ਵਾਯਨਾਡ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਆਪਣੇ ਸੰਸਦੀ ਖੇਤਰ ਵਾਯਨਾਡ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਬਹੁਤੇ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵੇਰਵਾ ਨਹੀਂ ਜਾਣਦੇ। ਜੇ ਉਹ ਡਿਟੇਲ ਸਮਝ ਗਏ ਤਾਂ ਪੂਰੇ ਦੇਸ਼ ਵਿੱਚ ਕਿਸਾਨ ਅੰਦੋਲਨ ਸ਼ੁਰੂ ਹੋ ਜਾਵੇਗਾ। ਪ੍ਰੋਗਰਾਮ ਵਿੱਚ ਰਾਹੁਲ ਗਾਂਧੀ ਨੇ ਦੇਸ਼ ਦੀ ਆਰਥਿਕਤਾ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀ ਨਿਸ਼ਾਨਾ ਸਾਧਿਆ।

ਯੂਡੀਐਫ ਸੰਮੇਲਨ ਵਿੱਚ ਰਾਹੁਲ ਗਾਂਧੀ ਨੇ ਕਿਹਾ, "ਸੱਚਾਈ ਇਹ ਹੈ ਕਿ ਬਹੁਤੇ ਕਿਸਾਨ ਬਿੱਲ (ਤਿੰਨ ਖੇਤੀਬਾੜੀ ਕਾਨੂੰਨਾਂ) ਦੇ ਵੇਰਵਿਆਂ ਨੂੰ ਨਹੀਂ ਸਮਝਦੇ, ਕਿਉਂਕਿ ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸਾਰੇ ਦੇਸ਼ ਵਿੱਚ ਅੰਦੋਲਨ ਹੋਏਗਾ। ਦੇਸ਼ ਵਿੱਚ ਅੱਗ ਲੱਗ ਜਾਵੇਗੀ।" ਰਾਹੁਲ ਨੇ ਕੇਰਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਕਿਹਾ, “ਸੂਬੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਇਹ ਚੋਣਾਂ ਵਿਚਾਰਧਾਰਕ ਹਨ। ਇਹ ਯੂਡੀਐਫ, ਐਲਡੀਐਫ ਤੇ ਆਰਐਸਐਸ ਦੀ ਵਿਚਾਰਧਾਰਾ ਦੇ ਵਿਰੁੱਧ ਚੋਣਾਂ ਹਨ।''



ਇਸ ਦੇ ਨਾਲ ਦੱਸ ਦੇਈਏ ਕਿ ਰਾਹੁਲ ਗਾਂਧੀ ਅੱਜ ਵਾਯਨਾਡ ਦੇ ਕਲਪੱਤਾ ਕਸਬੇ ਵਿੱਚ ਇੱਕ ਸਰਕਾਰੀ ਮਹਿਮਾਨ ਵਿੱਚ ਗੈਰ ਰਾਜਨੀਤਿਕ, ਸਮਾਜਿਕ-ਸਭਿਆਚਾਰਕ-ਧਾਰਮਿਕ ਤੇ ਕਿਸਾਨੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ। ਇਸ ਸਾਲ ਅਪਰੈਲ-ਮਈ ਵਿਚ ਹੋਣ ਵਾਲੀਆਂ ਸੂਬਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦੋ ਦਿਨਾਂ ਕੇਰਲਾ ਦੌਰੇ 'ਤੇ ਹਨ।

ਇਹ ਵੀ ਪੜ੍ਹੋਕੇਜਰੀਵਾਲ ਵੱਲੋਂ ਛੇ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904