Himachal Pradesh Election : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਚੋਣ ਕਮਿਸ਼ਨ ਨੇ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਚੋਣ  ਚੋਣਾਵੀ ਹਲਚਲ ਦੌਰਾਨ ਸ਼ਨੀਵਾਰ (15 ਅਕਤੂਬਰ) ਨੂੰ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ। ਇਸ ਬੈਠਕ 'ਚ 50 ਤੋਂ 60 ਸੀਟਾਂ 'ਤੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਨੇ ਕਿਹਾ, "55 ਤੋਂ 60 ਸੀਟਾਂ 'ਤੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਸੂਚੀ ਕੱਲ੍ਹ ਯਾਨਿ 16 ਅਕਤੂਬਰ ਤੱਕ ਆ ਜਾਵੇਗੀ। ਮੈਂ ਕੱਲ੍ਹ ਕਿਹਾ ਸੀ ਕਿ ਅਸੀਂ 2 ਤਿਹਾਈ ਬਹੁਮਤ ਨਾਲ ਜਿੱਤ ਰਹੇ ਹਾਂ।"


ਭਾਜਪਾ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਵੰਸ਼ਵਾਦ ਦੇ ਦੋਸ਼ਾਂ 'ਤੇ ਰਾਜੀਵ ਸ਼ੁਕਲਾ ਨੇ ਕਿਹਾ, "ਇਹ ਲੋਕ ਕਈ ਵਾਰ ਵੰਸ਼ਵਾਦ ਦੇ ਇਲਜ਼ਾਮ ਲਗਾ ਚੁੱਕੇ ਹਨ। ਲੋਕ ਅਜਿਹੇ ਬਿਆਨਾਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਪ੍ਰਧਾਨਗੀ ਲਈ ਚੋਣ ਹੋ ਰਹੀ ਹੈ ਪਰ ਉਸ ਵਿੱਚ ਗਾਂਧੀ ਪਰਿਵਾਰ ਦਾ ਕੋਈ ਖੜ੍ਹਾ ਨਹੀਂ ਹੋਇਆ ਹੈ ਇਸ ਲਈ ਇਹ ਸਾਰੀਆਂ ਗੱਲਾਂ ਅਰਥਹੀਣ ਹਨ।"


ਹਿਮਾਚਲ 'ਚ 12 ਨਵੰਬਰ ਨੂੰ ਵੋਟਾਂ ਪੈਣਗੀਆਂ


ਚੋਣ ਕਮਿਸ਼ਨ ਨੇ ਸ਼ੁੱਕਰਵਾਰ (14 ਅਕਤੂਬਰ) ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ। ਹਿਮਾਚਲ ਪ੍ਰਦੇਸ਼ ਵਿੱਚ ਕੁੱਲ 68 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚੋਂ ਬਹੁਮਤ ਲਈ 35 ਸੀਟਾਂ ਜਿੱਤਣੀਆਂ ਜ਼ਰੂਰੀ ਹਨ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ 8 ਜਨਵਰੀ 2023 ਨੂੰ ਖ਼ਤਮ ਹੋ ਰਿਹਾ ਹੈ।


ਰਾਜੀਵ ਸ਼ੁਕਲਾ ਦਾ ਦਾਅਵਾ 


ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਇੰਚਾਰਜ ਰਾਜੀਵ ਸ਼ੁਕਲਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਸੂਬੇ ਵਿੱਚ ਦੋ ਤਿਹਾਈ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਸਾਲਾਂ ਤੋਂ ਰਾਜ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸਦੀ ਕੱਟੜ ਵਿਰੋਧੀ ਕਾਂਗਰਸ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲਿਆ ਹੈ। 2017 ਦੀਆਂ ਚੋਣਾਂ ਵਿੱਚ ਭਾਜਪਾ ਨੇ 44 ਸੀਟਾਂ ਜਿੱਤੀਆਂ ਸਨ ਜਦਕਿ ਕਾਂਗਰਸ ਦੇ ਉਮੀਦਵਾਰ ਸਿਰਫ਼ 21 ਸੀਟਾਂ ਹੀ ਜਿੱਤ ਸਕੇ ਸਨ। ਇਸ ਸਾਲ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਖੁਸ਼ ਹੋਈ ਆਮ ਆਦਮੀ ਪਾਰਟੀ (ਆਪ) ਇਸ ਵਾਰ ਵੀ ਚੋਣ ਮੈਦਾਨ ਵਿੱਚ ਹੈ।