ਪਰ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸਾਫ ਕੀਤਾ ਹੈ ਕਿ CWC ਦੀ ਮੀਟਿੰਗ 'ਚ ਹਾਰ 'ਤੇ ਮੰਥਨ ਗਿਆ। ਕਾਂਗਰਸ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਨੇ ਵੀ ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਦੀਆਂ ਖ਼ਬਰਾਂ ਨੂੰ ਮੁੱਢੋਂ ਨਕਾਰ ਦਿੱਤਾ। ਬੈਠਕ ਦੌਰਾਨ ਰਾਹੁਲ ਦੇ ਦਫ਼ਤਰ 'ਚ ਕੰਮ ਕਰਨ ਵਾਲਿਆਂ 'ਤੇ ਸਵਾਲ ਉੱਠੇ ਹਨ।
ਪਾਰਟੀ ਲੀਡਰਾਂ ਨੇ ਕਿਹਾ ਕਿ ਰਾਹੁਲ ਲਈ ਕੰਮ ਕਰਨ ਵਾਲੇ ਕਈ ਮੁਲਾਜ਼ਮ ਖੱਬੇ ਪੱਖੀ ਵਿਚਾਰਧਾਰਾ ਤੋਂ ਪ੍ਰੇਰਿਤ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 'ਚ ਯੂਪੀਏ ਨੂੰ ਸਿਰਫ਼ 87 ਸੀਟਾਂ ਮਿਲੀਆਂ ਹਨ। ਚਾਰ ਸੂਬਿਆਂ ਵਿੱਚ ਆਪਣੀ ਸਰਕਾਰ ਹੋਣ ਦੇ ਬਾਵਜੂਦ ਕਾਂਗਰਸ ਦਾ ਦੇਸ਼ ਵਿੱਚ ਪ੍ਰਦਰਸ਼ਨ ਬੇਹੱਦ ਖ਼ਰਾਬ ਰਿਹਾ, ਜਿਸ ਕਰਕੇ ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਦੀਆਂ ਖ਼ਬਰਾਂ ਆ ਰਹੀਆਂ ਹਨ। ਪਰ ਕਾਂਗਰਸ ਕੁਝ ਹੀ ਸਮੇਂ ਵਿੱਚ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਹੋਰ ਜਾਣਕਾਰੀ ਦੇਵੇਗੀ।