ਪੜਚੋਲ ਕਰੋ
Advertisement
Rahul Gandhi News : ਅਚਾਨਕ ਦਿੱਲੀ ਦੀ ਆਜ਼ਾਦਪੁਰ ਸਬਜ਼ੀ ਮੰਡੀ ਪਹੁੰਚੇ ਰਾਹੁਲ ਗਾਂਧੀ , ਦੇਖੋ ਵੀਡੀਓ
Rahul Gandhi News : ਕਿਸਾਨਾਂ ਅਤੇ ਕਾਰ ਮਕੈਨਿਕਾਂ ਨੂੰ ਮਿਲਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ (1 ਅਗਸਤ) ਨੂੰ ਸਵੇਰੇ ਸਬਜ਼ੀ ਵਿਕਰੇਤਾਵਾਂ ਨੂੰ ਮਿਲਣ ਲਈ ਆਜ਼ਾਦਪੁਰ ਮੰਡੀ ਪਹੁੰਚੇ ਹਨ
Rahul Gandhi News : ਕਿਸਾਨਾਂ ਅਤੇ ਕਾਰ ਮਕੈਨਿਕਾਂ ਨੂੰ ਮਿਲਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ (1 ਅਗਸਤ) ਨੂੰ ਸਵੇਰੇ ਸਬਜ਼ੀ ਵਿਕਰੇਤਾਵਾਂ ਨੂੰ ਮਿਲਣ ਲਈ ਆਜ਼ਾਦਪੁਰ ਮੰਡੀ ਪਹੁੰਚੇ ਹਨ। ਇਸ ਦੌਰਾਨ ਉਹ ਸਬਜ਼ੀ ਵਿਕਰੇਤਾਵਾਂ ਨੂੰ ਮਿਲਦੇ ਨਜ਼ਰ ਆਏ।
ਰਾਹੁਲ ਗਾਂਧੀ ਜਿਵੇਂ ਹੀ ਸਬਜ਼ੀ ਮੰਡੀ ਪੁੱਜੇ ਤਾਂ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨਿਊਜ਼ ਏਜੰਸੀ ਪੀਟੀਆਈ ਨੇ ਇੱਕ ਵੀਡੀਓ ਟਵੀਟ ਕੀਤਾ ਹੈ। ਏਜੰਸੀ ਨੇ ਤੀਜੀ ਧਿਰ ਦੇ ਸੂਤਰਾਂ ਦੇ ਆਧਾਰ 'ਤੇ ਇਹ ਵੀਡੀਓ ਪੋਸਟ ਕੀਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਆਣਾ ਦੇ ਸੋਨੀਪਤ ਵਿੱਚ ਕਿਸਾਨਾਂ ਨੂੰ ਮਿਲਦੇ ਨਜ਼ਰ ਆਏ ਸਨ। ਉਨ੍ਹਾਂ ਨੇ ਖੁਦ ਵੀ ਆਪਣੇ ਟਵਿੱਟਰ ਹੈਂਡਲ ਤੋਂ ਫੋਟੋਆਂ ਸਾਂਝੀਆਂ ਕੀਤੀਆਂ ਸੀ, ਜਿਸ ਵਿੱਚ ਉਹ ਖੇਤਾਂ ਵਿੱਚ ਕੰਮ ਕਰਦੇ, ਟਰੈਕਟਰ ਚਲਾਉਂਦੇ, ਕਿਸਾਨਾਂ ਨਾਲ ਗੱਲਬਾਤ ਕਰਦੇ ਅਤੇ ਉਨ੍ਹਾਂ ਨਾਲ ਖਾਣਾ ਖਾਂਦੇ ਨਜ਼ਰ ਆ ਰਹੇ ਹਨ।
VIDEO | Congress leader Rahul Gandhi met vegetable and fruit vendors at Delhi's Azadpur Mandi earlier today.
— Press Trust of India (@PTI_News) August 1, 2023
(Source: Third Party) pic.twitter.com/eSNgpk4nEE
ਇਸ ਤੋਂ ਇਲਾਵਾ ਦਿੱਲੀ ਦੇ ਕਰੋਲ ਬਾਗ 'ਚ ਮੋਟਰ ਮਕੈਨਿਕਾਂ ਨਾਲ ਵੀ ਉਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਸਾਹਮਣੇ ਆਈਆਂ ਸਨ। ਇਸ ਦੌਰਾਨ ਉਹ ਕਾਰ ਦੀ ਮੁਰੰਮਤ ਕਰਦੇ ਦਿਖਾਏ ਗਏ ਸੀ ਅਤੇ ਮਕੈਨਿਕ ਨਾਲ ਗੱਲ ਕਰਦਿਆਂ ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਉਸ ਕੋਲ ਕੇਟੀਐਮ ਬਾਈਕ ਹੈ ਪਰ ਸੁਰੱਖਿਆ ਗਾਰਡਾਂ ਦੇ ਕਹਿਣ ਕਾਰਨ ਉਹ ਬਾਈਕ ਚਲਾਉਂਦੇ ਨਹੀਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਦੇਸ਼ ਬੈਠੇ ਕੇ ਰਿਸ਼ਤਾ ਲੱਭਣ ਵਾਲੇ ਹੋ ਜਾਓ ਸਾਵਧਾਨ ! ਜਲੰਧਰ 'ਚ ਠੱਗਾਂ ਨੇ ਰਿਸ਼ਤੇ ਕਰਵਾਉਣ ਦੇ ਨਾਂਅ 'ਤੇ ਕੀਤੀ ਕਰੋੜਾਂ ਦੀ ਧੋਖਾਧੜੀ, ਜਾਣੋ ਪੂਰਾ ਮਾਮਲਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਪੰਜਾਬ
Advertisement