Bharat Jodo Yatra : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਕਾਂਗਰਸ ਪਾਰਟੀ 'ਭਾਰਤ ਜੋੜੋ ਯਾਤਰਾ' ਦਾ ਲੋਗੋ ਅਤੇ ਕੈਂਪੇਨ ਸ਼ੁਰੂ ਕਰਨ ਲਈ ਤਿਆਰ ਹੈ। ਅੱਜ ਦੁਪਹਿਰ 12 ਵਜੇ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਣ ਵਾਲੀ ਪ੍ਰੈਸ ਕਾਨਫਰੰਸ ਵਿੱਚ ਕਾਂਗਰਸ ਦੇ ਕਈ ਵੱਡੇ ਆਗੂ ਹਾਜ਼ਰ ਹੋਣਗੇ। ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਕੱਢੀ ਜਾਵੇਗੀ। ਇਸ ਦੌਰਾਨ ਇਹ ਪੈਦਲ ਯਾਤਰਾ 12 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਦੀ ਲੰਘੇਗੀ।
'ਭਾਰਤ ਜੋੜੋ ਯਾਤਰਾ' ਦੇ ਮੱਦੇਨਜ਼ਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸੋਮਵਾਰ ਨੂੰ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਦੇਸ਼ ਭਰ ਦੇ ਨਾਗਰਿਕ ਸਮਾਜ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਮੀਟਿੰਗ ਵੀ ਕੀਤੀ ਗਈ। ਇਸ ਦੌਰਾਨ 'ਸਵਰਾਜ ਇੰਡੀਆ' ਦੇ ਯੋਗਿੰਦਰ ਯਾਦਵ ਅਤੇ ਹੋਰ ਕਈ ਸਮਾਜਿਕ ਅਤੇ ਗੈਰ-ਸਰਕਾਰੀ ਸੰਸਥਾਵਾਂ ਨੇ ਹਾਜ਼ਰੀ ਭਰੀ।
7 ਸਤੰਬਰ ਨੂੰ ਸ਼ੁਰੂ ਹੋਵੇਗੀ ਭਾਰਤ ਜੋੜੋ ਯਾਤਰਾ
ਕਾਂਗਰਸ 7 ਸਤੰਬਰ ਤੋਂ ਇਸ ਇਤਿਹਾਸਕ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਹ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਵੇਗੀ ਅਤੇ ਇਹ ਯਾਤਰਾ 3500 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਕਸ਼ਮੀਰ ਵਿੱਚ ਸਮਾਪਤ ਹੋਵੇਗੀ। ਕਾਂਗਰਸ ਅਨੁਸਾਰ ਇਸ ਯਾਤਰਾ ਵਿੱਚ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਸਮਾਨ ਸੋਚ ਵਾਲੇ ਲੋਕ ਹਿੱਸਾ ਲੈ ਸਕਦੇ ਹਨ।
ਜੋੜਨ ਦੀ ਰਾਜਨੀਤੀ ਚਾਹੁੰਦੇ ਹਨ ਰਾਹੁਲ ਗਾਂਧੀ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਦੀ ਮੀਟਿੰਗ ਵਿੱਚ ਜ਼ਿਕਰ ਕੀਤਾ ਹੈ ਕਿ ਇਸ ਭਾਰਤ ਜੋੜੋ ਯਾਤਰਾ ਵਿੱਚ ਕੋਈ ਉਨ੍ਹਾਂ ਦੇ ਨਾਲ ਚੱਲੇ ਜਾਂ ਨਾ ਚੱਲੇ ,ਉਹ ਇਕੱਲੇ ਹੀ ਇਸ ਨੂੰ ਪੂਰਾ ਕਰਨਗੇ। ਬੈਠਕ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੇ ਲੋਕ ਵੰਡ ਦੀ ਰਾਜਨੀਤੀ ਨਹੀਂ ਚਾਹੁੰਦੇ, ਸਗੋਂ ਜੋੜਨ ਦੀ ਰਾਜਨੀਤੀ ਚਾਹੁੰਦੇ ਹਨ।