Lakhimpur Kheri Violence: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇੱਕ ਪਾਰਟੀ ਵਫ਼ਦ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਸਬੰਧੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇਗਾ ਅਤੇ ਘਟਨਾ ਦੇ ਤੱਥਾਂ ਨਾਲ ਸਬੰਧਤ ਇੱਕ ਮੰਗ ਪੱਤਰ ਉਨ੍ਹਾਂ ਨੂੰ ਸੌਂਪੇਗਾ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਇਹ ਪਾਰਟੀ ਦਾ ਵਫ਼ਦ ਸਵੇਰੇ 11.30 ਵਜੇ ਰਾਸ਼ਟਰਪਤੀ ਨੂੰ ਮਿਲੇਗਾ।
ਵਫਦ ਵਿੱਚ ਕੌਣ ਸ਼ਾਮਲ ਹੋਣਗੇ?
ਕਾਂਗਰਸ ਦੇ ਇਸ ਸੱਤ ਮੈਂਬਰੀ ਵਫ਼ਦ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਸੀਨੀਅਰ ਨੇਤਾ ਏਕੇ ਐਂਟਨੀ, ਗੁਲਾਮ ਨਬੀ ਆਜ਼ਾਦ, ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਸ਼ਾਮਲ ਹੋਣਗੇ।
ਕਿਸਾਨ 26 ਅਕਤੂਬਰ ਨੂੰ ਲਖਨਊ 'ਚ ਮਹਾਪੰਚਾਇਤ
ਇਸ ਦੇ ਨਾਲ ਹੀ ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜਦੋਂ ਤੱਕ ਅਜੈ ਮਿਸ਼ਰਾ ਆਪਣੇ ਅਹੁਦੇ 'ਤੇ ਬਣੇ ਰਹਿਣਗੇ ਨਿਰਪੱਖ ਜਾਂਚ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਸਤੀਫਾ ਨਾ ਦੇਣ ਦੀ ਸੂਰਤ ਵਿੱਚ ਅੰਦੋਲਨ ਤੇਜ਼ ਕਰਨ ਦੀ ਗੱਲ ਕਹੀ ਹੈ।
ਲਖੀਮਪੁਰ ਖੀਰੀ ਵਿੱਚ ਰਾਕੇਸ਼ ਟਿਕੈਤ ਨੇ ਕਿਹਾ, “ਜੇ ਕੇਂਦਰੀ ਮੰਤਰੀ ਅਸਤੀਫਾ ਨਹੀਂ ਦਿੰਦੇ, ਤਾਂ ਅਸੀਂ ਇੱਥੋਂ ਅੰਦੋਲਨ ਦਾ ਐਲਾਨ ਕਰਾਂਗੇ। ਇਸ ਬਾਰੇ ਲਖਨਊ ਵਿੱਚ ਇੱਕ ਵੱਡੀ ਪੰਚਾਇਤ ਹੋਵੇਗੀ।”
ਅਰਦਾਸ ਵਿੱਚ ਕਿਸਾਨਾਂ ਦੇ 5 ਵੱਡੇ ਫੈਸਲੇ
- 15 ਅਕਤੂਬਰ ਨੂੰ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਜਾਵੇਗਾ
- 8 ਅਕਤੂਬਰ ਨੂੰ ਟ੍ਰੇਨਾਂ ਨੂੰ ਰੋਕਿਆ ਜਾਵੇਗਾ
- 24 ਅਕਤੂਬਰ ਨੂੰ ਅਸਥੀ ਵਿਸਰਜਨ ਹੋਵੇਗਾ
- ਮ੍ਰਿਤਕ ਕਿਸਾਨਾਂ ਦੀ ਸ਼ਹੀਦੀ ਯਾਦਗਾਰ ਬਣਾਈ ਜਾਵੇਗੀ
- 26 ਨੂੰ ਲਖਨਊ ਵਿੱਚ ਮਹਾਪੰਚਾਇਤ ਹੋਵੇਗੀ
ਇਹ ਵੀ ਪੜ੍ਹੋ: Weather Update: ਕੇਰਲਾ ਵਿੱਚ ਭਾਰੀ ਮੀਂਹ, ਵੱਖ-ਵੱਖ ਜ਼ਿਲ੍ਹਿਆਂ 'ਚ ਔਰੇਂਜ ਅਤੇ ਯੈਲੋ ਅਲਰਟ ਜਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/