ਪੜਚੋਲ ਕਰੋ
Advertisement
ਕਾਂਗਰਸ ਵੱਲੋਂ ਵੱਡਾ ਬਿਆਨ: ਰਾਹੁਲ ਗਾਂਧੀ ਦਾ ਅਸਤੀਫ਼ਾ ਨਹੀਂ, ਹਾਰ ਦੇ ਕਾਰਨ ਵਿਚਾਰੇ
ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸਾਫ ਕੀਤਾ ਹੈ ਕਿ CWC ਦੀ ਮੀਟਿੰਗ 'ਚ ਹਾਰ 'ਤੇ ਮੰਥਨ ਗਿਆ। ਉਨ੍ਹਾਂ ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਦੀਆਂ ਖ਼ਬਰਾਂ ਨੂੰ ਮੁੱਢੋਂ ਨਕਾਰ ਦਿੱਤਾ।
ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਖ਼ਬਰ ਸੱਚੀ ਨਹੀਂ ਹੈ, ਇਸ ਦਾ ਦਾਅਵਾ ਪਾਰਟੀ ਦੇ ਸੀਨੀਅਰ ਨੇਤਾ ਨੇ ਕੀਤਾ ਹੈ। ਪਹਿਲਾਂ ਖ਼ਬਰ ਸੀ ਕਿ ਰਾਹੁਲ ਗਾਂਧੀ ਅਸਤੀਫ਼ੇ ਦੀ ਪੇਸ਼ਕਸ਼ ਕਰ ਰਹੇ ਹਨ ਅਤੇ ਕਾਂਗਰਸੀ ਨੇਤਾਵਾਂ ਨੇ ਉਨ੍ਹਾਂ ਦਾ ਅਸਤੀਫ਼ਾ ਖਾਰਜ ਕਰ ਦਿੱਤਾ ਹੈ।
ਪਰ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸਾਫ ਕੀਤਾ ਹੈ ਕਿ CWC ਦੀ ਮੀਟਿੰਗ 'ਚ ਹਾਰ 'ਤੇ ਮੰਥਨ ਗਿਆ। ਕਾਂਗਰਸ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਨੇ ਵੀ ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਦੀਆਂ ਖ਼ਬਰਾਂ ਨੂੰ ਮੁੱਢੋਂ ਨਕਾਰ ਦਿੱਤਾ। ਬੈਠਕ ਦੌਰਾਨ ਰਾਹੁਲ ਦੇ ਦਫ਼ਤਰ 'ਚ ਕੰਮ ਕਰਨ ਵਾਲਿਆਂ 'ਤੇ ਸਵਾਲ ਉੱਠੇ ਹਨ।Delhi: Congress President Rahul Gandhi, General Secretary Priyanka Gandhi Vadra, UPA chairperson Sonia Gandhi and other party leaders leave after the CWC meeting concludes. pic.twitter.com/jrN25Ac5Co
— ANI (@ANI) May 25, 2019
ਪਾਰਟੀ ਲੀਡਰਾਂ ਨੇ ਕਿਹਾ ਕਿ ਰਾਹੁਲ ਲਈ ਕੰਮ ਕਰਨ ਵਾਲੇ ਕਈ ਮੁਲਾਜ਼ਮ ਖੱਬੇ ਪੱਖੀ ਵਿਚਾਰਧਾਰਾ ਤੋਂ ਪ੍ਰੇਰਿਤ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 'ਚ ਯੂਪੀਏ ਨੂੰ ਸਿਰਫ਼ 87 ਸੀਟਾਂ ਮਿਲੀਆਂ ਹਨ। ਚਾਰ ਸੂਬਿਆਂ ਵਿੱਚ ਆਪਣੀ ਸਰਕਾਰ ਹੋਣ ਦੇ ਬਾਵਜੂਦ ਕਾਂਗਰਸ ਦਾ ਦੇਸ਼ ਵਿੱਚ ਪ੍ਰਦਰਸ਼ਨ ਬੇਹੱਦ ਖ਼ਰਾਬ ਰਿਹਾ, ਜਿਸ ਕਰਕੇ ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਦੀਆਂ ਖ਼ਬਰਾਂ ਆ ਰਹੀਆਂ ਹਨ। ਪਰ ਕਾਂਗਰਸ ਕੁਝ ਹੀ ਸਮੇਂ ਵਿੱਚ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਹੋਰ ਜਾਣਕਾਰੀ ਦੇਵੇਗੀ।#WATCH Ambika Soni, Congress on whether party president Rahul Gandhi's leadership was questioned at the CWC meeting says, "Not at all." pic.twitter.com/xLzYGauvpg
— ANI (@ANI) May 25, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
Advertisement