(Source: ECI/ABP News/ABP Majha)
Congress Leadership Crisis: ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਾ ਕਾਂਗਰਸ ਦੀ ਸਿਆਸਤ 'ਤੇ ਤੰਨਜ
ਨਰਿੰਦਰ ਤੋਮਰ ਨੇ ਪੰਜਾਬ ਅਤੇ ਛੱਤੀਸਗੜ੍ਹ 'ਚ ਕਾਂਗਰਸ ਦੀ ਸਥਿਤੀ 'ਤੇ ਤੰਨਜ ਕਰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਦਾ ਕੋਈ ਮਤਲਬ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਰੋਧੀ ਧਿਰ ਦੀ ਭੂਮਿਕਾ ਨੂੰ ਵੀ ਸਹੀ ਢੰਗ ਨਾਲ ਨਹੀਂ ਨਿਭਾਅ ਰਹੀ।
ਚੰਡੀਗੜ੍ਹ: ਪੰਜਾਬ ਅਤੇ ਛੱਤੀਸਗੜ੍ਹ ਵਿੱਚ ਚੱਲ ਰਹੇ ਸੰਕਟ ਦੇ ਵਿਚਕਾਰ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਾਂਗਰਸ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਦਾ ਬੇਮਾਇਨੇ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਾ ਤਾਂ ਵਿਰੋਧੀ ਧਿਰ ਦੀ ਭੂਮਿਕਾ ਨੂੰ ਸਹੀ ਢੰਗ ਨਾਲ ਨਿਭਾਉਣ ਦੇ ਯੋਗ ਹੈ ਅਤੇ ਨਾ ਹੀ ਪਾਰਟੀ ਦੇ ਅੰਦਰ ਮਤਭੇਦ ਸੁਲਝਾਉਣ 'ਚ ਸਮਰੱਥ ਹੈ।
ਉਨ੍ਹਾਂ ਅੱਗੇ ਯਕੀਨ ਦਵਾਉਂਦਿਆਂ ਕਿਹਾ ਕਿ ਭਾਜਪਾ ਆਗਾਮੀ ਮੱਧ ਪ੍ਰਦੇਸ਼ ਉਪ ਚੋਣਾਂ 'ਚ ਸਾਰੀਆਂ ਤਿੰਨ ਵਿਧਾਨ ਸਭਾ ਸੀਟਾਂ ਅਤੇ ਇੱਕ ਲੋਕ ਸਭਾ ਸੀਟ ਜਿੱਤੇਗੀ। ਅਲੀਰਾਜਪੁਰ ਜ਼ਿਲ੍ਹੇ ਦੇ ਜੋਬਟ, ਨਿਵਾਰੀ ਜ਼ਿਲ੍ਹੇ ਦੇ ਪ੍ਰਿਥਵੀਪੁਰ ਅਤੇ ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ ਦੇ ਰਾਏਗਾਉਂ ਸਮੇਤ ਤਿੰਨ ਵਿਧਾਨ ਸਭਾ ਹਲਕਿਆਂ ਲਈ ਉਪ ਚੋਣਾਂ ਹੋਣਗੀਆਂ। ਮੱਧ ਪ੍ਰਦੇਸ਼ ਦੇ ਖੰਡਵਾ ਲੋਕ ਸਭਾ ਹਲਕੇ ਲਈ ਵੀ ਉਪ ਚੋਣਾਂ ਹੋਣਗੀਆਂ।
ਭਾਜਪਾ ਦੇ ਸੀਨੀਅਰ ਨੇਤਾ ਦੀ ਇਹ ਟਿੱਪਣੀ ਪੰਜਾਬ ਅਤੇ ਕਾਂਗਰਸ ਦੀਆਂ ਛੱਤੀਸਗੜ੍ਹ ਇਕਾਈਆਂ 'ਚ ਚੱਲ ਰਹੇ ਕਾਟੋ-ਕਲੇਸ਼ ਦੇ ਵਿਚਕਾਰ ਆਈ ਹੈ। ਦੱਸ ਦਈਏ ਕਿ ਪੰਜਾਬ 'ਚ ਨਵਜੋਤ ਸਿੰਘ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਕਿਉਂਕਿ ਉਹ ਕਥਿਤ ਤੌਰ 'ਤੇ ਅਫਸਰਸ਼ਾਹੀ ਪ੍ਰਣਾਲੀ ਤੋਂ ਖੁਸ਼ ਨਹੀਂ ਸੀ।
ਨਵਜੋਤ ਦੀ ਨਾਰਾਜ਼ਗੀ ਦਾ ਇੱਕ ਹੋਰ ਕਾਰਨ ਇਹ ਸੀ ਕਿ ਪੰਜਾਬ 'ਚ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਅਤੇ ਉਨ੍ਹਾਂ ਦਾ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਆਨ ਕਾਂਗਰਸ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਦੱਸ ਦਈਏ ਕਿ ਆਪਣਾ ਅਸਤੀਫਾ ਸੌਂਪਦੇ ਹੋਏ ਅਮਰਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਕਾਂਗਰਸ ਲੀਡਰਸ਼ਿਪ ਨੇ ਉਨ੍ਹਾਂ ਨੂੰ ਜ਼ਲੀਲ ਕੀਤਾ ਹੈ। ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਸਿੱਧੂ ਦੇ ਅਸਤੀਫੇ 'ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਉਹ ਸਥਿਰ ਵਿਅਕਤੀ ਨਹੀਂ ਹਨ।
ਪੰਜਾਬ ਕਾਂਗਰਸ ਵਿੱਚ ਝਗੜੇ ਨੂੰ ਰੋਕਣ ਲਈ ਸਿੱਧੂ ਨੂੰ ਜੁਲਾਈ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਾਇਆ ਗਿਆ ਸੀ।
ਇਸੇ ਤਰ੍ਹਾਂ ਛੱਤੀਸਗੜ੍ਹ 'ਚ ਵੀ ਭੂਪੇਸ਼ ਬਘੇਲ ਦੀ ਅਗਵਾਈ ਵਾਲੀ ਸਰਕਾਰ ਦੇ ਜੂਨ ਵਿੱਚ ਢਾਈ ਸਾਲ ਪੂਰੇ ਹੋਣ ਤੋਂ ਬਾਅਦ ਸੂਬਾ ਦੇ ਸਿਹਤ ਮੰਤਰੀ ਟੀਐਸ ਸਿੰਘ ਦੇਵ ਸੂਬੇ 'ਚ ਲੀਡਰਸ਼ਿਪ ਬਦਲਣ ਦੀ ਮੰਗ ਕਰ ਰਹੇ ਹਨ। ਟੀਐਸ ਸਿੰਘ ਦੇਓ ਦੇ ਸਮਰਥਕਾਂ ਨੇ ਰੋਟੇਸ਼ਨਲ ਮੁੱਖ ਮੰਤਰੀ ਦਾ ਮੁੱਦਾ ਉਠਾਇਆ।
ਇਹ ਵੀ ਪੜ੍ਹੋ: Coronavirus Updates: ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 24 ਹਜ਼ਾਰ 354 ਨਵੇਂ ਕੇਸ ਜਦੋਂਕਿ 234 ਲੋਕਾਂ ਦੀ ਹੋਈ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: