ਪੜਚੋਲ ਕਰੋ
Advertisement
ਪਹਿਲੂ ਖਾਨ ਦੇ ਕਤਲ ਕੇਸ 'ਚੋਂ ਮੁਲਜ਼ਮਾਂ ਦੀ ਰਿਹਾਈ ਤੋਂ ਪ੍ਰਿਅੰਕਾ ਹੈਰਾਨ
ਗਾਂ ਰੱਖਿਆ ਦੇ ਨਾਂ 'ਤੇ ਪਹਿਲੂ ਖਾਨ ਦੀ ਮੌਤ ਦੇ ਕੇਸ ਵਿੱਚ ਸਾਰੇ ਮੁਲਜ਼ਮਾਂ ਦੇ ਬਰੀ ਹੋਣ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਹੈਰਾਨ ਹੈ। ਉਨ੍ਹਾਂ ਕਿਹਾ ਹੈ ਕਿ ਅਦਾਲਤ ਦਾ ਇਹ ਫੈਸਲਾ ਹੈਰਾਨ ਕਰਨ ਵਾਲਾ ਹੈ। ਪ੍ਰਿਅੰਕਾ ਨੇ ਰਾਜਸਥਾਨ ਦੀ ਗਹਿਲੋਤ ਸਰਕਾਰ ਨੂੰ ਕਿਹਾ ਕਿ ਉਮੀਦ ਕਰਦੇ ਹਨ ਕਿ ਉਹ ਫੈਸਲੇ ਖਿਲਾਫ ਹਾਈਕੋਰਟ ਜਾਣਗੇ।
ਨਵੀਂ ਦਿੱਲੀ: ਗਾਂ ਰੱਖਿਆ ਦੇ ਨਾਂ 'ਤੇ ਪਹਿਲੂ ਖਾਨ ਦੀ ਮੌਤ ਦੇ ਕੇਸ ਵਿੱਚ ਸਾਰੇ ਮੁਲਜ਼ਮਾਂ ਦੇ ਬਰੀ ਹੋਣ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਹੈਰਾਨ ਹੈ। ਉਨ੍ਹਾਂ ਕਿਹਾ ਹੈ ਕਿ ਅਦਾਲਤ ਦਾ ਇਹ ਫੈਸਲਾ ਹੈਰਾਨ ਕਰਨ ਵਾਲਾ ਹੈ। ਪ੍ਰਿਅੰਕਾ ਨੇ ਰਾਜਸਥਾਨ ਦੀ ਗਹਿਲੋਤ ਸਰਕਾਰ ਨੂੰ ਕਿਹਾ ਕਿ ਉਮੀਦ ਕਰਦੇ ਹਨ ਕਿ ਉਹ ਫੈਸਲੇ ਖਿਲਾਫ ਹਾਈਕੋਰਟ ਜਾਣਗੇ।
ਪ੍ਰਿਅੰਕਾ ਨੇ ਟਵੀਟ ਕਰਦਿਆਂ ਕਿਹਾ ਪਹਿਲੂ ਖਾਨ ਮਾਮਲੇ ਵਿੱਚ ਹੇਠਲੀ ਅਦਾਲਤ ਦਾ ਫੈਸਲਾ ਹੈਰਾਨ ਕਰਨ ਵਾਲਾ ਹੈ। ਦੇਸ਼ ਵਿੱਚ ਗੈਰ ਮਨੁੱਖਤਾ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ। ਭੀੜ ਵੱਲੋਂ ਕਿਸੇ ਦੀ ਹੱਤਿਆ ਗੰਭੀਰ ਅਪਰਾਧ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਸਰਕਾਰ ਵੱਲੋਂ ਹਜ਼ੂਮੀ ਕਤਲਾਂ ਖਿਲਾਫ ਕਾਨੂੰਨ ਬਣਾਉਣਾ ਚੰਗੀ ਸ਼ੁਰੂਆਤ ਹੈ। ਉਮੀਦ ਹੈ ਕਿ ਸਰਕਾਰ ਪਹਿਲੂ ਖਾਨ ਕੇਸ ਵਿੱਚ ਨਿਆਂ ਦਵਾ ਕੇ ਮਿਸਾਲ ਪੇਸ਼ ਕਰੇਗੀ।पहलू खान मामले में लोअर कोर्ट का फैसला चौंका देने वाला है। हमारे देश में अमानवीयता की कोई जगह नहीं होनी चाहिए और भीड़ द्वारा हत्या एक जघन्य अपराध है।
— Priyanka Gandhi Vadra (@priyankagandhi) August 16, 2019
ਯਾਦ ਰਹੇ ਰਾਜਸਥਾਨ ਵਿੱਚ ਪਹਿਲੂ ਖਾਨ ਦੀ ਹਜੂਮ ਵੱਲੋਂ ਕੀਤੀ ਹੱਤਿਆ ਦੇ ਮਾਮਲੇ ਵਿੱਚ ਅਲਵਰ ਦੀ ਅਦਾਲਤ ਨੇ ਸਾਰੇ ਛੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਵਧੀਕ ਸੈਸ਼ਨ ਜੱਜ ਸਰਿਤਾ ਸਵਾਮੀ ਨੇ ਪਹਿਲੂ ਖਾਨ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕੀਤਾ ਹੈ। ਪਹਿਲੂ ਖਾਨ ਤੇ ਉਸ ਦੇ ਦੋ ਪੁੱਤਰ ਤੇ ਕੁਝ ਹੋਰ ਵਿਅਕਤੀ ਜਦੋਂ ਗਊਆਂ ਲੈ ਕੇ ਆ ਰਹੇ ਸਨ ਤਾਂ ਉਨ੍ਹਾਂ ਨੂੰ ਕਥਿਤ ਗਊ ਰੱਖਿਅਕਾਂ ਨੇ ਪਹਿਲੀ ਅਪਰੈਲ ਨੂੰ ਅਲਵਰ ਦੇ ਬਹਿਰੋਰ ਨੇੜੇ ਘੇਰ ਲਿਆ ਸੀ ਤੇ ਉਨ੍ਹਾਂ ਦੀ ਭਾਰੀ ਕੁੱਟਮਾਰ ਕੀਤੀ ਸੀ। ਇਸ ਘਟਨਾ ਵਿੱਚ ਪਹਿਲੂ ਖਾਨ (55) ਦੀ ਤਿੰਨ ਅਪਰੈਲ 2017 ਨੂੰ ਮੌਤ ਹੋ ਗਈ ਸੀ। ਇਸ ਤੋਂ ਬਾਅਦ ਲੋਕ ਰੋਹ ਦੀ ਲਹਿਰ ਫੈਲ ਗਈ ਸੀ। ‘ਗਊ ਰੱਖਿਅਕਾਂ’ ਦੇ ਹਮਲਿਆਂ ਵੱਲ ਸਰਕਾਰ ਨੇ ਧਿਆਨ ਦਿੱਤਾ ਸੀ। ਇਸ ਦੌਰਾਨ ਸਰਕਾਰੀ ਵਕੀਲ ਯੋਗੇਂਦਰ ਖਟਾਨਾ ਨੇ ਦੱਸਿਆ ਕਿ ਅਦਾਲਤ ਨੇ ਸਾਰੇ ਛੇ ਦੋਸ਼ੀਆਂ ਨੂੰ ਹਜੂਮੀ ਹੱਤਿਆ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਅਜੇ ਹੁਕਮਾਂ ਦੀ ਕਾਪੀ ਨਹੀਂ ਮਿਲੀ ਤੇ ਇਸ ਨੂੰ ਪੜ੍ਹਨ ਉਪਰੰਤ ਉੱਚ ਅਦਾਲਤ ਵਿੱਚ ਅਦਾਲਤ ਦੇ ਫੈਸਲੇ ਵਿਰੁੱਧ ਅਪੀਲ ਪਾਈ ਜਾਵੇਗੀ। ਬਰੀ ਕੀਤੇ ਮੁਲਜ਼ਮਾਂ ਦੇ ਨਾਂ ਵਿਪਨ ਯਾਦਵ, ਰਵਿੰਦਰ ਕੁਮਾਰ, ਕਾਲੂ ਰਾਮ, ਦਿਆਨੰਦ, ਯੋਗੇਸ਼ ਕੁਮਾਰ ਅਤੇ ਭੀਮ ਰਾਠੀ ਹਨ। ਇਸ ਤੋਂ ਇਲਾਵਾ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਨਾਬਾਲਗਾਂ ਨੂੰ ਵੀ ਨਾਮਜ਼ਦ ਕੀਤਾ ਸੀ। ਉਨ੍ਹਾਂ ਦੇ ਕੇਸ ਦੀ ਸੁਣਵਾਈ ਨਾਬਾਲਗਾਂ ਨਾਲ ਸਬੰਧਤ ਅਦਾਲਤ ਵਿੱਚ ਹੋ ਰਹੀ ਹੈ।राजस्थान सरकार द्वारा भीड़ द्वारा हत्या के खिलाफ कानून बनाने की पहल सराहनीय है। आशा है कि पहलू खान मामले में न्याय दिलाकर इसका अच्छा उदाहरण पेश किया जाएगा।
— Priyanka Gandhi Vadra (@priyankagandhi) August 16, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement