Congress President Election Result : ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ, ਸ਼ਸ਼ੀ ਥਰੂਰ ਦੀ ਕਰਾਰੀ ਹਾਰ
Congress President Election Result : ਕਾਂਗਰਸ ਨੂੰ ਆਖਰਕਾਰ ਆਪਣਾ ਨਵਾਂ ਪ੍ਰਧਾਨ ਮਿਲ ਗਿਆ ਹੈ। 80 ਸਾਲਾ ਮਲਿਕਾਰਜੁਨ ਖੜਗੇ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਖੜਗੇ ਨੇ ਸਿੱਧੇ ਮੁਕਾਬਲੇ ਵਿੱਚ ਸ਼ਸ਼ੀ ਥਰੂਰ ਨੂੰ ਵੱਡੇ ਫਰਕ ਨਾਲ ਹਰਾਇਆ।
Congress President Election Result : ਕਾਂਗਰਸ ਨੂੰ ਆਖਰਕਾਰ ਆਪਣਾ ਨਵਾਂ ਪ੍ਰਧਾਨ ਮਿਲ ਗਿਆ ਹੈ। 80 ਸਾਲਾ ਮਲਿਕਾਰਜੁਨ ਖੜਗੇ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਖੜਗੇ ਨੇ ਸਿੱਧੇ ਮੁਕਾਬਲੇ ਵਿੱਚ ਸ਼ਸ਼ੀ ਥਰੂਰ ਨੂੰ ਵੱਡੇ ਫਰਕ ਨਾਲ ਹਰਾਇਆ। ਮਲਿਕਾਰਜੁਨ ਖੜਗੇ ਨੂੰ 7897 ਵੋਟਾਂ ਮਿਲੀਆਂ, ਜਦਕਿ ਸ਼ਸ਼ੀ ਥਰੂਰ ਨੂੰ ਸਿਰਫ਼ 1072 ਵੋਟਾਂ ਮਿਲੀਆਂ। ਇਸ ਵਾਰ ਗਾਂਧੀ ਪਰਿਵਾਰ ਦਾ ਕੋਈ ਵੀ ਮੈਂਬਰ ਪ੍ਰਧਾਨ ਦੇ ਅਹੁਦੇ ਦੀ ਦੌੜ ਵਿੱਚ ਸ਼ਾਮਲ ਨਹੀਂ ਸੀ। ਪਿਛਲੇ 24 ਸਾਲਾਂ 'ਚ ਇਹ ਪਹਿਲੀ ਵਾਰ ਹੈ ਕਿ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਨੇਤਾ ਪ੍ਰਧਾਨ ਦੇ ਅਹੁਦੇ 'ਤੇ ਪਹੁੰਚਿਆ ਹੈ। ਇਸ ਤੋਂ ਪਹਿਲਾਂ ਸੀਤਾਰਾਮ ਕੇਸਰੀ ਅਜਿਹੇ ਪ੍ਰਧਾਨ ਸਨ, ਜੋ ਗਾਂਧੀ ਪਰਿਵਾਰ ਤੋਂ ਨਹੀਂ ਸਨ।
ਕਾਂਗਰਸ ਹੈੱਡਕੁਆਰਟਰ ਦੇ ਬਾਹਰ ਖੜਗੇ ਦੀ ਜਿੱਤ ਦਾ ਜਸ਼ਨ ਸ਼ੁਰੂ ਹੋ ਗਿਆ ਹੈ। ਖੜਗੇ ਦੇ ਸਮਰਥਕ ਢੋਲ ਵਜਾ ਕੇ ਉਨ੍ਹਾਂ ਦੀ ਜਿੱਤ ਦਾ ਜਸ਼ਨ ਮਨਾ ਰਹੇ ਹਨ। ਜਿੱਤ ਤੋਂ ਬਾਅਦ ਸਚਿਨ ਪਾਇਲਟ, ਗੌਰਵ ਗੋਗੋਈ, ਤਾਰਿਕ ਅਨਵਰ ਵਰਗੇ ਨੇਤਾ ਖੜਗੇ ਨੂੰ ਮਿਲਣ ਪਹੁੰਚੇ ਹਨ। ਇਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਉਨ੍ਹਾਂ ਦੇ ਘਰ ਪਹੁੰਚ ਚੁੱਕੇ ਹਨ। ਖੜਗੇ ਦੇ ਖਿਲਾਫ ਚੋਣ ਲੜ ਰਹੇ ਸ਼ਸ਼ੀ ਥਰੂਰ ਨੇ ਵੀ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਥਰੂਰ ਨੇ ਟਵੀਟ ਕੀਤਾ, "ਇਹ ਬਹੁਤ ਸਨਮਾਨ ਅਤੇ ਵੱਡੀ ਜ਼ਿੰਮੇਵਾਰੀ ਦੀ ਗੱਲ ਹੈ। ਮੈਂ ਖੜਗੇ ਜੀ ਨੂੰ ਉਨ੍ਹਾਂ ਦੇ ਕੰਮ ਵਿੱਚ ਪੂਰੀ ਸਫਲਤਾ ਦੀ ਕਾਮਨਾ ਕਰਦਾ ਹਾਂ।" ਇਸ ਤੋਂ ਇਲਾਵਾ ਖੜਗੇ ਨੇ ਕਾਂਗਰਸ ਨੇਤਾਵਾਂ ਨੂੰ ਮਿਲੇ ਸਮਰਥਨ ਲਈ ਧੰਨਵਾਦ ਵੀ ਕੀਤਾ।
#CongressPresidentElection | Mallikarjun Kharge set to be the new Congress president, received over 7000 votes; Shashi Tharoor garnered over 1000 votes.
— ANI (@ANI) October 19, 2022
(File photos) pic.twitter.com/lx2JCutGrA
ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਲੰਬੇ ਸਮੇਂ ਤੋਂ ਜੱਦੋਜਹਿਦ ਚੱਲ ਰਹੀ ਸੀ। ਕਾਂਗਰਸ ਪਾਰਟੀ ਦੇ 137 ਸਾਲਾਂ ਦੇ ਇਤਿਹਾਸ ਵਿੱਚ ਛੇਵੀਂ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਈਆਂ ਹਨ। ਪ੍ਰਧਾਨ ਦੇ ਅਹੁਦੇ ਲਈ 1939, 1950, 1977, 1997 ਅਤੇ 2000 ਵਿੱਚ ਚੋਣਾਂ ਹੋ ਚੁੱਕੀਆਂ ਹਨ। ਪੂਰੇ 22 ਸਾਲਾਂ ਬਾਅਦ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਈਆਂ ਹਨ। ਇਸ ਚੋਣ ਤੋਂ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਆਗੂ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ ਸੀਤਾਰਾਮ ਕੇਸਰੀ ਗੈਰ-ਗਾਂਧੀ ਪ੍ਰਧਾਨ ਰਹੇ ਸੀ।
ਸੋਮਵਾਰ ਨੂੰ ਹੋਈ ਸੀ ਵੋਟਿੰਗ
ਇਸ ਚੋਣ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਸੀਨੀਅਰ ਨੇਤਾਵਾਂ ਸਮੇਤ ਲਗਭਗ 9500 ਡੈਲੀਗੇਟਾਂ (ਇਲੈਕਟੋਰਲ ਕਾਲਜ ਦੇ ਮੈਂਬਰਾਂ) ਨੇ ਸੋਮਵਾਰ ਨੂੰ ਨਵੇਂ ਪ੍ਰਧਾਨ ਦੀ ਚੋਣ ਲਈ ਵੋਟ ਪਾਈ ਸੀ। ਪਾਰਟੀ ਸੋਮਵਾਰ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲਗਭਗ 9900 ਡੈਲੀਗੇਟਾਂ (ਇਲੈਕਟੋਰਲ ਕਾਲਜ ਦੇ ਮੈਂਬਰ) ਵਿੱਚੋਂ ਲਗਭਗ 9500 ਮੈਂਬਰਾਂ ਨੇ ਵੋਟ ਪਾਈ। ਸੋਮਵਾਰ ਨੂੰ ਕਰੀਬ 96 ਫੀਸਦੀ ਪੋਲਿੰਗ ਦਰਜ ਕੀਤੀ ਗਈ ਸੀ।