Sonia Gandhi Covid Positive: ਸੋਨੀਆ ਗਾਂਧੀ ਹੋਈ ਕੋਰੋਨਾ ਪੌਜ਼ੇਟਿਵ, ਪ੍ਰਿਅੰਕਾ ਗਾਂਧੀ ਦਿੱਲੀ ਪਰਤੀ
Sonia Gandhi Covid Positive: ਦੱਸ ਦਈਏ ਕਿ ਸੋਨੀਆ ਗਾਂਧੀ ਪਿਛਲੇ ਦਿਨੀਂ ਕਈ ਨੇਤਾਵਾਂ ਦੇ ਸੰਪਰਕ ਵਿੱਚ ਆਈ ਸੀ, ਜਿਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸਾਰਿਆਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
Sonia Gandhi Covid Positive: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪੌਜ਼ੇਟਿਵ ਪਾਈ ਗਈ ਹੈ। ਦੱਸਿਆ ਗਿਆ ਹੈ ਕਿ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਦੇ ਸੰਪਰਕ 'ਚ ਆਈ ਸੀ, ਜਿਸ ਤੋਂ ਬਾਅਦ ਉਹ ਲਖਨਊ ਤੋਂ ਦਿੱਲੀ ਪਰਤ ਆਈ ਹੈ। ਫਿਲਹਾਲ ਉਸ ਦਾ ਟੈਸਟ ਨਹੀਂ ਹੋਇਆ ਹੈ।
ਸੋਨੀਆ 'ਚ ਕੋਰੋਨਾ ਦੇ ਹਲਕੇ ਲੱਛਣ
ਕਾਂਗਰਸ ਵਲੋਂ ਦੱਸਿਆ ਗਿਆ ਹੈ ਕਿ ਪਿਛਲੇ ਕੁਝ ਦਿਨਾਂ 'ਚ ਸੋਨੀਆ ਗਾਂਧੀ ਦੀ ਪਾਰਟੀ ਦੇ ਕਈ ਨੇਤਾਵਾਂ ਨੇ ਮੁਲਾਕਾਤ ਕੀਤੀ ਹੈ। ਇਨ੍ਹਾਂ 'ਚੋਂ ਕੁਝ ਨੇਤਾ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਸੋਨੀਆ ਗਾਂਧੀ 'ਚ ਹਲਕੇ ਬੁਖਾਰ ਦੇ ਲੱਛਣ ਦੇਖੇ ਗਏ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਇਸ ਤੋਂ ਬਾਅਦ ਸੋਨੀਆ ਦਾ ਟੈਸਟ ਪੌਜ਼ੇਟਿਵ ਨਿਕਲਿਆ।
ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ, ਸੋਨੀਆ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਸਾਰਿਆਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਜਾ ਰਿਹਾ ਹੈ। ਪ੍ਰਿਅੰਕਾ ਗਾਂਧੀ ਨੇ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਉਹ ਸਾਵਧਾਨੀ ਵਜੋਂ ਲਖਨਊ ਤੋਂ ਦਿੱਲੀ ਪਰਤ ਰਹੀ ਹੈ।
ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਸੋਨੀਆ ਗਾਂਧੀ ਬਾਰੇ ਕਿਹਾ ਕਿ ਸੋਨੀਆ ਗਾਂਧੀ ਦਾ ਇਲਾਜ ਹੋ ਰਿਹਾ ਹੈ, ਸੋਨੀਆ ਫਿਲਹਾਲ ਠੀਕ ਹੈ। ਉਨ੍ਹਾਂ ਦੱਸਿਆ ਕਿ ਸੋਨੀਆ ਗਾਂਧੀ ਨੇ ਮੈਨੂੰ ਕਿਹਾ ਹੈ ਕਿ ਉਹ 8 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਵੇਗੀ। ਸੋਨੀਆ ਗਾਂਧੀ ਨੇ ਬੀਤੇ ਦਿਨ ਕੋਵਿਡ ਟੈਸਟ ਕਰਵਾਇਆ ਸੀ, ਜਿਸ ਵਿੱਚ ਉਹ ਕੋਵਿਡ ਪੌਜ਼ੇਟਿਵ ਪਾਈ ਗਈ। ਅਗਲੇ 3-4 ਦਿਨਾਂ ਬਾਅਦ ਸੋਨੀਆ ਗਾਂਧੀ ਦਾ ਇੱਖ ਵਾਰ ਪਿਰ ਤੋਂ ਕੋਰੋਨਾ ਟੈਸਟ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: WhatsApp ਯੂਜ਼ਰਸ ਲਈ ਖਾਸ ਖ਼ਬਰ, 16 ਲੱਖ ਅਕਾਊਂਟ ਕੀਤੇ ਬਲੌਕ, ਜਾਣੋ ਪੂਰਾ ਮਾਮਲਾ