Rahul Gandhi To Appear In court: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਲਈ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰ ਰਹੇ ਰਾਹੁਲ ਗਾਂਧੀ ਅਦਾਲਤ ਵਿੱਚ ਪੇਸ਼ ਹੋਣਗੇ। ਇਹ ਜਾਣਕਾਰੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਮਵਾਰ (19 ਫਰਵਰੀ) ਨੂੰ ਦਿੱਤੀ।
ਉਨ੍ਹਾਂ ਕਿਹਾ ਕਿ ਮੰਗਲਵਾਰ (20 ਫਰਵਰੀ) ਨੂੰ ਰਾਹੁਲ ਗਾਂਧੀ ਦਾ ਉੱਤਰ ਪ੍ਰਦੇਸ਼ ਦਾ ਚੱਲ ਰਿਹਾ ਦੌਰਾ ਇਕ ਦਿਨ ਲਈ ਰੋਕ ਦਿੱਤਾ ਜਾਵੇਗਾ ਕਿਉਂਕਿ ਉਹ (ਗਾਂਧੀ) ਮਾਣਹਾਨੀ ਦੇ ਇਕ ਮਾਮਲੇ ਵਿਚ ਉਨ੍ਹਾਂ ਵਿਰੁੱਧ ਜਾਰੀ ਸੰਮਨ ਦਾ ਜਵਾਬ ਦਿੰਦਿਆਂ ਹੋਇਆਂ ਸੁਲਤਾਨਪੁਰ ਦੀ ਸਿਵਲ ਅਦਾਲਤ ਵਿਚ ਪੇਸ਼ ਹੋਣਗੇ।
ਕੀ ਹੈ ਪੂਰਾ ਮਾਮਲਾ?
ਭਾਜਪਾ ਆਗੂ ਵਿਜੇ ਮਿਸ਼ਰਾ ਨੇ 2018 ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਥਿਤ ਤੌਰ 'ਤੇ "ਇਤਰਾਜ਼ਯੋਗ" ਟਿੱਪਣੀ ਕਰਨ ਲਈ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਮਾਮਲੇ ਵਿੱਚ ਸੁਲਤਾਨਗੰਜ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਦਾ ਖ਼ਜ਼ਾਨਾ ਹੋਇਆ ਮਾਲੋ-ਮਾਲ ! ਸਟੈਂਪ ਅਤੇ ਰਜਿਸਟਰੇਸ਼ਨ ਤੋਂ ਹੋਈ 376.16 ਕਰੋੜ ਦੀ ਕਮਾਈ
ਕੀ ਬੋਲੇ ਜੈਰਾਮ ਰਮੇਸ਼?
ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਮਾਈਕ੍ਰੋ-ਬਲੌਗਿੰਗ ਸਾਈਟ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਭਾਰਤ ਜੋੜੋ ਨਿਆਏ ਯਾਤਰਾ ਮੰਗਲਵਾਰ ਨੂੰ ਇਕ ਹੋਰ ਬ੍ਰੇਕ ਲਵੇਗੀ। ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਭਾਜਪਾ ਆਗੂ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਸੁਲਤਾਨਪੁਰ ਦੀ ਸਿਵਲ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਭਾਜਪਾ ਦੇ ਇੱਕ ਆਗੂ ਵੱਲੋਂ 4 ਅਗਸਤ 2018 ਨੂੰ ਦਰਜ ਕੀਤੇ ਗਏ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਰਾਹੁਲ ਗਾਂਧੀ ਨੂੰ ਭਲਕੇ 20 ਫਰਵਰੀ ਨੂੰ ਸਵੇਰੇ ਸੁਲਤਾਨਪੁਰ ਦੀ ਜ਼ਿਲ੍ਹਾ ਸਿਵਲ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਇਸ ਲਈ ਭਾਰਤ ਜੋੜੋ ਨਿਆਏ ਯਾਤਰਾ ਨੂੰ ਰੋਕ ਦਿੱਤਾ ਜਾਵੇਗਾ।
2018 ਵਿੱਚ ਬੈਂਗਲੁਰੂ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ, ਰਾਹੁਲ ਗਾਂਧੀ ਨੇ ਕਥਿਤ ਤੌਰ 'ਤੇ ਅਮਿਤ ਸ਼ਾਹ ਵਿਰੁੱਧ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਅਮਿਤ ਸ਼ਾਹ 'ਤੇ ਗੁਜਰਾਤ 'ਚ ਇਕ ਐਨਕਾਊਂਟਰ ਮਾਮਲੇ 'ਚ ਹੱਤਿਆ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ।
ਗਾਂਧੀ ਦੇ ਬਿਆਨ ਤੋਂ ਚਾਰ ਸਾਲ ਪਹਿਲਾਂ ਸ਼ਾਹ ਨੂੰ ਮੁੰਬਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 2005 ਦੇ ਫਰਜ਼ੀ ਮੁਕਾਬਲੇ ਦੇ ਕੇਸ ਵਿੱਚ ਬਰੀ ਕਰ ਦਿੱਤਾ ਸੀ। ਉਸ ਸਮੇਂ ਸ਼ਾਹ ਗੁਜਰਾਤ ਵਿੱਚ ਗ੍ਰਹਿ ਰਾਜ ਮੰਤਰੀ ਸਨ।
ਇਹ ਵੀ ਪੜ੍ਹੋ: Mood Of The Nation: ਲੋਕ ਸਭਾ ਚੋਣਾਂ 'ਚ N.D.A ਨੂੰ ਨਹੀਂ I.N.D.I.A ਨੂੰ ਹੋਵੇਗਾ ਫ਼ਾਇਦਾ ? ਸਰਵੇ ਨੇ 'ਸਿਆਸੀ ਪੰਡਿਤ' ਕੀਤੇ ਫੇਲ੍ਹ !