ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਸ਼ਰਮਨਾਕ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰ ਦਿੱਤੀ ਹੈ, ਜੋ ਪ੍ਰਵਾਨ ਨਹੀਂ ਹੋਈ। ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਰਾਹੁਲ ਗਾਂਧੀ ਨੇ ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਹ ਪੇਸ਼ਕਸ਼ ਕੀਤੀ ਹੈ।


ਪਰ ਸੀਡਬਲਿਊਸੀ ਦੇ ਮੈਂਬਰਾਂ ਨੇ ਰਾਹੁਲ ਦਾ ਅਸਤੀਫ਼ਾ ਨਕਾਰ ਦਿੱਤਾ ਹੈ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਨੂੰ ਅਸਤੀਫ਼ਾ ਨਾ ਦੇਣ ਲਈ ਮਨਾ ਲਿਆ ਹੈ। ਬਤੌਰ ਪ੍ਰਧਾਨ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਕੁਝ ਖ਼ਾਸ ਨਹੀਂ ਰਿਹਾ ਅਤੇ ਇਸ ਵਾਰ ਤਾਂ ਰਾਹੁਲ ਨੇ ਗਾਂਧੀ ਪਰਿਵਾਰ ਦੀ ਜੱਦੀ ਸੀਟ ਅਮੇਠੀ ਵੀ ਗੁਆ ਦਿੱਤੀ। ਬੈਠਕ ਵਿੱਚ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਦੀ ਵੀ ਸਮੀਖਿਆ ਕੀਤੀ ਜਾਣੀ ਹੈ।