ਨਵੀਂ ਦਿੱਲੀ: ਰਾਜਸਥਾਨ ਵਿੱਚ ਗਹਿਲੋਤ ਸਰਕਾਰ ਦੇ ਭਰੋਸੇ ਦੀ ਵੋਟ ਜਿੱਤਣ ਦੇ ਦੋ ਦਿਨਾਂ ਦੇ ਅੰਦਰ ਹੀ, ਕਾਂਗਰਸ ਹਾਈ ਕਮਾਨ ਨੇ ਸਚਿਨ ਪਾਇਲਟ ਦੀ ਵੱਡੀ ਮੰਗ ਮੰਨਦੇ ਹੋਏ ਇੰਚਾਰਜ ਅਵਿਨਾਸ਼ ਪਾਂਡੇ ਨੂੰ ਹਟਾ ਦਿੱਤਾ ਹੈ। ਉਸ ਦੀ ਜਗ੍ਹਾ ਸਾਬਕਾ ਕੇਂਦਰੀ ਮੰਤਰੀ ਅਤੇ ਰਾਹੁਲ ਗਾਂਧੀ ਦੇ ਭਰੋਸੇਮੰਦ ਅਜੈ ਮਾਕਨ ਨੂੰ ਰਾਜਸਥਾਨ ਦਾ ਕਾਰਜਭਾਰ ਸੌਂਪਿਆ ਗਿਆ ਹੈ ਅਤੇ ਉਨ੍ਹਾਂ ਨੂੰ ਇੰਚਾਰਜ ਜਨਰਲ ਸਕੱਤਰ ਲਾਇਆ ਗਿਆ ਹੈ।


ਇਹ ਵੀ ਪੜ੍ਹੋ: ਸ਼ਰਮਨਾਕ! ਨਾਬਾਲਗ ਨਾਲ ਬਲਾਤਕਾਰ ਕਰ ਕੀਤਾ ਕਤਲ, ਹੱਤਿਆ ਮਗਰੋਂ ਮਾਸੂਮ ਦੀਆਂ ਅੱਖਾਂ ਵੀ ਭੰਨ੍ਹੀਆਂ

ਤਕਰੀਬਨ ਪੰਜ ਸਾਲਾਂ ਦੇ ਅੰਤਰਾਲ ਤੋਂ ਬਾਅਦ ਅਜੇ ਮਾਕਨ ਕਾਂਗਰਸ ਦੇ ਕੇਂਦਰੀ ਅਧਿਕਾਰੀ ਵਜੋਂ ਵਾਪਸ ਪਰਤ ਆਏ ਹਨ।ਘਰ ਵਾਪਸੀ ਦੇ ਸਮਝੌਤੇ ਵਿੱਚ ਸਚਿਨ ਪਾਇਲਟ ਨੇ ਅਵਿਨਾਸ਼ ਪਾਂਡੇ ਨੂੰ ਹਟਾਉਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ:  MS Dhoni Retirement: ਨਹੀਂ ਹੋਵੇਗਾ ਕੋਈ ਦੂਜਾ ਧੋਨੀ! ਜਾਣੋ ਸਭ ਤੋਂ ਕਾਮਯਾਬ ਕਪਤਾਨ ਦੇ ਸ਼ਾਨਦਾਰ ਰਿਕਾਰਡ

ਇਸ ਦੇ ਨਾਲ ਹੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਜਸਥਾਨ ਦੇ ਮਾਮਲੇ ਨੂੰ ਸੁਲਝਾਉਣ ਲਈ ਪਹਿਲਾਂ ਕੀਤੇ ਗਏ ਐਲਾਨ ਅਨੁਸਾਰ ਤਿੰਨ ਨੇਤਾਵਾਂ ਦੀ ਇਕ ਉੱਚ ਪੱਧਰੀ ਕਮੇਟੀ ਵੀ ਬਣਾਈ ਹੈ। ਸੀਨੀਅਰ ਆਗੂ ਅਹਿਮਦ ਪਟੇਲ, ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਅਤੇ ਰਾਜ ਦੇ ਨਵੇਂ ਇੰਚਾਰਜ ਅਜੈ ਮਾਕਨ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਸਾਹਮਣੇ ਚੁਣੌਤੀ ਪਾਇਲਟ ਸਮੂਹ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਹੈ।

ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ