ਪੜਚੋਲ ਕਰੋ
Advertisement
Congress President Result : ਵੋਟਾਂ ਦੀ ਗਿਣਤੀ ਦੌਰਾਨ ਕਾਂਗਰਸ ਹੈੱਡਕੁਆਰਟਰ 'ਚ ਹਲਚਲ ਤੇਜ਼, ਕੁਝ ਹੀ ਦੇਰ 'ਚ ਸਾਫ਼ ਹੋ ਜਾਵੇਗੀ ਤਸਵੀਰ
Congress Presidential Polls results : ਮਲਿਕਾਰਜੁਨ ਖੜਗੇ ਜਾਂ ਸ਼ਸ਼ੀ ਥਰੂਰ ਹੋਣਗੇ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ? ਅੱਜ ਇਸ ਬਾਰੇ ਤਸਵੀਰ ਸਪੱਸ਼ਟ ਹੋ ਜਾਵੇਗੀ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 17 ਅਕਤੂਬਰ ਨੂੰ ਵੋਟਾਂ ਪੈਣ ਤੋਂ ਬਾਅਦ 19 ਅਕਤੂਬਰ ਦਿਨ ਬੁੱਧਵਾਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।
Congress Presidential Polls results : ਮਲਿਕਾਰਜੁਨ ਖੜਗੇ (Mallikarjun Kharge) ਜਾਂ ਸ਼ਸ਼ੀ ਥਰੂਰ (Shashi Tharoor) ਹੋਣਗੇ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ? ਅੱਜ ਇਸ ਬਾਰੇ ਤਸਵੀਰ ਸਪੱਸ਼ਟ ਹੋ ਜਾਵੇਗੀ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 17 ਅਕਤੂਬਰ ਨੂੰ ਵੋਟਾਂ ਪੈਣ ਤੋਂ ਬਾਅਦ 19 ਅਕਤੂਬਰ ਦਿਨ ਬੁੱਧਵਾਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸਵੇਰੇ 10:00 ਵਜੇ ਕਾਂਗਰਸ ਕੇਂਦਰੀ ਚੋਣ ਅਥਾਰਟੀ ਦੇ ਪ੍ਰਧਾਨ ਮਧੂਸੂਦਨ ਮਿਸਤਰੀ ਪਾਰਟੀ ਦੇ ਮੁੱਖ ਦਫਤਰ ਪਹੁੰਚੇ, ਜਿਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਦੁਪਹਿਰ 2 ਵਜੇ ਤੱਕ ਇਹ ਤਸਵੀਰ ਸਾਫ ਹੋ ਜਾਵੇਗੀ ਕਿ ਕਾਂਗਰਸ ਦਾ ਨਵਾਂ ਪ੍ਰਧਾਨ ਕੌਣ ਹੋਵੇਗਾ। ਹਾਲਾਂਕਿ ਪਾਰਟੀ ਵੱਲੋਂ ਰਸਮੀ ਐਲਾਨ ਬੁੱਧਵਾਰ ਸ਼ਾਮ ਤੱਕ ਹੋਣ ਦੀ ਉਮੀਦ ਹੈ।
ਕਾਂਗਰਸ ਹੈੱਡਕੁਆਰਟਰ ਵਿੱਚ ਹਲਚਲ ਤੇਜ਼
ਕਾਂਗਰਸ ਸੈਂਟਰਲ ਇਲੈਕਸ਼ਨ ਅਥਾਰਟੀ ਦੇ ਪ੍ਰਧਾਨ ਮਧੂਸੂਦਨ ਮਿਸਤਰੀ ਸਵੇਰੇ 10 ਵਜੇ ਕਾਂਗਰਸ ਹੈੱਡਕੁਆਰਟਰ ਪਹੁੰਚਣ ਤੋਂ ਬਾਅਦ ਪਾਰਟੀ ਪ੍ਰਧਾਨ ਅਹੁਦੇ ਦੇ ਉਮੀਦਵਾਰ ਮਲਿਕਾਰਜੁਨ ਖੜਗੇ ਦੇ ਕਾਊਂਟਿੰਗ ਏਜੰਟ ਗੌਰਵ ਗੋਗੋਈ ਵੀ ਪਾਰਟੀ ਹੈੱਡਕੁਆਰਟਰ ਪਹੁੰਚੇ। ਕਾਂਗਰਸੀ ਆਗੂ ਹੌਲੀ-ਹੌਲੀ ਪਾਰਟੀ ਹੈੱਡਕੁਆਰਟਰ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਹਲਚਲ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਦੋਵਾਂ ਸੀਨੀਅਰ ਨੇਤਾਵਾਂ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਦੇ ਸਮਰਥਕ ਵੀ ਪਾਰਟੀ ਹੈੱਡਕੁਆਰਟਰ ਪਹੁੰਚ ਰਹੇ ਹਨ। ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਦੇ 5-5 ਏਜੰਟ ਗਿਣਤੀ ਦੀ ਨਿਗਰਾਨੀ ਕਰਨਗੇ, ਜਦੋਂ ਕਿ ਦੋਵਾਂ ਧਿਰਾਂ ਦੇ 2-2 ਏਜੰਟ ਰਾਖਵੇਂ ਰੱਖੇ ਜਾਣਗੇ। ਸਵੇਰੇ ਕਰੀਬ 10:15 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। ਜਿਸ ਕਮਰੇ ਵਿਚ ਵੋਟਾਂ ਦੀ ਗਿਣਤੀ ਹੋ ਰਹੀ ਹੈ, ਉਸ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Chandigarh News : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਐਸਕਾਰਟ ਗੱਡੀ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ , ਪਰਿਵਾਰ ਨੇ ਲਗਾਏ ਸੀ ਇਹ ਇਲਜ਼ਾਮ
ਦੋ ਵਜੇ ਤੱਕ ਸਾਫ਼ ਹੋ ਜਾਵੇਗੀ ਤਸਵੀਰ
ਦੱਸ ਦੇਈਏ ਕਿ 24 ਸਾਲ ਬਾਅਦ ਅੱਜ ਪਹਿਲੀ ਵਾਰ ਅਜਿਹਾ ਹੋਵੇਗਾ, ਜਦੋਂ ਗਾਂਧੀ ਪਰਿਵਾਰ ਤੋਂ ਇਲਾਵਾ ਕੋਈ ਹੋਰ ਕਾਂਗਰਸ ਦਾ ਪ੍ਰਧਾਨ ਬਣੇਗਾ। ਮਾਹਿਰਾਂ ਮੁਤਾਬਕ ਕਾਂਗਰਸ ਦੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਦਾ ਦਾਅਵਾ ਮਜ਼ਬੂਤ ਹੁੰਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਅਜੇ ਤੱਕ ਸਪੱਸ਼ਟ ਤੌਰ 'ਤੇ ਕੁਝ ਨਹੀਂ ਕਿਹਾ ਜਾ ਸਕਦਾ। ਸਵੇਰੇ ਕਰੀਬ 10:15 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਦੁਪਹਿਰ 2 ਵਜੇ ਤੱਕ ਹੀ ਕੁਝ ਤਸਵੀਰ ਸਪੱਸ਼ਟ ਹੋ ਸਕੇਗੀ। 17 ਅਕਤੂਬਰ ਨੂੰ ਦੇਸ਼ ਭਰ ਦੇ 68 ਪੋਲਿੰਗ ਸਟੇਸ਼ਨਾਂ 'ਤੇ 9,500 ਤੋਂ ਵੱਧ ਵੋਟਾਂ ਪਈਆਂ ਸਨ।
ਮਧੂਸੂਦਨ ਮਿਸਤਰੀ ਕਰਨਗੇ ਐਲਾਨ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪ੍ਰਧਾਨ ਮੰਤਰੀ ਮਨਮੋਹਨ ਅਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਵੋਟਾਂ ਪਾਈਆਂ, ਜਿਸ ਤੋਂ ਬਾਅਦ 19 ਅਕਤੂਬਰ ਬੁੱਧਵਾਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਵੇਂ ਪ੍ਰਧਾਨ ਦੇ ਨਾਂ ਦਾ ਖੁਲਾਸਾ ਹੋਵੇਗਾ। ਕਾਂਗਰਸ ਕੇਂਦਰੀ ਚੋਣ ਅਥਾਰਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਨਵੇਂ ਪ੍ਰਧਾਨ ਦਾ ਐਲਾਨ ਕਰਨਗੇ। ਜੋ ਵੀ ਨਵਾਂ ਪ੍ਰਧਾਨ ਬਣੇਗਾ ,ਉਹ ਸੋਨੀਆ ਗਾਂਧੀ ਦੀ ਥਾਂ ਲਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement