ਜੇਲ੍ਹ 'ਚ ਬੰਦ ਚਿਦੰਬਰਮ ਦੀ ਵਿਗੜੀ ਸਿਹਤ, ਇਲਾਜ ਲਈ ਲਿਆਂਦਾ ਏਮਜ਼
ਆਈਐਨਐਕਸ ਮੀਡੀਆ ਮਾਮਲੇ ਵਿੱਚ ਤਿਹਾੜ ਜੇਲ੍ਹ 'ਚ ਬੰਦ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) ਲਿਜਾਇਆ ਗਿਆ ਹੈ। ਚਿਦੰਬਰਮ ਨੂੰ ਅਦਾਲਤ ਨੇ ਇਸ ਕੇਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜਿਆ ਸੀ।
ਨਵੀਂ ਦਿੱਲੀ: ਆਈਐਨਐਕਸ ਮੀਡੀਆ ਮਾਮਲੇ ਵਿੱਚ ਤਿਹਾੜ ਜੇਲ੍ਹ 'ਚ ਬੰਦ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) ਲਿਜਾਇਆ ਗਿਆ ਹੈ। ਚਿਦੰਬਰਮ ਨੂੰ ਅਦਾਲਤ ਨੇ ਇਸ ਕੇਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜਿਆ ਸੀ।
ਜਾਣਕਾਰੀ ਅਨੁਸਾਰ ਚਿਦੰਬਰਮ ਨੇ ਜੇਲ੍ਹ ਵਿੱਚ ਪੇਟ ਦਰਦ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ, ਸੋਮਵਾਰ ਸਵੇਰੇ, ਅਧਿਕਾਰੀ ਉਨ੍ਹਾਂ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਲੈ ਗਏ, ਪਰ ਸ਼ਾਮ ਨੂੰ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ। ਏਮਜ਼ ਦੇ ਡਾਕਟਰਾਂ ਦੀ ਟੀਮ ਨੇ ਚਿਦੰਬਰਮ ਦਾ ਟੈਸਟ ਕਰਨ ਤੋਂ ਬਾਅਦ ਕਿਹਾ ਹੈ ਕਿ ਕੋਈ ਗੰਭੀਰ ਸਮੱਸਿਆ ਨਹੀਂ ਹੈ।
ਇਸ ਤੋਂ ਪਹਿਲਾਂ ਚਿਦੰਬਰਮ ਨੂੰ ਪੇਟ 'ਚ ਦਰਦ ਦੀ ਸ਼ਿਕਾਇਤ ਹੋਣ ਤੋਂ ਬਾਅਦ 5 ਅਕਤੂਬਰ ਨੂੰ ਵੀ ਏਮਜ਼ ਲਿਜਾਇਆ ਗਿਆ ਸੀ। ਆਮ ਤੌਰ 'ਤੇ ਤਿਹਾੜ ਜੇਲ੍ਹ ਦੇ ਕੈਦੀਆਂ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਜਾਂਚ ਲਈ ਲਿਜਾਇਆ ਜਾਂਦਾ ਹੈ ਪਰ ਅਦਾਲਤ ਨੇ ਇੱਕ ਆਦੇਸ਼ ਵਿੱਚ ਕਿਹਾ ਹੈ ਕਿ ਜੇ ਚਿਦੰਬਰਮ ਦੀ ਸਿਹਤ ਖਰਾਬ ਹੁੰਦੀ ਹੈ ਤਾਂ ਏਮਜ਼, ਰਾਮ ਮਨੋਹਰ ਲੋਹੀਆ ਹਸਪਤਾਲ ਜਾਂ ਸਫਦਰਜੰਗ ਹਸਪਤਾਲ ਵਿੱਚ ਹੀ ਉਨ੍ਹਾਂ ਦੀ ਜਾਂਚ ਕਰਾਈ ਜਾਏ।