ਪੜਚੋਲ ਕਰੋ

New controversy: ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ 'ਤੇ ਅੜੀ ਹਰਿਆਣਾ ਸਰਕਾਰ, ਪੰਜਾਬ ਵੱਲੋਂ ਜ਼ਬਰਦਸਤ ਵਿਰੋਧ, PM ਮੋਦੀ ਤੋਂ ਦਖ਼ਲ ਦੀ ਮੰਗ

ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP), ਸ਼੍ਰੋਮਣੀ ਅਕਾਲੀ ਦਲ (Shiromni Akali Dal) ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਸ ਨਾਲ ਚੰਡੀਗੜ੍ਹ 'ਤੇ ਹਰਿਆਣਾ ਦਾ ਦਾਅਵਾ ਹੋਰ ਮਜ਼ਬੂਤ ​​ਹੋਵੇਗਾ ਅਤੇ ਪੰਜਾਬ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ

Punjab News: ਚੰਡੀਗੜ੍ਹ ਪ੍ਰਸ਼ਾਸਨ ਦੇ ਇੱਕ ਫੈਸਲੇ ਕਾਰਨ ਪੰਜਾਬ-ਹਰਿਆਣਾ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਨੇ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਸਰਕਾਰ ਨੂੰ 10 ਏਕੜ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਇਸ ਨੂੰ ਲੈ ਕੇ ਸਿਆਸੀ ਹਲਚਲ ਮਚੀ ਹੋਈ ਹੈ। ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਹੈ, ਪਰ ਦੋਵੇਂ ਇਸ ਨੂੰ ਆਪਣਾ ਹੋਣ ਦਾ ਦਾਅਵਾ ਕਰਦੇ ਹਨ ਤੇ ਇਸ ਨੂੰ ਆਪਣੇ ਸੂਬੇ ਦੇ ਹਵਾਲੇ ਕਰਨ ਦੀ ਮੰਗ ਕਰਦੇ ਹਨ।

ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਦੇ ਫੈਸਲੇ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਇਸ ਮੁੱਦੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP), ਸ਼੍ਰੋਮਣੀ ਅਕਾਲੀ ਦਲ (Shiromni Akali Dal) ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਸ ਨਾਲ ਚੰਡੀਗੜ੍ਹ 'ਤੇ ਹਰਿਆਣਾ ਦਾ ਦਾਅਵਾ ਹੋਰ ਮਜ਼ਬੂਤ ​​ਹੋਵੇਗਾ ਅਤੇ ਪੰਜਾਬ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਤੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣ ਦੇ ਇਸ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।

ਇਸ ਦੌਰਾਨ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਇਸ ਵਿਵਾਦ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, "ਜਦੋਂ ਪੰਜਾਬ ਤੇ ਹਰਿਆਣਾ ਦੀ ਵੰਡ ਹੋਈ ਸੀ, ਉਦੋਂ ਵਿਧਾਨ ਸਭਾ ਬਣਾਈ ਗਈ ਸੀ। ਇਸ ਸਮੇਂ ਸਾਡੇ ਕੋਲ 90 ਮੈਂਬਰ ਹਨ ਤੇ ਆਉਣ ਵਾਲੀ ਜਨਗਣਨਾ ਤੋਂ ਬਾਅਦ ਇਹ ਗਿਣਤੀ 120 ਹੋ ਜਾਵੇਗੀ ਤੇ ਇਹ ਅਸੈਂਬਲੀ ਇਮਾਰਤ ਛੋਟੀ ਹੋ ​​ਜਾਵੇਗੀ।"

ਹਰਿਆਣਾ ਦੀ ਭਾਜਪਾ ਰਾਜ ਸਭਾ ਮੈਂਬਰ ਕਿਰਨ ਚੌਧਰੀ ਨੇ ਵੀ ਇਸ ਮੁੱਦੇ ’ਤੇ ਬਿਆਨ ਦਿੰਦਿਆਂ ਕਿਹਾ ਕਿ ਹਰਿਆਣਾ ਨੂੰ ਆਪਣੀ ਵਿਧਾਨ ਸਭਾ ਦੀ ਇਮਾਰਤ ਬਣਾਉਣ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ, "ਪੰਜਾਬ ਅਤੇ ਹਰਿਆਣਾ ਦੀ ਹਿੱਸੇਦਾਰੀ 60-40 ਫੀਸਦੀ ਹੈ, ਪਰ ਸਮੇਂ ਦੇ ਨਾਲ ਸਾਡੀ ਆਪਣੀ ਵਿਧਾਨ ਸਭਾ ਦੀ ਇਮਾਰਤ ਹੋਣੀ ਜ਼ਰੂਰੀ ਹੋ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸਾਨੂੰ ਜ਼ਮੀਨ ਦੇਣ ਵਿੱਚ ਕੁਝ ਵੀ ਗ਼ਲਤ ਨਹੀਂ ਹੈ। ਪੰਜਾਬ ਇਸ ਦਾ ਵਿਰੋਧ ਕਰਦਾ ਰਹੇਗਾ, ਪਰ ਇਹ ਫੈਸਲਾ ਸਹੀ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਫੈਸਲਾ ਇਕ ਵਾਰ ਫਿਰ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਪੈਂਤੜੇ ਦਾ ਪਰਦਾਫਾਸ਼ ਕਰਦਾ ਹੈ। 'ਆਪ' ਦੇ ਬੁਲਾਰੇ ਨੀਲ ਗਰਗ ਨੇ ਕਿਹਾ, "ਕੇਂਦਰ ਸਰਕਾਰ ਹਮੇਸ਼ਾ ਪੰਜਾਬ ਦੇ ਖ਼ਿਲਾਫ਼ ਰਹੀ ਹੈ ਤੇ ਇਸੇ ਲਈ ਅਜਿਹੇ ਫੈਸਲੇ ਲਏ ਜਾਂਦੇ ਹਨ। ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਤੇ ਪੰਜਾਬ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।"

ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਕਦਮ ਦੀ ਨਿਖੇਧੀ ਕੀਤੀ ਹੈ ਅਤੇ ਪਾਰਟੀ ਦੇ ਬੁਲਾਰੇ ਦਲਜੀਤ ਚੀਮਾ ਨੇ ਇਸ ਨੂੰ ਪੰਜਾਬ ਵਿਰੋਧੀ ਤੇ ਸ਼ਰਮਨਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, "ਇਹ ਫੈਸਲਾ ਪੂਰੀ ਤਰ੍ਹਾਂ ਪੰਜਾਬ ਦੇ ਵਿਰੁੱਧ ਹੈ ਤੇ ਹਰਿਆਣਾ ਨੂੰ ਆਪਣੀ ਵਿਧਾਨ ਸਭਾ ਦੀ ਇਮਾਰਤ ਆਪਣੇ ਖੇਤਰ ਵਿੱਚ ਬਣਾਉਣੀ ਚਾਹੀਦੀ ਹੈ।"

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget