Rahul Gandhi On Inflation : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਰਥਿਕ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਮਹਿੰਗਾਈ ਅਤੇ ਬੇਰੁਜ਼ਗਾਰੀ 'ਤੇ ਵੀ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਨੇ ਕੁਝ ਅੰਕੜੇ ਸਾਂਝੇ ਕੀਤੇ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੇ ਸਾਲ 2014 ਤੋਂ ਸਾਲ 2022 ਤੱਕ ਦਾ ਜ਼ਿਕਰ ਕੀਤਾ ਹੈ। ਟਵਿਟਰ 'ਤੇ ਇਨ੍ਹਾਂ ਅੰਕੜਿਆਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

ਰਾਹੁਲ ਗਾਂਧੀ ਨੇ ਟਵਿੱਟਰ 'ਤੇ ਕਿਹਾ ਕਿ ਭਾਰਤ ਸਰਕਾਰ ਦਾ ਕਰਜ਼ਾ ਜੋ ਸਾਲ 2014 'ਚ 56 ਲੱਖ ਕਰੋੜ ਸੀ, ਉਹ ਸਾਲ 2022 'ਚ 139 ਲੱਖ ਕਰੋੜ 'ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਪ੍ਰਤੀ ਵਿਅਕਤੀ ਕਰਜ਼ੇ ਦੀ ਗੱਲ ਕਰੀਏ, ਜੋ ਕਿ ਸਾਲ 2014 ਵਿੱਚ 44,348 ਸੀ, ਉਹ ਸਾਲ 2022 ਤੱਕ 1,01,048 ਰੁਪਏ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬੇਰੁਜ਼ਗਾਰੀ ਦੇ ਅੰਕੜੇ ਪੇਸ਼ ਕਰਦੇ ਹੋਏ ਕਿਹਾ ਹੈ ਕਿ ਸਾਲ 2014 'ਚ 4.7 ਫੀਸਦੀ ਬੇਰੁਜ਼ਗਾਰੀ ਸੀ, ਜੋ ਸਾਲ 2022 'ਚ ਵਧ ਕੇ 7.8 ਫੀਸਦੀ ਹੋ ਗਈ।




ਰਾਹੁਲ ਗਾਂਧੀ ਨੇ ਟਵਿੱਟਰ 'ਤੇ ਪੇਸ਼ ਕੀਤੇ ਅੰਕੜੇ 


ਇਨ੍ਹਾਂ ਸਾਰੀਆਂ ਗੱਲਾਂ ਦੇ ਨਾਲ ਹੀ ਰਾਹੁਲ ਗਾਂਧੀ ਨੇ ਗੈਸ ਸਿਲੰਡਰ, ਵਪਾਰਕ ਘਾਟੇ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਵਿੱਚ ਗਿਰਾਵਟ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸਾਲ 2014 ਵਿੱਚ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ 59 ਰੁਪਏ ਸੀ, ਜੋ ਸਾਲ 2022 ਵਿੱਚ 80 ਰੁਪਏ ਹੋ ਗਈ ਹੈ। 

 

ਉਨ੍ਹਾਂ ਕਿਹਾ ਕਿ ਸਾਲ 2014 ਵਿੱਚ ਜੋ ਸਿਲੰਡਰ 410 ਰੁਪਏ ਵਿੱਚ ਮਿਲਦਾ ਸੀ, ਉਹ ਸਾਲ 2022 ਤੱਕ 1053 ਰੁਪਏ ਦਾ ਹੋ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਪਾਰ ਘਾਟਾ ਸਾਲ 2014 ਵਿੱਚ 135 ਬਿਲੀਅਨ ਡਾਲਰ ਸੀ ਜੋ ਸਾਲ 2022 ਵਿੱਚ ਵੱਧ ਕੇ 190 ਬਿਲੀਅਨ ਡਾਲਰ ਹੋ ਗਿਆ ਹੈ।