ਨਵੀਂ ਦਿੱਲੀ: ਲੁਧਿਆਣਾ ਤੋਂ ਕਾਂਗਰਸ ਸਾਂਸਦ ਰਵਨੀਤ ਬਿੱਟੂ (Ravneet Bittu) ਆਏ ਦਿਨ ਕਿਸੇ ਨਾ ਕਿਸੇ ਬਿਆਨ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਸ਼ੁੱਕਰਵਾਰ ਨੂੰ ਬਜਟ ਸੈਸ਼ਨ (Budget Session) ਦੀ ਸ਼ੁਰੂਆਤ ਦੌਰਾਨ ਵੀ ਕੁਝ ਅਜਿਹਾ ਹੀ ਹੋਇਆ ਪਰ ਇਸ ਵਾਰ ਬਿੱਟੂ ਨੇ ਕੋਈ ਬਿਆਨ ਨਹੀਂ ਦਿੱਤਾ। ਸਗੋਂ ਉਹ ਰਾਸ਼ਟਰਪਤੀ ਰਾਮਨਾਥ ਕੋਵਿੰਦ (Ramnath Kovind)) ਦੇ ਭਾਸ਼ਣ ਦੇ ਬਾਈਕਾਟ ਦੇ ਐਲਾਨ ਦੇ ਬਾਵਜੂਦ ਸੰਸਦ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।

ਦੱਸ ਦਈਏ ਕਿ ਕਾਂਗਰਸ ਪਾਰਟੀ ਵੱਲੋਂ ਸੈਂਟਰਲ ਹਾਲ ‘ਚ ਰਵਨੀਤ ਸਿੰਘ ਬਿੱਟੂ ਇਕਲੌਤੇ ਸਾਂਸਦ ਸੀ। ਇਸ ਦੌਰਾਨ ਬਿੱਟੂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਭਾਸ਼ਣ ਨੂੰ ਕੁਝ ਦੇਰ ਲਈ ਸੁਣਿਆ ਤੇ ਫਿਰ ਖੇਤੀਬਾੜੀ ਕਾਨੂੰਨ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਹ ਸੰਸਦ ਵਿੱਚੋਂ ਬਾਹਰ ਚਲੇ ਗਏ।

ਦੱਸ ਦਈਏ ਕਿ ਕਾਂਗਰਸ ਸਮੇਤ ਤਕਰੀਬਨ 20 ਵਿਰੋਧੀ ਪਾਰਟੀਆਂ ਨੇ ਪਿਛਲੇ ਦਿਨ ਐਲਾਨ ਕੀਤਾ ਸੀ ਕਿ ਉਹ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਨਗੇ। ਸਰਕਾਰ ਨੇ ਵਿਰੋਧੀ ਧਿਰ ਨੂੰ ਮਨਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਇਸ ਦਾ ਉਨ੍ਹਾਂ ‘ਤੇ ਕੋਈ ਅਸਰ ਨਹੀਂ ਹੋਇਆ।

ਇਹ ਵੀ ਪੜ੍ਹੋAnna Hazare: ਅੰਨਾ ਹਜ਼ਾਰੇ ਦੇ ਐਲਾਨ ਮਗਰੋਂ ਕਸੂਤੀ ਫਸੀ ਸਰਕਾਰ, ਮਨਾਉਣ 'ਚ ਡਟੇ ਮੰਤਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904