Congress President Election Result 2022 : ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਬੁੱਧਵਾਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਕਰੀਬ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਨੇਤਾ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਜਾਵੇਗਾ। ਬੁੱਧਵਾਰ ਸਵੇਰੇ 10 ਵਜੇ ਤੋਂ ਬਾਅਦ ਪਾਰਟੀ ਹੈੱਡਕੁਆਰਟਰ 'ਚ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਹੈ। ਇਸ ਮੌਕੇ ਸੰਸਦ ਮੈਂਬਰ ਕਾਰਤੀ ਚਿਦੰਬਰਮ, ਪ੍ਰਧਾਨ ਅਹੁਦੇ ਦੇ ਉਮੀਦਵਾਰ ਸ਼ਸ਼ੀ ਥਰੂਰ ਦੇ ਪ੍ਰਸਤਾਵਕ ਅਤੇ ਕੁਝ ਹੋਰ ਚੋਣ ਏਜੰਟ ਮੌਜੂਦ ਹਨ। ਦੂਜੇ ਉਮੀਦਵਾਰ ਮਲਿਕਾਰਜੁਨ ਖੜਗੇ ਤਰਫ਼ੋਂ ਸੰਸਦ ਮੈਂਬਰ ਸਈਅਦ ਨਾਸਿਰ ਹੁਸੈਨ ਅਤੇ ਕੁਝ ਹੋਰ ਆਗੂ ਮੌਜੂਦ ਹਨ।



ਇਸ ਨਾਲ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਆਗੂ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਜਾਵੇਗਾ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਾਲੇ ਮੁਕਾਬਲਾ ਹੈ। ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਲੰਬੇ ਸਮੇਂ ਤੋਂ ਜੱਦੋਜਹਿਦ ਚੱਲ ਰਹੀ ਸੀ। ਇਸ ਵਾਰ ਗਾਂਧੀ ਪਰਿਵਾਰ ਵਿੱਚੋਂ ਕਿਸੇ ਨੂੰ ਪ੍ਰਧਾਨ ਬਣਨ ਤੋਂ ਨਾਂਹ ਕਰਨ ਕਾਰਨ ਵੋਟਾਂ ਪੈਣ ਦੀ ਚਰਚਾ ਸੀ ਪਰ ਚੋਣਾਂ ਕਰਵਾਉਣ ਵਿੱਚ ਵੀ ਕਾਫੀ ਸਮਾਂ ਲੱਗ ਗਿਆ।


ਇਹ ਵੀ ਪੜ੍ਹੋ : Chandigarh News : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਐਸਕਾਰਟ ਗੱਡੀ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ , ਪਰਿਵਾਰ ਨੇ ਲਗਾਏ ਸੀ ਇਹ ਇਲਜ਼ਾਮ



ਸੋਮਵਾਰ ਨੂੰ ਹੋਈ ਸੀ ਵੋਟਿੰਗ  


ਇਸ ਚੋਣ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਸੀਨੀਅਰ ਨੇਤਾਵਾਂ ਸਮੇਤ ਲਗਭਗ 9500 ਡੈਲੀਗੇਟਾਂ (ਇਲੈਕਟੋਰਲ ਕਾਲਜ ਦੇ ਮੈਂਬਰਾਂ) ਨੇ ਸੋਮਵਾਰ ਨੂੰ ਨਵੇਂ ਪ੍ਰਧਾਨ ਦੀ ਚੋਣ ਲਈ ਵੋਟ ਪਾਈ ਸੀ। ਪਾਰਟੀ ਸੋਮਵਾਰ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲਗਭਗ 9900 ਡੈਲੀਗੇਟਾਂ (ਇਲੈਕਟੋਰਲ ਕਾਲਜ ਦੇ ਮੈਂਬਰ) ਵਿੱਚੋਂ ਲਗਭਗ 9500 ਮੈਂਬਰਾਂ ਨੇ ਵੋਟ ਪਾਈ। ਸੋਮਵਾਰ ਨੂੰ ਕਰੀਬ 96 ਫੀਸਦੀ ਪੋਲਿੰਗ ਦਰਜ ਕੀਤੀ ਗਈ। ਗਾਂਧੀ ਪਰਿਵਾਰ ਨਾਲ ਨੇੜਤਾ ਅਤੇ ਕਈ ਸੀਨੀਅਰ ਨੇਤਾਵਾਂ ਦੇ ਸਮਰਥਨ ਕਾਰਨ ਮਲਿਕਾਅਰਜੁਨ ਖੜਗੇ ਦੀ ਦਾਅਵੇਦਾਰੀ ਮਜ਼ਬੂਤ ​​ਮੰਨੀ ਜਾ ਰਹੀ ਹੈ ਪਰ ਸ਼ਸ਼ੀ ਥਰੂਰ ਕਾਰਨ ਮੁਕਾਬਲਾ ਸਖ਼ਤ ਮੰਨਿਆ ਜਾ ਰਿਹਾ ਹੈ। 

ਕਾਂਗਰਸ ਪਾਰਟੀ ਦੇ 137 ਸਾਲਾਂ ਦੇ ਇਤਿਹਾਸ ਵਿੱਚ ਛੇਵੀਂ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਈਆਂ ਹਨ। ਪ੍ਰਧਾਨ ਦੇ ਅਹੁਦੇ ਲਈ 1939, 1950, 1977, 1997 ਅਤੇ 2000 ਵਿੱਚ ਚੋਣਾਂ ਹੋ ਚੁੱਕੀਆਂ ਹਨ। ਪੂਰੇ 22 ਸਾਲਾਂ ਬਾਅਦ  ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋ ਰਹੀਆਂ ਹਨ। ਇਸ ਚੋਣ ਤੋਂ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਆਗੂ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਜਾਵੇਗਾ। ਇਸ ਤੋਂ ਪਹਿਲਾਂ ਸੀਤਾਰਾਮ ਕੇਸਰੀ ਗੈਰ-ਗਾਂਧੀ ਪ੍ਰਧਾਨ ਰਹੇ ਸੀ।

ਥਰੂਰ ਨੇ ਕਿਹਾ- ਟੀਚਾ ਹਾਸਲ ਕਰਨ ਦੇ ਤਰੀਕਿਆਂ 'ਚ ਆਵੇਗਾ ਬਦਲਾਅ 


ਸ਼ਸ਼ੀ ਥਰੂਰ ਨੇ ਐਤਵਾਰ ਨੂੰ ਵੋਟਰਾਂ ਨੂੰ "ਤਬਦੀਲੀ ਅਪਣਾਉਣ" ਦੀ ਹਿੰਮਤ ਦਿਖਾਉਣ ਦਾ ਸੱਦਾ ਦਿੱਤਾ, ਕਿਹਾ ਕਿ ਉਹ ਜੋ ਬਦਲਾਅ ਸੋਚ ਰਹੇ ਹਨ, ਉਹ ਪਾਰਟੀ ਦੇ "ਮੁੱਲਾਂ" ਨੂੰ ਨਹੀਂ ਬਦਲਣਗੇ ਅਤੇ ਸਿਰਫ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਤਰੀਕਿਆਂ ਵਿੱਚ ਬਦਲਾਅ ਕਰਨਗੇ। ਦੂਜੇ ਪਾਸੇ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਕਿਹਾ ਸੀ ਕਿ ਜੇਕਰ ਉਹ ਪ੍ਰਧਾਨ ਬਣਦੇ ਹਨ ਤਾਂ ਉਨ੍ਹਾਂ ਨੂੰ ਪਾਰਟੀ ਦੇ ਮਾਮਲਿਆਂ ਵਿੱਚ ਗਾਂਧੀ ਪਰਿਵਾਰ ਦੀ ਸਲਾਹ ਅਤੇ ਸਹਿਯੋਗ ਲੈਣ ਵਿੱਚ ਕੋਈ ਝਿਜਕ ਨਹੀਂ ਹੋਵੇਗੀ, ਕਿਉਂਕਿ ਉਸ ਪਰਿਵਾਰ ਨੇ ਬਹੁਤ ਸੰਘਰਸ਼ ਕੀਤਾ ਹੈ ਅਤੇ ਯੋਗਦਾਨ ਪਾਇਆ ਹੈ। ਪਾਰਟੀ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਦਿੱਤਾ ਹੈ।