ਨਵੀਂ ਦਿੱਲੀ: ਸੰਸਦ ਦੀ ਕਾਰਵਾਈ 'ਚ ਗੜਬੜੀ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਰਕਾਰ 'ਤੇ ਨਿਸ਼ਾਨਾ ਸਾਧਿਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਬੈਠਕ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਇਹ ਕਹਿ ਕੇ ਵਿਰੋਧੀ ਧਿਰ ਨੂੰ ਬਦਨਾਮ ਕਰ ਰਹੀ ਹੈ ਕਿ ਵਿਰੋਧੀ ਧਿਰ ਸੰਸਦ ਨੂੰ ਕੰਮ ਨਹੀਂ ਕਰਨ ਦੇ ਰਹੀ। ਜਦੋਂ ਕਿ ਅਸੀਂ ਦੇਸ਼ ਅਤੇ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਉਠਾ ਰਹੇ ਹਾਂ। ਕੱਲ੍ਹ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰਾਂ ਉਤੇ ਸਦਨ ਵਿੱਚ ਹੰਗਾਮਾ ਪੈਦਾ ਕਰਨ ਦਾ ਦੋਸ਼ ਲਾਏ ਹਨ।


ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਇਹ ਕਹਿ ਕੇ ਵਿਰੋਧੀ ਧਿਰ ਨੂੰ ਬਦਨਾਮ ਕਰ ਰਹੀ ਹੈ ਕਿ ਵਿਰੋਧੀ ਧਿਰ ਸੰਸਦ ਨੂੰ ਕੰਮ ਨਹੀਂ ਕਰਨ ਦੇ ਰਹੀ। ਜਦੋਂ ਕਿ ਅਸੀਂ ਦੇਸ਼ ਤੇ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਉਠਾ ਰਹੇ ਹਾਂ।


ਅੱਜ ਸੰਸਦ ਵਿੱਚ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਨੇ ਸਰਕਾਰ ਦਾ ਘਿਰਾਓ ਕਰਨ ਦੀ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕੀਤੀ। ਇਸ ਬੈਠਕ ਵਿੱਚ ਕਾਂਗਰਸ, ਸ਼ਿਵ ਸੈਨਾ, ਸੀਪੀਆਈ, ਸੀਪੀਐਮ, ਆਮ ਆਦਮੀ ਪਾਰਟੀ, ਐਨਸੀਪੀ, ਨੈਸ਼ਨਲ ਕਾਨਫਰੰਸ, ਆਰਜੇਡੀ, ਮੁਸਲਿਮ ਲੀਗ ਅਤੇ ਸਮਾਜਵਾਦੀ ਪਾਰਟੀ ਪਾਰਟੀ ਦੇ ਨੇਤਾ ਸ਼ਾਮਲ ਹੋਏ।


ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਪੇਗਾਸਸ ਮੁੱਦੇ 'ਤੇ ਨੋਟਿਸ ਦਿੱਤੇ


ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਰਜੁਨ ਖੜਗੇ ਦੇ ਕਮਰੇ ਹੋਈ ਇਸ ਬੈਠਕ ਵਿੱਚ ਖੜਗੇ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸ਼ਿਵ ਸੈਨਾ ਦੇ ਸੰਜੇ ਰਾਉਤ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਫੁੱਲ ਪਟੇਲ, ਡੀਐਮਕੇ ਦੇ ਟੀ ਆਰ ਬਾਲੂ ਅਤੇ ਹੋਰ ਪਾਰਟੀਆਂ ਦੇ ਆਗੂ ਮੌਜੂਦ ਸਨ। ਰਾਹੁਲ ਗਾਂਧੀ ਅਤੇ ਹੋਰ ਕਈ ਨੇਤਾਵਾਂ ਨੇ ਬੁੱਧਵਾਰ ਨੂੰ ਪੈਗਾਸਸ ਦੇ ਮੁੱਦੇ 'ਤੇ ਲੋਕ ਸਭਾ 'ਚ ਮੁਲਤਵੀ ਨੋਟਿਸ ਦਿੱਤੇ ਹਨ।


ਪੇਗਾਸਸ ਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਸਦ ਦੇ ਦੋਵਾਂ ਸਦਨਾਂ ਵਿੱਚ ਰੁਕਾਵਟ ਆਈ ਹੈ। ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਇਆ ਸੀ, ਪਰ ਹੁਣ ਤੱਕ ਦੋਵੇਂ ਸਦਨਾਂ ਦੀ ਕਾਰਵਾਈ ਠੱਪ ਰਹੀ ਹੈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਸੰਸਦ ਵਿਚ ਆ ਰਿਹਾ ਗਤੀਰੋਧ ਉਦੋਂ ਹੀ ਖਤਮ ਹੋਵੇਗਾ ਜਦੋਂ ਸਰਕਾਰ ਪੇਗਾਸਸ ਜਾਸੂਸੀ ਮੁੱਦੇ 'ਤੇ ਵਿਚਾਰ ਵਟਾਂਦਰੇ ਲਈ ਤਿਆਰ ਹੋਵੇਗੀ।


ਪ੍ਰਧਾਨ ਮੰਤਰੀ ਨੇ ਸੰਸਦ ਵਿੱਚ ਹੋਏ ਗਤੀਰੋਧ ਬਾਰੇ ਕੀ ਕਿਹਾ?


ਮੰਗਲਵਾਰ ਨੂੰ ਭਾਜਪਾ ਸੰਸਦੀ ਪਾਰਟੀ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਵਿੱਚ ਹੋਏ ਹੰਗਾਮੇ ਨੂੰ ਲੈ ਕੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੋਵਾਂ ਸਦਨਾਂ ਨੂੰ ਕੰਮ ਕਰਨ ਦੀ ਆਗਿਆ ਨਹੀਂ ਦੇ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੀ ਇਸ ਮਾਨਸਿਕਤਾ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਜ਼ਰੂਰੀ ਹੈ।


ਇਹ ਵੀ ਪੜ੍ਹੋ: CNG Cars: Maruti Suzuki ਦਾ ਵੱਡਾ ਧਮਾਕਾ! ਕੰਪਨੀ ਲਿਆ ਰਹੀ 32 ਕਿਲੋਮੀਟਰ ਦੀ ਮਾਈਲੇਜ਼ ਦੇਣ ਵਾਲੀਆਂ ਦੋ ਕਾਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904