ਪੜਚੋਲ ਕਰੋ
Advertisement
ਬਜਟ ਸੈਸ਼ਨ ਦੌਰਾਨ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪਾਇਆ ਕਾਲਾ ਗਾਉਨ, ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ
ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਆਪਣੇ ਲੋਕਾਂ ਦੀ ਨਹੀਂ ਸੁਣ ਰਹੀ। ਅਸੀਂ ਇੱਥੇ ਕਿਸਾਨਾਂ ਦੀ ਆਵਾਜ਼ ਬਣਨ ਲਈ ਆਏ ਹਾਂ। ਦੱਸ ਦਈਏ ਕਿ ਬੀਤੇ ਦਿਨੀਂ ਪੀਐਮ ਨਰਿੰਦਰ ਮੋਦੀ ਨੇ ਕਿਸਾਨਾਂ ਬਾਰੇ ਕੋਈ ਗੱਲ ਨਹੀਂ ਕੀਤੀ।
ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਖੇਤੀ ਕਾਨੂੰਨਾਂ (Farm Laws) ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਕਰੀ 65 ਦਿਨ ਹੋ ਗਏ ਹਨ। ਹੁਣ ਤਕ ਕਿਸਾਨਾਂ ਅਤੇ ਮੰਤਰੀਆਂ ਦੀਆਂ ਕਈ ਮੀਟਿੰਗਾਂ ਹੋਈਆਂ ਹਨ ਜੋ ਬੇਸਿੱਟਾ ਰਹੀਆਂ। ਇਸ ਦੇ ਨਾਲ ਹੀ ਕੇਂਦਰ ਖਿਲਾਫ ਕਿਸਾਨਾਂ ਨੂੰ ਵਿਰੋਧੀ ਧਿਰਾਂ ਦਾ ਸਮਰਥਨ ਵੀ ਖੂਬ ਮਿਲ ਰਿਹਾ ਹੈ। ਸੋਮਵਾਰ 1 ਫਰਵਰੀ ਨੂੰ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮ ਬਜਟ ਪੇਸ਼ ਕੀਤਾ।
ਇਸ ਦੌਰਾਨ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ (Congress MPs) - ਜਸਬੀਰ ਸਿੰਘ ਗਿੱਲ (Jasbir Singh Gill) ਅਤੇ ਗੁਰਜੀਤ ਸਿੰਘ ਔਜਲਾ (Gurjeet Singh Aujla) ਸੰਸਦ ਵਿੱਚ ਇੱਕ ਕਾਲ ਰੰਗ ਦਾ ਗਾਊਨ ਪਾ ਕੇ ਆਏ। ਜਿਸ ਦਾ ਕਾਰਨ ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਉਹ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਹਰਿਆਣਾ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ‘ਤੇ ਪਾਬੰਦੀ ਲਗਾਈ ਗਈ ਹੈ। ਕੀ ਇਹ ਡਿਜੀਟਲ ਇੰਡੀਆ ਹੈ? ਸਰਕਾਰ ਡਿਜੀਟਲ ਬਜਟ ਪੇਸ਼ ਕਰ ਰਹੀ ਹੈ, ਪਰ ਲੋਕਾਂ ਨੂੰ ਇੰਟਰਨੈਟ ਨਹੀਂ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਲੋਕਾਂ ਦੀ ਨਹੀਂ ਸੁਣ ਰਹੀ। ਅਸੀਂ ਇੱਥੇ ਕਿਸਾਨਾਂ ਦੀ ਆਵਾਜ਼ ਬਣਨ ਲਈ ਆਏ ਹਾਂ। ਪੰਜਾਬ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਲਈ ਬਜਟ ਪੇਸ਼ ਕੀਤਾ ਜਾ ਰਿਹਾ ਹੈ ਉਹ ਸੜਕਾਂ ‘ਤੇ ਹਨ। ਕਿਸਾਨ ਦੋ ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਅਜੇ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ।Delhi: Congress MPs Jasbir Singh Gill and Gurjeet Singh Aujla wear a black gown to the Parliament, as a mark of their protest against the three #FarmLaws pic.twitter.com/OjzM22zOCW
— ANI (@ANI) February 1, 2021
ਇਹ ਵੀ ਪੜ੍ਹੋ: Budget 2021 Highlights: ਕੋਰੋਨਾ ਕਾਲ ਦੇ ਬਜਟ ਤੋਂ ਸੀ ਵੱਡੀਆਂ ਉਮੀਦਾਂ, ਜਾਣੋ ਕੀ ਕੁਝ ਹੋਇਆ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਜਲੰਧਰ
Advertisement