ਮਾਮਲੇ 'ਤੇ ਪ੍ਰਧਾਨ ਮੰਤਰੀ ਦੀ ਚੁੱਪੀ ਬੇਹੱਦ ਪ੍ਰੇਸ਼ਾਨ ਕਰਨ ਵਾਲੀ ਹੈ।
ਮੱਲਿਕਾਰਜੁਨ ਖੜਗੇ ਦੀ ਚਿੱਠੀ 'ਤੇ ਤੁਹਾਡੀ ਪ੍ਰਤੀਕਿਰਿਆ ਬਚਕਾਨਾ ਅਤੇ ਸਤਹੀ ਹੈ। ਰਾਹੁਲ ਗਾਂਧੀ ਦੀ ਜਾਨ 'ਤੇ ਮੰਡਰਾ ਰਹੇ ਗੰਭੀਰ ਖਤਰਿਆਂ ਤੋਂ ਧਿਆਨ ਹਟਾਉਣ ਦੀ ਇਹ ਸ਼ਰਮਨਾਕ ਕੋਸ਼ਿਸ਼ ਹੈ।
ਉਨ੍ਹਾਂ ਲਿਖਿਆ, 'ਕਾਂਗਰਸ ਪਾਰਟੀ ਜਿਸ ਦੇ ਨੇਤਾਵਾਂ ਨੇ ਇਸ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਉਨ੍ਹਾਂ ਨੂੰ ਰਾਸ਼ਟਰਵਾਦ ਦਾ ਸਰਟੀਫਿਕੇਟ ਦੇਣ ਤੋਂ ਪਹਿਲਾਂ ਤੁਹਾਨੂੰ ਆਪਣੀ ਪਾਰਟੀ ਅਤੇ ਇਸ ਦੀ ਵਿਚਾਰਧਾਰਾ 'ਤੇ ਗੌਰ ਕਰਨਾ ਚਾਹੀਦਾ ਹੈ। ਇਹ ਕਦੇ ਨਾ ਭੁੱਲੋ ਕਿ ਮਹਾਤਮਾ ਗਾਂਧੀ ਦੀ ਦੁਖਦਾਈ ਹੱਤਿਆ ਤੋਂ ਬਹੁਤ ਪਹਿਲਾਂ, ਤੁਹਾਡੇ ਵਿਚਾਰਧਾਰਕ ਪੁਰਖਿਆਂ ਨੇ ਬਾਪੂ ਵਿਰੁੱਧ ਹਿੰਸਾ ਅਤੇ ਨਫ਼ਰਤ ਦਾ ਮਾਹੌਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਕਾਂਗਰਸ ਪਾਰਟੀ ਨੇ ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ, ਸਰਦਾਰ ਵੱਲਭ ਭਾਈ ਪਟੇਲ, ਸੁਭਾਸ਼ ਚੰਦਰ ਬੋਸ, ਲਾਲ ਬਹਾਦਰ ਸ਼ਾਸਤਰੀ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਵਰਗੇ ਮਹਾਨ ਨੇਤਾਵਾਂ ਦੀ ਅਗਵਾਈ ਵਿੱਚ ਭਾਰਤ ਦੀ ਏਕਤਾ ਅਤੇ ਅਖੰਡਤਾ ਲਈ ਹਮੇਸ਼ਾ ਸੰਘਰਸ਼ ਕੀਤਾ ਹੈ। ਇਹ ਵਚਨਬੱਧਤਾ ਅੱਜ ਵੀ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਜਾਰੀ ਹੈ, ਜਿਨ੍ਹਾਂ ਨੇ ਤੁਹਾਡੇ ਨੇਤਾਵਾਂ ਦੇ ਉਲਟ, ਪਛੜੇ ਵਰਗਾਂ, ਘੱਟ ਗਿਣਤੀਆਂ, ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਲਈ ਇਨਸਾਫ਼ ਲਈ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕੀਤੀ ਹੈ।
ਇਸ ਦੇ ਨਾਲ ਹੀ ਭਾਜਪਾ ਨੇ ਸਸਤੀ ਰਾਜਨੀਤੀ ਵਿੱਚ ਮੁਹਾਰਤ ਹਾਸਲ ਕਰ ਲਈ ਹੈ। ਨਫ਼ਰਤ ਅਤੇ ਧਰੁਵੀਕਰਨ ਦਾ ਸਹਾਰਾ ਲੈ ਕੇ ਉਸ ਨੇ ਆਪਣੀ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾ ਦਿੱਤਾ ਹੈ।
ਪੀਐਮ ਮੋਦੀ 'ਤੇ ਨਿਸ਼ਾਨਾ ਸਾਧਿਆ
ਜੈਰਾਮ ਰਮੇਸ਼ ਨੇ ਪੱਤਰ 'ਚ ਲਿਖਿਆ, 'ਇਹ ਹੈਰਾਨੀ ਦੀ ਗੱਲ ਨਹੀਂ ਹੈ ਕਿ ਭਾਜਪਾ ਨੇਤਾਵਾਂ ਨੇ ਰਾਹੁਲ ਗਾਂਧੀ ਬਾਰੇ ਅਜਿਹੇ ਘਿਨਾਉਣੇ ਬਿਆਨ ਦਿੱਤੇ ਹਨ, ਜਦੋਂ ਪ੍ਰਧਾਨ ਮੰਤਰੀ ਖੁਦ ਆਪਣੇ ਚੋਣ ਪ੍ਰਚਾਰ 'ਚ ਫੁੱਟ ਪਾਊ ਬਿਆਨਬਾਜ਼ੀ, ਧਾਰਮਿਕ ਧਰੁਵੀਕਰਨ ਅਤੇ ਸਸਤੀ ਬਿਆਨਬਾਜ਼ੀ ਦੀ ਮਿਸਾਲ ਕਾਇਮ ਕਰਦੇ ਹਨ। ਅਸੀਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਾਂ ਕਿ ਉਹ ਮਾੜੀ ਰਾਜਨੀਤੀ ਤੋਂ ਉੱਪਰ ਉੱਠ ਕੇ, ਆਪਣੀ ਪਾਰਟੀ ਦੇ ਨੇਤਾਵਾਂ ਦੀਆਂ ਕਾਰਵਾਈਆਂ ਦੀ ਨਿੰਦਾ ਕਰਨ ਅਤੇ ਇੱਕ ਮਜ਼ਬੂਤ ਮਿਸਾਲ ਕਾਇਮ ਕਰਨ। ਨਹੀਂ ਤਾਂ, ਤੁਹਾਡੀ ਚੁੱਪੀ ਉਨ੍ਹਾਂ ਤੱਤਾਂ ਨੂੰ ਹੋਰ ਉਤਸ਼ਾਹਿਤ ਕਰਦੀ ਹੈ ਜੋ ਦੇਸ਼ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਧਮਕੀਆਂ ਦਿੰਦੇ ਹਨ। ਪੂਰੀ ਦੁਨੀਆ ਦੇਖ ਰਹੀ ਹੈ ਕਿ ਕਿਵੇਂ ਭਾਰਤ ਦੀ ਸੱਤਾਧਾਰੀ ਪਾਰਟੀ ਵਿਰੋਧੀ ਧਿਰ ਦੇ ਨੇਤਾ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਹੀ ਹੈ''।