ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਹੋਈ। ਵਿਰੋਧੀ ਧਿਰ ਨੇ ਪੀਐਮ ਮੋਦੀ ਤੋਂ ਬੈਂਕਿੰਗ ਘੁਟਾਲੇ 'ਤੇ ਚੁੱਪੀ ਤੋੜਨ ਤੇ ਸਫਾਈ ਦੇਣ ਦੀ ਮੰਗ ਕੀਤੀ।

ਦੂਜੇ ਦਿਨ ਵੀ ਜਾਰੀ ਰਿਹਾ ਵਿਰੋਧੀਆਂ ਦਾ ਹੰਗਾਮਾ

[embed]https://twitter.com/INCIndia/status/970894446614269953[/embed]

ਬਜਟ ਸੈਸ਼ਨ ਦੇ ਦੂਜੇ ਸੈਸ਼ਨ ਦੇ ਦੂਜੇ ਦਿਨ ਦੌਰਾਨ ਵੀ ਸੰਸਦ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਤੇ ਹੋਰ ਕਈ ਵਿਰੋਧੀ ਪਾਰਟੀਆਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪੰਜਾਬ ਨੈਸ਼ਨਲ ਬੈਂਕ ਧੋਕਾਧੜੀ ਮਾਮਲੇ ਬਾਰੇ ਕਾਂਗਰਸ ਦੇ ਗੌਰਨ ਗੋਗੋਈ ਸਮੇਤ ਕਈ ਮੈਂਬਰ ਲੋਕ ਸਭਾ ਦੇ ਸਪੀਕਰ ਦੀ ਕੁਰਸੀ ਕੋਲ ਆ ਕੇ ਨਾਅਰੇਬਾਜ਼ੀ ਕਰਨ ਲੱਗੇ।

ਬੈਂਕਿੰਗ ਘੁਟਾਲੇ 'ਤੇ ਬੋਲਦਿਆਂ ਹੋਇਆਂ ਸੰਸਦੀ ਕਰਾਜ ਮੰਤਰੀ ਅਨੰਤ ਕੁਮਾਰ ਨੇ ਕਿਹਾ ਕਿ ਸਰਕਾਰ ਸੰਸਦ ਦੇ ਦੋਵਾਂ ਸਦਨਾਂ ਵਿੱਚ ਬੈਂਕਿੰਗ ਘੁਟਾਲੇ 'ਤੇ ਚਰਚਾ ਲਈ ਤਿਆਰ ਹੈ। ਉਨ੍ਹਾਂ ਵਿਰੋਧੀ ਧਿਰ ਤੋਂ ਸੰਸਦ ਦੇ ਅੰਦਰ ਤੇ ਬਾਹਰ ਹੰਗਾਮਾ ਖੜ੍ਹਾ ਨਾ ਕਰਨ ਦੀ ਵੀ ਅਪੀਲ ਕੀਤੀ।

[embed]https://twitter.com/ANI/status/970894067834892288[/embed]

ਸੋਮਵਾਰ ਨੂੰ ਦੋਹਾਂ ਸਦਨਾਂ ਵਿੱਚ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਬਾਰੇ ਹੰਗਾਮਾ ਹੋਣ ਕਾਰਨ ਸੰਦਨ ਦੀ ਕਾਰਵਾਈ ਪ੍ਰਭਾਵਿਤ ਹੋਈ ਸੀ। ਅੱਜ ਵੀ ਹੰਗਾਮਾ ਹੋਣ ਦੀ ਸੰਭਾਵਨਾ ਹੈ।