Congress President Sonia Gandhi Said at CWC Meeting Defended Captain Amarinder Singh after Many complaints
CWC Meeting: ਹਾਲ ਹੀ ਵਿੱਚ ਪੰਜ ਸੂਬਿਆਂ 'ਚ ਹੋਈਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰ ਗਈ। ਇਸ ਸਭ ਦੇ ਮੱਦੇਨਜ਼ਰ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸੋਨੀਆ ਗਾਂਧੀ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਈ ਸ਼ਿਕਾਇਤਾਂ ਹੋਣ ਦੇ ਬਾਵਜੂਦ ਉਹ ਉਨ੍ਹਾਂ ਦਾ ਬਚਾਅ ਕਰਦੇ ਰਹੇ ਤੇ ਬਾਅਦ 'ਚ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣਾ ਹੀ ਪਿਆ।
ਇਸ ਦੇ ਨਾਲ ਹੀ ਸੋਨੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਲੰਬੇ ਸਮੇਂ ਤੱਕ ਪੰਜਾਬ 'ਚ ਮੁੱਖ ਮੰਤਰੀ ਬਣਾਏ ਰੱਖਣਾ ਇੱਕ ਗਲਤੀ ਸੀ, ਇਸ ਲਈ ਮੈਂ ਜ਼ਿੰਮੇਵਾਰ ਹਾਂ, ਕਿਉਂਕਿ ਮੈਂ ਅਮਰਿੰਦਰ ਖਿਲਾਫ ਕਈ ਸ਼ਿਕਾਇਤਾਂ ਦੇ ਬਾਵਜੂਦ ਉਨ੍ਹਾਂ ਦਾ ਬਚਾਅ ਕੀਤਾ ਹੈ।
ਸੋਨੀਆ ਨੇ ਇਹ ਗੱਲ ਉਦੋਂ ਕਹੀ ਸੀ ਜਦੋਂ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਪੰਜਾਬ ਦੇ ਪ੍ਰਧਾਨ ਅਜੈ ਮਾਕਨ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਨੂੰ ਸਤੰਬਰ 2021 ਤੋਂ ਬਹੁਤ ਪਹਿਲਾਂ ਹਟਾ ਦਿੱਤਾ ਜਾਣਾ ਚਾਹੀਦਾ ਸੀ। ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਦੇ ਨਾਂ 'ਤੇ ਪੰਜਾਬ ਤੇ ਲੋਕ ਸਭਾ ਚੋਣਾਂ ਲਈ ਜੋ ਯੋਜਨਾ ਬਣਾਈ ਸੀ, ਉਹ ਪੰਜਾਬ 'ਚ ਫੇਲ੍ਹ ਹੋ ਗਈ ਹੈ।
ਇਸ ਦੇ ਨਾਲ ਹੀ ਜਦੋਂ ਅਜੇ ਮਾਕਨ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਮੁੱਖ ਹਾਰ ਦਾ ਕੀ ਕਾਰਨ ਹੈ। ਇਸ ਸਵਾਲ 'ਤੇ ਉਥੇ ਮੌਜੂਦ ਆਗੂਆਂ ਨੇ ਕਿਹਾ ਕਿ 2017 ਤੋਂ 2021 ਤੱਕ ਕਾਂਗਰਸ ਨੇ ਆਪਣੇ ਚੋਣ ਵਾਅਦਿਆਂ ਅਨੁਸਾਰ ਨਸ਼ਿਆਂ ਵਰਗੇ ਮੁੱਦਿਆਂ 'ਤੇ ਕੁਝ ਨਹੀਂ ਕੀਤਾ। ਇੰਨਾ ਹੀ ਨਹੀਂ ਕੈਪਟਨ ਨੂੰ ਮਿਲੀ ਹਾਰ ਤੋਂ ਤੁਸੀਂ ਦੇਖ ਸਕਦੇ ਹੋ ਕਿ ਲੋਕ ਉਨ੍ਹਾਂ ਤੋਂ ਕਿੰਨੇ ਨਾਰਾਜ਼ ਸੀ, ਜਿਸ ਕਾਰਨ ਉਹ ਇੰਨੇ ਵੱਡੇ ਫਰਕ ਨਾਲ ਹਾਰ ਗਏ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ 117 ਸੀਟਾਂ 'ਤੇ ਚੋਣ ਲੜਨ ਵਾਲੀ ਕਾਂਗਰਸ ਪਾਰਟੀ ਸਿਰਫ 18 ਸੀਟਾਂ 'ਤੇ ਹੀ ਜਿੱਤ ਸਕੀ ਹੈ। ਇਸ ਦੇ ਨਾਲ ਹੀ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਰਹੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂ ਤੋਂ ਚੋਣ ਲੜੇ ਅਤੇ ਦੋਵੇਂ ਸੀਟਾਂ ਹਾਰ ਗਏ।
ਇਹ ਵੀ ਪੜ੍ਹੋ: Bhagwant Mann Resigns: ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ, 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ