ਪੜਚੋਲ ਕਰੋ

ਪ੍ਰਿਅੰਕਾ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਹੁਣ ਲਖੀਮਪੁਰ ਦੇ ਪੀੜਤਾਂ ਨੂੰ ਮਿਲੇ ਇਨਸਾਫ

Farm Laws: Priyanka Gandhi ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੁਣ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਾਰ ਹੇਠਾਂ ਕੁਚਲੇ ਜਾਣ ਕਾਰਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਇਨਸਾਫ਼ ਮਿਲਣਾ ਚਾਹੀਦਾ ਹੈ।

Priyanka Gandhi on Farm Laws: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਕੱਲ੍ਹ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸ਼ਨਾਵੀਰ ਨੂੰ ਮੋਦੀ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਪ੍ਰਿਅੰਕਾ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੁਣ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਾਰ ਹੇਠਾਂ ਕੁਚਲ ਕੇ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਇਨਸਾਫ਼ ਮਿਲਣਾ ਚਾਹੀਦਾ ਹੈ।

ਪ੍ਰਿਅੰਕਾ ਗਾਂਧੀ ਨੇ ਕਿਹਾ, ''ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ 'ਤੇ ਲਖੀਮਪੁਰ ਖੀਰੀ 'ਚ ਕਿਸਾਨਾਂ ਨੂੰ ਕੁਚਲਣ ਦਾ ਦੋਸ਼ ਹੈ। ਪਰ ਭਾਜਪਾ ਸਰਕਾਰ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਤੁਸੀਂ (ਪੀਐੱਮ ਮੋਦੀ) ਦੋਸ਼ੀਆਂ ਨਾਲ ਸਟੇਜ ਸਾਂਝੀ ਕਰਦੇ ਹੋ, ਤਾਂ ਸਿੱਧਾ ਸੁਨੇਹਾ ਜਾਵੇਗਾ ਕਿ ਤੁਸੀਂ ਕਿਸਾਨਾਂ ਨੂੰ ਕੁਚਲਣ ਵਾਲੇ ਲੋਕਾਂ ਨੂੰ ਸੁਰੱਖਿਆ ਦੇ ਰਹੇ ਹੋ।

ਸਰਕਾਰ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕਰੇ- ਪ੍ਰਿਅੰਕਾ

ਪ੍ਰਿਅੰਕਾ ਨੇ ਅੱਗੇ ਕਿਹਾ, ''ਜੇਕਰ ਕਿਸਾਨਾਂ ਪ੍ਰਤੀ ਤੁਹਾਡੀ ਨੀਅਤ ਸਾਫ ਹੈ ਤਾਂ ਅੱਜ ਲਖਨਊ 'ਚ ਪੁਲਿਸ ਡਾਇਰੈਕਟਰ ਜਨਰਲ ਦੀ ਕਾਨਫਰੰਸ 'ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨਾਲ ਨਾ ਬੈਠਣਾ।'' ਪ੍ਰਿਯੰਕਾ ਨੇ ਕਿਹਾ, ''ਇਨਸਾਫ ਦੇਣ ਲਈ ਤੁਹਾਨੂੰ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨਾ ਚਾਹੀਦਾ ਹੈ। ਪ੍ਰਿਯੰਕਾ ਨੇ ਮੰਗ ਕੀਤੀ ਕਿ ਸਰਕਾਰ ਸਾਰੇ ਕਿਸਾਨਾਂ ਖਿਲਾਫ ਚੱਲ ਰਹੇ ਕੇਸ ਵਾਪਸ ਲਵੇ ਅਤੇ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇਵੇ।"

ਪ੍ਰਧਾਨ ਮੰਤਰੀ ਮੋਦੀ ਨੇ ਕੱਲ੍ਹ ਐਲਾਨ ਕੀਤਾ

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸਰਕਾਰ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦੇ ਖਿਲਾਫ ਕਿਸਾਨ ਪਿਛਲੇ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਧਰਨਾਕਾਰੀ ਕਿਸਾਨਾਂ ਨੂੰ ਘਰਾਂ ਨੂੰ ਪਰਤਣ ਦੀ ਅਪੀਲ ਕੀਤੀ।

ਗੁਰੂ ਨਾਨਕ ਜਯੰਤੀ ਦੇ ਸ਼ੁਭ ਮੌਕੇ 'ਤੇ ਸ਼ੁੱਕਰਵਾਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਸਨ ਪਰ ਉਨ੍ਹਾਂ ਨੇ ਜਨਤਾ ਤੋਂ ਮੁਆਫੀ ਮੰਗੀ ਕਿ ਸਰਕਾਰ ਕਿਸਾਨਾਂ ਦੇ ਇਕ ਵਰਗ ਨੂੰ ਮਨਾ ਨਹੀਂ ਸਕੀ।

ਇਹ ਵੀ ਪੜ੍ਹੋ: Coronavirus Cases: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 10 ਹਜ਼ਾਰ 302 ਮਾਮਲੇ ਦਰਜ, 267 ਦੀ ਮੌਤ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget