ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਤੀਜੇ ਗੇੜ ਤਹਿਤ ਵੋਟਿੰਗ ਹੋ ਰਹੀ ਹੈ ਪਰ ਕਾਂਗਰਸ ਨੇ ਉੱਤਰ ਪ੍ਰਦੇਸ਼ ‘ਚ ਵਾਰਾਨਸੀ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ ਆਪਣੇ ਉਮੀਦਵਾਰ ਦਾ ਐਲਾਨ ਤਕ ਨਹੀਂ ਕੀਤਾ। ਪਾਰਟੀ ਉਮੀਦਵਾਰਾਂ ਤੇ ਮੀਡੀਆ ‘ਚ ਵਾਰਾਨਸੀ ਤੋਂ ਪ੍ਰਿਅੰਕਾ ਗਾਂਧੀ ਦੇ ਚੋਣ ਲੜਨ ਨੂੰ ਲੈ ਕੇ ਖੂਬ ਚਰਚਾ ਹੋ ਰਹੀ ਹੈ।
ਇਸੇ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਾਰਾਨਸੀ ਤੋਂ ਪ੍ਰਿਅੰਕਾ ਨੂੰ ਚੋਣ ਮੈਦਾਨ ‘ਚ ਉਤਾਰਣ ‘ਤੇ ਵੱਡਾ ਬਿਆਨ ਦਿੱਤਾ ਹੈ। ਰਾਹੁਲ ਨੇ ਇੱਕ ਇੰਟਰਵਿਊ ‘ਚ ਕਿਹਾ, “ਇਸ ਬਾਰੇ ਕਾਂਗਰਸ ਦਾ ਫੈਸਲਾ ਹੋ ਚੁੱਕਿਆ ਹੈ, ਪਰ ਫੈਸਲਾ ਕੀ ਹੋਇਆ ਹੈ? ਇਸ 'ਤੇ ‘ਅਜੇ ਸਸਪੈਂਸ ਬਣਾ ਕੇ ਰੱਖਣਾ ਚਾਹੁੰਦੇ ਹਾਂ।”
ਕੁਝ ਦਿਨ ਪਹਿਲਾਂ ਪ੍ਰਿਅੰਕਾ ਗਾਂਧੀ ਨੇ ਕਿਹਾ ਸੀ ਕਿ ਜੇਕਰ ਪਾਰਟੀ ਕਹੇਗੀ ਤਾਂ ਉਹ ਵਾਰਾਨਸੀ ਤੋਂ ਚੋਣ ਲੜਨ ਲਈ ਤਿਆਰ ਹੈ।
ਮੋਦੀ ਨੂੰ ਟੱਕਰ ਦੇਵੇਗੀ ਪ੍ਰਿਅੰਕਾ? ਰਾਹੁਲ ਬੋਲੇ, ਫੈਸਲਾ ਹੋ ਗਿਆ, ਅਜੇ ਸਸਪੈਂਸ ਰਹੇਗਾ ਬਰਕਰਾਰ
ਏਬੀਪੀ ਸਾਂਝਾ
Updated at:
23 Apr 2019 12:42 PM (IST)
ਲੋਕ ਸਭਾ ਚੋਣਾਂ ਦੇ ਤੀਜੇ ਗੇੜ ਤਹਿਤ ਵੋਟਿੰਗ ਹੋ ਰਹੀ ਹੈ ਪਰ ਕਾਂਗਰਸ ਨੇ ਉੱਤਰ ਪ੍ਰਦੇਸ਼ ‘ਚ ਵਾਰਾਨਸੀ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ ਆਪਣੇ ਉਮੀਦਵਾਰ ਦਾ ਐਲਾਨ ਤਕ ਨਹੀਂ ਕੀਤਾ।
- - - - - - - - - Advertisement - - - - - - - - -