ਨਵੀਂ ਦਿੱਲੀ: ਖੇਤੀ ਬਿੱਲਾਂ ਨੂੰ ਲੈ ਕੇ ਰਾਜ ਸਭਾ 'ਚ ਬਹਿਸ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਐਮਪੀ ਪ੍ਰਤਾਪ ਸਿੰਘ ਬਾਜਵਾ ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ ਕੀਤਾ ਹੈ। ਬਾਜਵਾ ਨੇ ਤਿੰਨੇ ਬਿੱਲਾਂ ਨੂੰ ਰੱਦ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਉਹ ਇਸ ਮੌਤ ਦੇ ਵਾਰੰਟ (ਖੇਤੀ ਬਿੱਲਾਂ) 'ਤੇ ਦਸਤਖਤ ਨਹੀਂ ਕਰਨਗੇ।

ਦੱਸ ਦੇਈਏ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਬਿੱਲ ਲੋਕ ਸਭਾ 'ਚ ਪਾਸ ਹੋ ਚੁੱਕੇ ਹਨ। ਉਧਰ, ਇਨ੍ਹਾਂ ਬਿੱਲਾਂ ਤੇ ਦੇਸ਼ 'ਚ ਵਿਰੋਧ ਜਾਰੀ ਹੈ। ਕਿਸਾਨ ਜਥੇਬੰਦੀਆਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਇਨ੍ਹਾਂ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ।