ਪੜਚੋਲ ਕਰੋ
ਕਿਸਾਨਾਂ ਨੂੰ ਸਿਆਸੀ ਪਾਰਟੀਆਂ ਦੀ ਹਮਾਇਤ ਤੋਂ ਮੋਦੀ ਸਰਕਾਰ ਔਖੀ, ਪ੍ਰਕਾਸ਼ ਜਾਵਡੇਕਰ ਨੇ ਲਾਏ ਵੱਡੇ ਇਲਜ਼ਾਮ
ਕਿਸਾਨ 13 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਅੱਜ ਕਿਸਾਨਾਂ ਵੱਲੋਂ ਸਵੇਰੇ 11 ਵਜੋ ਤੋਂ ਸ਼ਾਮ 3 ਵਜੇ ਤਕ ਸ਼ਾਂਤਮਈ ਢੰਗ ਨਾਲ ਭਾਰਤ ਬੰਦ ਕੀਤਾ ਗਿਆ ਹੈ। ਇਸ 'ਤੇ ਪ੍ਰਕਾਸ਼ ਜਾਵਡੇਕਰ ਨੇ ਵਿਰੋਧੀ ਧਿਰ 'ਤੇ ਹਮਲਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਕਿਸਾਨ ਅੰਦੋਲਨ ਦੀ ਆੜ 'ਚ ਰਾਜਨੀਤੀ ਕਰ ਰਹੀ ਹੈ।
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਮੋਦੀ ਸਰਕਾਰ ਵਾਰ-ਵਾਰ ਇਨ੍ਹਾਂ ਕਾਨੂੰਨਾਂ ਬਾਰੇ ਆਪਣੇ ਸਟੈਂਡ ਦਾ ਬਚਾਅ ਕਰ ਰਹੀ ਹੈ। ਸਰਕਾਰ ਵਾਰ-ਵਾਰ ਵਿਰੋਧੀਆਂ ‘ਤੇ ਵੀ ਸਵਾਲ ਉਠਾ ਰਹੀ ਹੈ। ਮੰਗਲਵਾਰ ਨੂੰ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ (prakash javadekar) ਨੇ ਮੁੜ ਇਹੀ ਗੱਲ ਦੁਹਰਾਈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ 2019 ਦੇ ਚੋਣ ਮੈਨੀਫੇਸਟੋ 'ਚ ਉਹੀ ਕਾਨੂੰਨ ਲਿਆਉਣ ਦਾ ਵਾਅਦਾ ਕੀਤਾ ਸੀ, ਤਾਂ ਉਹ ਹੁਣ ਇਸ ਦਾ ਵਿਰੋਧ ਕਿਵੇਂ ਕਰ ਰਹੇ ਹਨ?
ਜਾਵਡੇਕਰ ਨੇ ਕਿਹਾ ਕਿ ‘ਵਿਰੋਧੀ ਧਿਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਿਹਾ ਹੈ, ਇਹ ਉਨ੍ਹਾਂ ਦਾ ਦੋਗਲਾਪਣ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਰਹਿੰਦੇ ਹੋਏ ਠੇਕੇ ਦੀ ਖੇਤੀ ਨੂੰ ਮਨਜ਼ੂਰੀ ਦਿੱਤੀ ਸੀ। ਕਾਂਗਰਸ ਨੇ ਆਪਣੇ 2019 ਦੇ ਚੋਣ ਮਨੋਰਥ ਪੱਤਰ ਵਿੱਚ ਵੀ ਇਨ੍ਹਾਂ ਕਾਨੂੰਨਾਂ ਦਾ ਜ਼ਿਕਰ ਕੀਤਾ ਸੀ। ਜਾਵਡੇਕਰ ਨੇ ਕਿਹਾ ਕਿ "ਕਿਸਾਨਾਂ ਨੇ ਲਾਗਤ ਲਈ ਵਾਧੂ ਕੀਮਤ ਮਿਹਨਤਾਨੇ ਦੀ ਮੰਗ ਕੀਤੀ ਸੀ ਤੇ ਅਸੀਂ ਉਨ੍ਹਾਂ ਨੂੰ ਲਾਗਤ ਨਾਲੋਂ 50 ਪ੍ਰਤੀਸ਼ਤ ਵੱਧ ਦੇ ਰਹੇ ਹਾਂ। ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਕੁਝ ਨਹੀਂ ਦਿੱਤਾ ਸੀ। ਮੋਦੀ ਜੀ ਦੇ ਰਹੇ ਹਨ।" Anna Hazare Support Bharat Bandh: ਕਿਸਾਨਾਂ ਦੇ ਸਮਰਥਨ 'ਚ ਅੰਨਾ ਹਜ਼ਾਰੇ ਵੱਲੋਂ ਭੁੱਖ ਹੜਤਾਲ ਦਾ ਐਲਾਨ ਇਸ ਤੋਂ ਪਹਿਲਾਂ ਸੋਮਵਾਰ ਨੂੰ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵੀ ਇਸ ਬਾਰੇ ਵਿਰੋਧੀ ਪਾਰਟੀਆਂ ‘ਤੇ ਹਮਲਾ ਬੋਲਿਆ ਸੀ। ਉਨ੍ਹਾਂ ਕਿਹਾ ਸੀ ਕਿ ਵਿਰੋਧੀ ਧਿਰ ਖੇਤੀਬਾੜੀ ਕਾਨੂੰਨ ਪ੍ਰਤੀ ਦੋਹਰਾ ਰਵੱਈਆ ਦਿਖਾ ਰਹੀ ਹੈ। ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਕਿਹਾ ਸੀ, "ਜੋ ਸਾਡੀ ਸਰਕਾਰ ਨੇ ਅੱਜ ਕੀਤਾ ਇਹ ਲੋਕ ਯੂਪੀਏ ਦੇ 10 ਸਾਲਾਂ ਦੌਰਾਨ ਕਰ ਰਹੇ ਸੀ। ਆਪਣੇ ਸੂਬਿਆਂ ਵਿੱਚ ਕਰ ਰਹੇ ਸੀ। ਕਾਂਗਰਸ ਨੇ ਸਾਲ 2019 ਦੇ ਆਪਣੇ ਲੋਕ ਸਭਾ ਚੋਣਾਂ ਦੇ ਚੋਣ ਮਨੋਰਥ ਪੱਤਰ ਦੇ 11ਵੇਂ ਨੁਕਤੇ ਵਿੱਚ ਕਿਹਾ ਸੀ ਕਿ ਉਹ ਏਪੀਐਮਸੀ ਨੂੰ ਹਟਾ ਦੇਵੇਗੀ ਤੇ ਅੰਤਰਰਾਜੀ ਵਪਾਰ ਨੂੰ ਮੁਕਤ ਕਰਨ ਦਾ ਕੰਮ ਕਰੇਗੀ।" 'Modi ਸਰਕਾਰ ਦੀ ਧੱਕੇਸ਼ਾਹੀ ਕਾਰਨ Bharat Bandh ,ਚੰਡੀਗੜ੍ਹ-ਦਿੱਲੀ Road ਜਾਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904The opposition who is asking to roll back these laws is hypocritical as they had passed the contract farming act while in power. Congress has mentioned the introduction of these laws in their manifesto: Union Minister Prakash Javadekar https://t.co/wYQzJVxf1N
— ANI (@ANI) December 8, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement