ਪੜਚੋਲ ਕਰੋ
Advertisement
Congress President Oath Ceremony : ਕੁੱਝ ਹੀ ਦੇਰ 'ਚ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣਗੇ ਖੜਗੇ , ਸੋਨੀਆ ਗਾਂਧੀ ਤੇ ਰਾਹੁਲ ਦੀ ਮੌਜੂਦਗੀ 'ਚ ਤਾਜਪੋਸ਼ੀ
Congress President Oath Ceremony : ਮਲਿਕਾਰਜੁਨ ਖੜਗੇ ਜਲਦ ਹੀ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਜਾ ਰਹੇ ਹਨ, ਜਿਸ ਲਈ ਕਾਂਗਰਸ ਹੈੱਡਕੁਆਰਟਰ 'ਤੇ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਸੋਨੀਆ ਗਾਂਧੀ ,ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਕਾਂਗਰਸ ਹੈੱਡਕੁਆਰਟਰ ਪਹੁੰਚ ਚੁੱਕੇ ਹਨ।
Congress President Oath Ceremony : ਮਲਿਕਾਰਜੁਨ ਖੜਗੇ ਜਲਦ ਹੀ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਜਾ ਰਹੇ ਹਨ, ਜਿਸ ਲਈ ਕਾਂਗਰਸ ਹੈੱਡਕੁਆਰਟਰ 'ਤੇ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਸੋਨੀਆ ਗਾਂਧੀ ,ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਕਾਂਗਰਸ ਹੈੱਡਕੁਆਰਟਰ ਪਹੁੰਚ ਚੁੱਕੇ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਦੀ ਚੋਣ ਲੜ ਚੁੱਕੇ ਸ਼ਸ਼ੀ ਥਰੂਰ, ਜਗਦੀਸ਼ ਟਾਈਟਲਰ, ਅਸ਼ੋਕ ਗਹਿਲੋਤ ਅਤੇ ਸੀਡਬਲਿਊਸੀ ਦੇ ਸਾਰੇ ਮੈਂਬਰ ਮੌਜੂਦ ਸਨ। ਇਸ ਦੌਰਾਨ ਕਾਂਗਰਸ ਹੈੱਡਕੁਆਰਟਰ 'ਚ ਪ੍ਰਧਾਨ ਦੇ ਕਮਰੇ ਦੇ ਬਾਹਰ ਮਲਿਕਾਰਜੁਨ ਖੜਗੇ ਦੀ ਨੇਮ ਪਲੇਟ ਲਗਾਈ ਗਈ ਹੈ।
ਮਲਿਕਾਰਜੁਨ ਖੜਗੇ ਨੂੰ ਕਾਂਗਰਸ ਪ੍ਰਧਾਨ ਦੀ ਕਮਾਨ ਸੌਂਪਣ ਤੋਂ ਪਹਿਲਾਂ ਕਾਂਗਰਸ ਨੇਤਾ ਮਧੂਸੂਦਨ ਮਿਸਤਰੀ ਨੇ ਕਿਹਾ ਕਿ ਅਸੀਂ ਇਨ੍ਹਾਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਨੂੰ ਪੂਰਾ ਕੀਤਾ। ਇਸ ਵਾਰ ਸਾਡੀ ਪਾਰਟੀ ਦੀ ਮੈਂਬਰਸ਼ਿਪ 6 ਕਰੋੜ ਤੋਂ ਵੱਧ ਹੈ। 2.5 ਕਰੋੜ ਲੋਕਾਂ ਨੇ ਡਿਜੀਟਲ ਮੈਂਬਰਸ਼ਿਪ ਲਈ ਹੈ। ਇਸ ਚੋਣ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਪਾਰਟੀ ਵਿੱਚ ਹੀ ਲੋਕਤੰਤਰ ਹੈ। ਮੈਂ ਚੋਣ ਇੰਚਾਰਜ ਹੋਣ ਦੇ ਨਾਤੇ ਸਰਟੀਫਿਕੇਟ ਪ੍ਰਦਾਨ ਕਰਦਾ ਹਾਂ।
ਇਸ ਤੋਂ ਪਹਿਲਾਂ ਉਹ ਰਾਜਘਾਟ ਪਹੁੰਚੇ ,ਜਿੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਤੋਂ ਬਾਅਦ ਮਲਿਕਾਰਜੁਨ ਖੜਗੇ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ, ਲਾਲ ਬਹਾਦਰ ਸ਼ਾਸਤਰੀ, ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਬਾਬੂ ਜਗਜੀਵਨ ਰਾਮ ਨੂੰ ਸ਼ਰਧਾਂਜਲੀ ਭੇਟ ਕੀਤੀ।
ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਵਧਾਈਆਂ ਦੇ ਪੋਸਟਰ ਲਗਾਏ ਗਏ ਹਨ। ਹਾਲਾਂਕਿ ਕਾਂਗਰਸ ਦਾ ਪ੍ਰਧਾਨ ਬਣਨਾ ਉਨ੍ਹਾਂ ਦੇ ਸਾਹਮਣੇ ਚੁਣੌਤੀਆਂ ਦਾ ਪਹਾੜ ਖੜ੍ਹਾ ਕਰਨ ਵਾਲਾ ਹੈ। ਆਉਣ ਵਾਲੇ ਕੁਝ ਦਿਨਾਂ 'ਚ ਉਸ ਦੇ ਸਾਹਮਣੇ ਕਈ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਉਥੇ ਹੀ ਰਾਜਸਥਾਨ ਦਾ ਸਿਆਸੀ ਸੰਕਟ ਵੀ ਉਸ ਦੇ ਸਾਹਮਣੇ ਚੁਣੌਤੀ ਬਣ ਕੇ ਖੜ੍ਹਾ ਹੈ।
ਅਗਲੇ ਕੁਝ ਹਫ਼ਤਿਆਂ ਵਿੱਚ ਹੋਣ ਜਾ ਰਹੀਆਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵੀ ਇੱਕ ਵੱਡੀ ਚੁਣੌਤੀ ਹਨ। ਇਸ ਦੇ ਨਾਲ ਹੀ 2024 ਦੀਆਂ ਲੋਕ ਸਭਾ ਚੋਣਾਂ ਉਸ ਲਈ ਸਭ ਤੋਂ ਵੱਡੀ ਚੁਣੌਤੀ ਹੋਣਗੀਆਂ। ਖੜਗੇ ਬੁੱਧਵਾਰ ਸਵੇਰੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣਗੇ।
ਕਰਨਾਟਕ ਦੇ ਦਲਿਤ ਭਾਈਚਾਰੇ ਨਾਲ ਸਬੰਧਤ 80 ਸਾਲਾ ਖੜਗੇ ਨੇ 17 ਅਕਤੂਬਰ ਨੂੰ ਹੋਈਆਂ ਇਤਿਹਾਸਕ ਚੋਣਾਂ ਵਿੱਚ ਆਪਣੇ ਵਿਰੋਧੀ 66 ਸਾਲਾ ਥਰੂਰ ਨੂੰ ਹਰਾਇਆ ਸੀ। ਪਾਰਟੀ ਦੇ 137 ਸਾਲਾਂ ਦੇ ਇਤਿਹਾਸ ਵਿੱਚ ਛੇਵੀਂ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਈਆਂ ਹਨ। 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਵਿਅਕਤੀ ਕਾਂਗਰਸ ਦਾ ਪ੍ਰਧਾਨ ਬਣਿਆ ਹੈ।
2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਖੜਗੇ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਕਾਂਗਰਸ ਲਈ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਬਿਹਤਰ ਪ੍ਰਦਰਸ਼ਨ ਦੀਆਂ ਉਮੀਦਾਂ ਇੱਕ ਵੱਡੀ ਚੁਣੌਤੀ ਹੈ, ਜਦੋਂ ਕਿ ਰਾਜਸਥਾਨ ਅਤੇ ਕਰਨਾਟਕ ਵਿੱਚ ਪਾਰਟੀ ਅੰਦਰ ਚੱਲ ਰਹੀ ਖਿੱਚੋਤਾਣ ਨੇ ਪਾਰਟੀ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਅਜਿਹੇ 'ਚ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇਕਜੁੱਟ ਕਰਨਾ ਖੜਗੇ ਲਈ ਵੱਡੀ ਚੁਣੌਤੀ ਹੋਵੇਗੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement