ਚੰਡੀਗੜ੍ਹ: ਕਾਂਗਰਸ ਪ੍ਰਧਾਨ (Congress President Election) ਦੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ 24 ਸਤੰਬਰ ਤੋਂ ਸ਼ੁਰੂ ਹੋ ਗਈ ਹੈ। ਬੀਤੇ ਦਿਨ ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ (Shashi Tharoor)  ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (Ashok Gehlot) ਦੋਵਾਂ ਨੇ ਪ੍ਰਧਾਨ ਬਣਨ ਦੀ ਦੌੜ ਵਿੱਚ ਆਪਣੇ ਨਾਂ ਦਰਜ ਕਰਵਾਏ ਹਨ। ਸ਼ਸ਼ੀ ਥਰੂਰ 30 ਸਤੰਬਰ ਨੂੰ ਨਾਮਜ਼ਦਗੀ ਦਾਖਲ ਕਰ ਸਕਦੇ ਹਨ। ਇਸ ਦੇ ਨਾਲ ਹੀ ਗਹਿਲੋਤ ਵੱਲੋਂ ਵੀ ਉਸੇ ਦਿਨ ਨਾਮਜ਼ਦਗੀ ਫਾਰਮ ਦਾਖਲ ਕੀਤੇ ਜਾਣ ਦੀ ਸੰਭਾਵਨਾ ਹੈ।


ਸੀਨੀਅਰ ਨੇਤਾ ਸ਼ਸ਼ੀ ਥਰੂਰ ਦੇ ਨੁਮਾਇੰਦੇ ਨੇ ਨਾਮਜ਼ਦਗੀ ਦਾਖਲ ਕਰਨ ਲਈ ਪਹਿਲੇ ਦਿਨ ਹੀ ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ (Madhusudan Mistry) ਤੋਂ ਫਾਰਮ ਲਏ ਸਨ। ਨਾਮਜ਼ਦਗੀਆਂ 30 ਸਤੰਬਰ ਤੱਕ ਭਰੀਆਂ ਜਾਣਗੀਆਂ। ਚੋਣਾਂ 17 ਅਕਤੂਬਰ ਨੂੰ ਹੋਣਗੀਆਂ ਅਤੇ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ 19 ਅਕਤੂਬਰ ਨੂੰ ਕੀਤਾ ਜਾਵੇਗਾ।


ਸ਼ਸ਼ੀ ਥਰੂਰ ਦਹਾਕਿਆਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ
ਪਾਰਟੀ ਦੇ ਜੀ-23 ਦੇ ਪ੍ਰਮੁੱਖ ਮੈਂਬਰ ਥਰੂਰ 25 ਸਾਲ ਤੋਂ ਵੱਧ ਸਮੇਂ ਤੋਂ ਗਾਂਧੀ ਪਰਿਵਾਰ ਨਾਲ ਜੁੜੇ ਹੋਏ ਹਨ। ਇਸ ਦੇ ਨਾਲ ਹੀ ਕਾਂਗਰਸ ਦਾ ਅਗਲਾ ਪ੍ਰਧਾਨ ਬਣਨ ਦੇ ਮਜ਼ਬੂਤ ​​ਦਾਅਵੇਦਾਰ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਕਿ ਇਸ ਵਾਰ ਗਾਂਧੀ ਪਰਿਵਾਰ ਦਾ ਕੋਈ ਉਮੀਦਵਾਰ ਨਹੀਂ ਹੋਵੇਗਾ। 1998 'ਚ ਸੋਨੀਆ ਗਾਂਧੀ ਦੀ ਥਾਂ 'ਤੇ ਸੀਤਾਰਾਮ ਕੇਸਰੀ ਨੂੰ ਪਾਰਟੀ ਪ੍ਰਧਾਨ ਬਣਾਏ ਜਾਣ ਤੋਂ ਬਾਅਦ 25 ਸਾਲਾਂ 'ਚ ਇਹ ਪਹਿਲੀ ਵਾਰ ਹੋਵੇਗਾ ਕਿ ਕਾਂਗਰਸ ਗੈਰ-ਗਾਂਧੀ ਮੁਖੀ ਨੂੰ ਦੇਖ ਸਕੇਗੀ।



ਚੋਣਾਂ ਵਿੱਚ 9,000 ਤੋਂ ਵੱਧ ਉਮੀਂਦਵਾਰ ਵੋਟ ਪਾਉਣਗੇ। ਕੋਈ ਵੀ ਚੋਣ ਲੜ ਸਕਦਾ ਹੈ ਅਤੇ ਉਸ ਦੀ ਉਮੀਦਵਾਰੀ ਦਾ ਸਮਰਥਨ ਕਰਨ ਲਈ 10 candidate ਦੀ ਲੋੜ ਹੋਵੇਗੀ। ਪਿਛਲੇ ਦਿਨ, ਥਰੂਰ ਨੇ ਉਮੀਦਵਾਰੀ ਲਈ ਭੇਜੇ ਇੱਕ ਬੇਨਤੀ ਪੱਤਰ ਵਿੱਚ ਨਾਮਜ਼ਦਗੀ ਫਾਰਮਾਂ ਦੇ ਪੰਜ ਸੈੱਟ ਮੰਗੇ ਸਨ। ਫਿਲਹਾਲ ਕਾਂਗਰਸ ਪਾਰਟੀ ਦੇ ਚੋਟੀ ਦੇ ਅਹੁਦੇ ਲਈ ਸ਼ਸ਼ੀ ਥਰੂਰ ਅਤੇ ਅਸ਼ੋਕ ਗਹਿਲੋਤ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ।


 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।