ABP News C-Voter Survey: ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਸਾਰੀਆਂ ਪਾਰਟੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਸੀਟਾਂ ਜਿੱਤ ਕੇ ਪੂਰੀ ਬਹੁਮਤ ਨਾਲ ਸਰਕਾਰ ਬਣਾਉਣ ਲਈ ਯਤਨਸ਼ੀਲ ਹਨ। ਇਸ ਲੜੀ ਤਹਿਤ ਕੋਈ ਰੈਲੀਆਂ ਨੂੰ ਸੰਬੋਧਨ ਕਰ ਰਿਹਾ ਹੈ ਤਾਂ ਕੋਈ ਆਪਣੇ ਵਰਕਰਾਂ ਦਾ ਜੋਸ਼ ਵਧਾਉਣ 'ਚ ਲੱਗਾ ਹੋਇਆ ਹੈ। ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੀਐੱਮ ਮੋਦੀ ਬੁੱਧਵਾਰ ਨੂੰ ਸੂਬੇ ਦੇ ਦੌਰੇ 'ਤੇ ਸਨ। ਪੀਐਮ ਮੋਦੀ ਸਰਕਾਰੀ ਯੋਜਨਾਵਾਂ ਦੀ ਸ਼ੁਰੂਆਤ ਕਰਨ ਅਤੇ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਉੱਥੇ ਪੁੱਜੇ ਸਨ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਰਸਤਾ ਜਾਮ ਕਰ ਦਿੱਤਾ ਜਿਸ ਕਾਰਨ ਪ੍ਰਧਾਨ ਮੰਤਰੀ ਨੂੰ ਰੈਲੀ ਰੱਦ ਕਰ ਵਾਪਸ ਦਿੱਲੀ ਪਰਤਣਾ ਪਿਆ।


ਪੀਐਮ ਮੋਦੀ ਦੇ ਜਾਮ ਵਿੱਚ ਫਸਣ ਤੋਂ ਬਾਅਦ, ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਅਜਿਹੇ 'ਚ ਕੁਝ ਲੋਕ ਇਸ ਨੂੰ ਰਾਜਨੀਤੀ ਨਾਲ ਜੋੜ ਕੇ ਦੇਖਣ ਲੱਗੇ ਤਾਂ ਕੁਝ ਲੋਕ ਇਸ ਨੂੰ ਸਾਜ਼ਿਸ਼ ਦਾ ਹਿੱਸਾ ਮੰਨਣ ਲੱਗੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਢਿੱਲ ਨੂੰ ਲੈ ਕੇ ਵੱਖ-ਵੱਖ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਹਨ।


ਇਸ ਮੁੱਦੇ 'ਤੇ ਸੀ-ਵੋਟਰ ਨੇ ਏਬੀਪੀ ਨਿਊਜ਼ ਲਈ ਸਰਵੇਖਣ ਕੀਤਾ ਸੀ। ਇਸ ਸਰਵੇ 'ਚ ਪੁੱਛਿਆ ਗਿਆ ਸੀ ਕਿ ਕੀ ਪੀਐੱਮ ਮੋਦੀ ਦੀ ਸੁਰੱਖਿਆ 'ਚ ਕਮੀ ਸਾਜ਼ਿਸ਼ ਹੈ ਜਾਂ ਰਾਜਨੀਤੀ? ਇਸ ਸਵਾਲ ਦੇ ਜਵਾਬ 'ਚ 55 ਫੀਸਦੀ ਲੋਕਾਂ ਨੇ ਇਸ ਨੂੰ ਸਾਜ਼ਿਸ਼ ਕਰਾਰ ਦਿੱਤਾ, ਜਦਕਿ 44 ਫੀਸਦੀ ਲੋਕਾਂ ਨੇ ਇਸ ਨੂੰ ਰਾਜਨੀਤੀ ਦੱਸਿਆ। ਇਸ ਦੇ ਨਾਲ ਹੀ ਇੱਕ ਫੀਸਦੀ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਇਸ ਵਿੱਚ ਰਾਜਨੀਤੀ ਅਤੇ ਸਾਜ਼ਿਸ਼ ਦੋਵੇਂ ਹਨ।


ਦੱਸ ਦਈਏ ਕਿ ਪ੍ਰਧਾਨ ਮੰਤਰੀ ਸਿਕਓਰਿਟੀ ਲੈਪਸ ਮਾਮਲੇ 'ਚ ਪੰਜਾਬ ਦੀ ਉੱਚ ਪੱਧਰੀ ਜਾਂਚ ਤੋਂ ਬਾਅਦ SPG ਅਤੇ IB ਨੇ ਵੀ ਘਟਨਾ ਦੀ ਅੰਦਰੂਨੀ ਜਾਂਚ ਦੇ ਹੁਕਮ ਦਿੱਤੇ ਹਨ। ਦੋਵੇਂ ਏਜੰਸੀਆਂ ਆਪਣੀ ਜਾਂਚ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪ ਸਕਦੀਆਂ ਹਨ। ਇਨ੍ਹਾਂ ਰਿਪੋਰਟਾਂ ਤੋਂ ਬਾਅਦ ਪ੍ਰਧਾਨ ਮੰਤਰੀ ਸੁਰੱਖਿਆ ਨਿਯਮਾਂ 'ਚ ਕੁਝ ਬਦਲਾਅ ਕੀਤੇ ਜਾ ਸਕਦੇ ਹਨ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰਾਲਾ ਹਾਲੇ ਵੀ ਪੰਜਾਬ ਪ੍ਰਸ਼ਾਸਨ ਤੋਂ ਰਿਪੋਰਟ ਆਉਣ ਦੀ ਉਡੀਕ ਕਰ ਰਿਹਾ ਹੈ।


 


 


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ