ਇਸ ਦੌਰਾਨ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ (Congress MPs) - ਜਸਬੀਰ ਸਿੰਘ ਗਿੱਲ (Jasbir Singh Gill) ਅਤੇ ਗੁਰਜੀਤ ਸਿੰਘ ਔਜਲਾ (Gurjeet Singh Aujla) ਸੰਸਦ ਵਿੱਚ ਇੱਕ ਕਾਲ ਰੰਗ ਦਾ ਗਾਊਨ ਪਾ ਕੇ ਆਏ। ਜਿਸ ਦਾ ਕਾਰਨ ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਉਹ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਹਰਿਆਣਾ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ‘ਤੇ ਪਾਬੰਦੀ ਲਗਾਈ ਗਈ ਹੈ। ਕੀ ਇਹ ਡਿਜੀਟਲ ਇੰਡੀਆ ਹੈ? ਸਰਕਾਰ ਡਿਜੀਟਲ ਬਜਟ ਪੇਸ਼ ਕਰ ਰਹੀ ਹੈ, ਪਰ ਲੋਕਾਂ ਨੂੰ ਇੰਟਰਨੈਟ ਨਹੀਂ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਲੋਕਾਂ ਦੀ ਨਹੀਂ ਸੁਣ ਰਹੀ। ਅਸੀਂ ਇੱਥੇ ਕਿਸਾਨਾਂ ਦੀ ਆਵਾਜ਼ ਬਣਨ ਲਈ ਆਏ ਹਾਂ। ਪੰਜਾਬ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਲਈ ਬਜਟ ਪੇਸ਼ ਕੀਤਾ ਜਾ ਰਿਹਾ ਹੈ ਉਹ ਸੜਕਾਂ ‘ਤੇ ਹਨ। ਕਿਸਾਨ ਦੋ ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਅਜੇ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ।
ਇਹ ਵੀ ਪੜ੍ਹੋ: Budget 2021 Highlights: ਕੋਰੋਨਾ ਕਾਲ ਦੇ ਬਜਟ ਤੋਂ ਸੀ ਵੱਡੀਆਂ ਉਮੀਦਾਂ, ਜਾਣੋ ਕੀ ਕੁਝ ਹੋਇਆ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904