(Source: ECI/ABP News/ABP Majha)
ਰਾਹੁਲ ਗਾਂਧੀ ਨੂੰ ਖਾਲੀ ਕਰਨਾ ਪਵੇਗਾ ਸਰਕਾਰੀ ਬੰਗਲਾ , ਨੋਟਿਸ ਜਾਰੀ
Rahul Gandhi Notice Bungalow: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਛੱਡਣ ਦਾ ਨੋਟਿਸ ਦਿੱਤਾ ਗਿਆ ਸੀ।
Rahul Gandhi Notice Bungalow: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਛੱਡਣ ਦਾ ਨੋਟਿਸ ਦਿੱਤਾ ਗਿਆ ਸੀ। ਲੋਕ ਸਭਾ ਦੀ ਹਾਊਸ ਕਮੇਟੀ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਬਾਅਦ ਇਹ ਨੋਟਿਸ ਜਾਰੀ ਕੀਤਾ ਹੈ। ਰਾਹੁਲ ਗਾਂਧੀ 12 ਤੁਗਲਕ ਲੇਨ ਸਥਿਤ ਸਰਕਾਰੀ ਬੰਗਲੇ 'ਚ ਰਹਿ ਰਹੇ ਸਨ। ਰਾਹੁਲ ਗਾਂਧੀ ਨੂੰ 30 ਦਿਨਾਂ 'ਚ ਸਰਕਾਰੀ ਬੰਗਲਾ ਖਾਲੀ ਕਰਨਾ ਹੋਵੇਗਾ
ਰਾਹੁਲ ਗਾਂਧੀ ਨੂੰ 22 ਅਪ੍ਰੈਲ ਤੱਕ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨੀ ਪਵੇਗੀ। ਨੋਟਿਸ ਮੁਤਾਬਕ ਅਯੋਗ ਠਹਿਰਾਏ ਜਾਣ ਦੇ ਇਕ ਮਹੀਨੇ ਦੇ ਅੰਦਰ ਰਾਹੁਲ ਗਾਂਧੀ ਨੂੰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨੀ ਹੋਵੇਗੀ।
ਸੂਰਤ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 'ਮੋਦੀ ਸਰਨੇਮ' ਨਾਲ ਸਬੰਧਤ ਟਿੱਪਣੀਆਂ ਲਈ 2019 ਵਿਚ ਦਰਜ ਕੀਤੇ ਗਏ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਇਆ ਅਤੇ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ।
ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਦਾ ਹੁਕਮ 23 ਮਾਰਚ ਤੋਂ ਲਾਗੂ ਹੋਵੇਗਾ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ (ਰਾਹੁਲ ਗਾਂਧੀ) ਨੂੰ ਸੰਵਿਧਾਨ ਦੀ ਧਾਰਾ 102 (1) ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 8 ਤਹਿਤ ਅਯੋਗ ਕਰਾਰ ਦਿੱਤਾ ਗਿਆ ਹੈ।
ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਦੇ ਇਕ ਦਿਨ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਚਾਹੇ ਉਹ ਸੰਸਦ ਮੈਂਬਰ ਬਣੇ ਰਹਿਣ ਜਾਂ ਨਾ ਰਹੇ, ਭਾਵੇਂ ਉਨ੍ਹਾਂ ਨੂੰ ਜੇਲ ਵਿਚ ਸੁੱਟ ਦਿੱਤਾ ਜਾਵੇ, ਉਹ ਲੋਕਤੰਤਰ ਲਈ ਲੜਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਡਰਨ ਵਾਲੇ ਨਹੀਂ ਹਨ ਅਤੇ ਨਾ ਹੀ ਮੁਆਫੀ ਮੰਗਣਗੇ ਕਿਉਂਕਿ ਉਨ੍ਹਾਂ ਦਾ ਨਾਂ ਗਾਂਧੀ ਹੈ, ਸਾਵਰਕਰ ਨਹੀਂ ਅਤੇ ਗਾਂਧੀ ਮਾਫੀ ਨਹੀਂ ਮੰਗਦੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।