ਪੜਚੋਲ ਕਰੋ
Advertisement
Congress President Election : ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਅੱਜ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ , ਜਾਣੋ ਕੌਣ -ਕੌਣ ਠੋਕ ਸਕਦੈ ਆਪਣਾ ਦਾਅਵਾ
ਕਾਂਗਰਸ ਪ੍ਰਧਾਨ ਦੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਭਰਤੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ। ਲੰਬੀ ਉਡੀਕ ਅਤੇ ਕਾਫੀ ਮਿਹਨਤ ਤੋਂ ਬਾਅਦ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਹੋ ਰਹੀ ਹੈ।
Congress President Election : ਕਾਂਗਰਸ ਪ੍ਰਧਾਨ ਦੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਭਰਤੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ। ਲੰਬੀ ਉਡੀਕ ਅਤੇ ਕਾਫੀ ਮਿਹਨਤ ਤੋਂ ਬਾਅਦ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਹੋ ਰਹੀ ਹੈ। ਕਈ ਸਾਲਾਂ ਬਾਅਦ ਅਜਿਹਾ ਹੋ ਰਿਹਾ ਹੈ ਕਿ ਗਾਂਧੀ ਪਰਿਵਾਰ ਦਾ ਕੋਈ ਵੀ ਵਿਅਕਤੀ ਚੋਣਾਂ ਵਿੱਚ ਨਹੀਂ ਖੜ੍ਹਾ ਹੋ ਰਿਹਾ। ਇਸ ਸਮੇਂ ਪ੍ਰਧਾਨ ਦੇ ਅਹੁਦੇ ਲਈ 2 ਨਾਂ ਸਭ ਤੋਂ ਅੱਗੇ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਚੋਣ ਲੜਨ ਜਾ ਰਹੇ ਹਨ। ਹਾਲਾਂਕਿ 2-3 ਦਿਨਾਂ 'ਚ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਕੌਣ -ਕੌਣ ਆਪਣਾ ਦਾਅਵਾ ਠੋਕੇਗਾ ਅਤੇ ਕੌਣ ਜਿੱਤ ਦਰਜ ਕਰੇਗਾ।
ਕੌਣ -ਕੌਣ ਹਨ ਦਾਅਵੇਦਾਰ
ਮੌਜੂਦਾ ਸਮੇਂ ਵਿੱਚ ਜੇਕਰ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰਾਂ ਦੀ ਗੱਲ ਕਰੀਏ ਤਾਂ ਦੌੜ ਵਿੱਚ ਸਿਰਫ਼ ਦੋ ਨਾਮ ਹੀ ਅੱਗੇ ਹਨ। ਸਭ ਤੋਂ ਪਹਿਲਾ ਨਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਹੈ। ਅਸ਼ੋਕ ਦਾ ਪਲੜਾ ਸਭ ਤੋਂ ਭਾਰੀ ਹੈ। ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਨਿਭਾਉਣਗੇ। ਇਸ ਦੇ ਨਾਲ ਹੀ ਦੂਜੇ ਉਮੀਦਵਾਰ ਵਜੋਂ ਸ਼ਸ਼ੀ ਥਰੂਰੂ ਦਾ ਨਾਂ ਸਭ ਤੋਂ ਅੱਗੇ ਹੈ। ਇਸ ਦੇ ਕਈ ਕਾਰਨ ਹੋ ਸਕਦੇ ਹਨ। ਹੁਣ ਸਾਰਿਆਂ ਵਿਚ ਚਰਚਾ ਹੈ ਕਿ ਮਨੀਸ਼ ਤਿਵਾੜੀ ਵੀ ਪ੍ਰਧਾਨ ਦੇ ਅਹੁਦੇ ਲਈ ਫਾਰਮ ਭਰ ਸਕਦੇ ਹਨ।
ਲੰਬੇ ਸਮੇਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਪ੍ਰਧਾਨ
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਕਾਫੀ ਜੱਦੋ-ਜਹਿਦ ਤੋਂ ਬਾਅਦ ਆਖਰਕਾਰ ਚੋਣਾਂ ਦਾ ਸਮਾਂ ਆ ਹੀ ਗਿਆ ਹੈ। ਇੱਕ ਪਾਸੇ ਜਿੱਥੇ ਰਾਹੁਲ ਗਾਂਧੀ ਵਾਰ-ਵਾਰ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਪ੍ਰਧਾਨ ਦੇ ਅਹੁਦੇ ਲਈ ਚੋਣ ਨਹੀਂ ਲੜਨਗੇ, ਉੱਥੇ ਹੀ ਦੂਜੇ ਪਾਸੇ ਸੋਨੀਆ ਗਾਂਧੀ ਵੀ ਸਿਹਤ ਕਾਰਨਾਂ ਕਰਕੇ ਇਸ ਅਹੁਦੇ ਤੋਂ ਦੂਰ ਹਨ। ਪਾਰਟੀ ਦੀ ਬਿਹਤਰੀ ਲਈ ਗਾਂਧੀ ਪਰਿਵਾਰ ਤੋਂ ਬਾਹਰ ਦੇ ਕਿਸੇ ਵਿਅਕਤੀ ਨੂੰ ਪ੍ਰਧਾਨ ਬਣਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਹੁਣ ਜਦੋਂ ਤਰੀਕਾਂ ਦਾ ਐਲਾਨ ਹੋ ਗਿਆ ਹੈ ਤਾਂ ਇਹ ਵੀ ਸਪੱਸ਼ਟ ਹੈ ਕਿ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਵੋਟਿੰਗ ਰਾਹੀਂ ਹੋਵੇਗੀ।
ਇਹ ਹੈ ਕਾਂਗਰਸ ਪ੍ਰਧਾਨ ਦੀ ਚੋਣ ਦਾ ਪੂਰਾ ਪ੍ਰੋਗਰਾਮ
ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਨੋਟੀਫਿਕੇਸ਼ਨ 22 ਸਤੰਬਰ ਨੂੰ ਜਾਰੀ ਕੀਤਾ ਗਿਆ ਹੈ। ਹੁਣ ਫਾਰਮ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ ,ਜੋ 30 ਸਤੰਬਰ ਤੱਕ ਜਾਰੀ ਰਹੇਗੀ। ਯਾਨੀ ਜੋ ਵੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨਾ ਚਾਹੁੰਦਾ ਹੈ, ਉਹ ਫਾਰਮ ਭਰ ਸਕਦਾ ਹੈ। ਪਾਰਟੀ ਦੇ ਸੀਨੀਅਰ ਨੇਤਾ ਮਧੂਸੂਦਨ ਮਿਸਤਰੀ ਦੀ ਅਗਵਾਈ ਵਾਲੀ ਕੇਂਦਰੀ ਚੋਣ ਅਥਾਰਟੀ ਵੋਟਿੰਗ ਦੀ ਨਿਗਰਾਨੀ ਕਰੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਰੱਖੀ ਗਈ ਹੈ। 17 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਚੋਣ ਨਤੀਜੇ 19 ਅਕਤੂਬਰ ਨੂੰ ਐਲਾਨੇ ਜਾਣਗੇ। ਵੋਟਿੰਗ ਉਦੋਂ ਹੀ ਹੋਵੇਗੀ ਜਦੋਂ ਦੋ ਉਮੀਦਵਾਰ ਮੈਦਾਨ ਵਿੱਚ ਹੋਣਗੇ। ਜੇਕਰ ਇੱਕ ਉਮੀਦਵਾਰ ਖੜ੍ਹਾ ਹੁੰਦਾ ਹੈ ਤਾਂ ਉਹ ਨਿਰਵਿਰੋਧ ਚੁਣਿਆ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅੰਮ੍ਰਿਤਸਰ
ਵਿਸ਼ਵ
Advertisement