ਪੁਲਿਸ ਵਿਭਾਗ 'ਚ ਕਾਲਾ ਕੰਮ, ਬੰਦੂਕ ਦੀ ਨੋਕ 'ਤੇ ਸਬ ਇੰਸਪੈਕਟਰ ਨੇ ਮਹਿਲਾ ਪੁਲਿਸ ਮੁਲਾਜ਼ਮ ਨੂੰ ਬਣਾਇਆ ਸ਼ਿਕਾਰ
ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੁਲਿਸ ਮੁਲਾਜ਼ਮ ਨੇ ਇੱਕ ਮਹਿਲਾ ਸਾਥੀ ਨੂੰ ਹਵਸ ਦਾ ਸ਼ਿਕਾਰ ਬਣਾਇਆ।
ਤੇਲੰਗਾਨਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੁਲਿਸ ਮੁਲਾਜ਼ਮ ਨੇ ਇੱਕ ਮਹਿਲਾ ਸਾਥੀ ਨੂੰ ਹਵਸ ਦਾ ਸ਼ਿਕਾਰ ਬਣਾਇਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਬੰਦੂਕ ਦੀ ਨੋਕ 'ਤੇ ਵਾਰਦਾਤ ਨੂੰ ਅੰਜਾਮ ਦਿੱਤਾ। ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗ੍ਰਿਫਤਾਰੀ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪੀੜਤ ਨੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਤੇਲੰਗਾਨਾ ਪੁਲਿਸ 'ਚ ਸਬ ਇੰਸਪੈਕਟਰ ਭਵਾਨੀ ਸੇਨ ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ 'ਤੇ ਇਕ ਮਹਿਲਾ ਕਾਂਸਟੇਬਲ ਨਾਲ ਬੰਦੂਕ ਦੀ ਨੋਕ 'ਤੇ ਬਲਾਤਕਾਰ ਕਰਨ ਦਾ ਦੋਸ਼ ਹੈ। ਘਟਨਾ 16 ਜੂਨ ਦੀ ਹੈ। ਮੁਲਜ਼ਮ ਨੇ ਜੈਸ਼ੰਕਰ ਭੂਲਾਪੱਲੀ ਜ਼ਿਲ੍ਹੇ ਦੇ ਇੱਕ ਗੈਸਟ ਰੂਮ ਵਿੱਚ ਕਥਿਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਰਿਪੋਰਟ ਦੇ ਅਨੁਸਾਰ, ਕਲਸੇਵਰਮ ਪੁਲਿਸ ਸਟੇਸ਼ਨ ਵਿੱਚ ਕੰਮ ਕਰ ਰਹੀ ਇੱਕ ਮਹਿਲਾ ਕਾਂਸਟੇਬਲ ਨੇ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦਾ ਕਹਿਣਾ ਹੈ ਕਿ ਐੱਸਆਈ ਸੇਨ ਨੇ ਉਸ ਨਾਲ ਬਲਾਤਕਾਰ ਕਰਨ ਤੋਂ ਪਹਿਲਾਂ ਆਪਣੀ ਸਰਵਿਸ ਰਿਵਾਲਵਰ ਨਾਲ ਉਸ ਨੂੰ ਧਮਕੀ ਦਿੱਤੀ ਸੀ। ਇੰਨਾ ਹੀ ਨਹੀਂ, ਜੇਕਰ ਉਸ ਨੇ ਇਸ ਘਟਨਾ ਬਾਰੇ ਕਿਸੇ ਨੂੰ ਵੀ ਦੱਸਿਆ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਵੀ ਦਿੱਤੀ ਗਈ।
ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਐੱਸ.ਆਈ. ਖਿਲਾਫ ਆਈਜੀ ਏਵੀ ਰੰਗਨਾਥ ਨੇ ਵੀ ਸੇਨ ਨੂੰ ਪੁਲਿਸ ਸੇਵਾ ਤੋਂ ਪੱਕੇ ਤੌਰ 'ਤੇ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਨਾਲ ਹੀ, ਉਸ ਦੇ ਖਿਲਾਫ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਭਾਵ ਆਈਪੀਸੀ ਤਹਿਤ ਕੇਸ ਦਰਜ ਕੀਤੇ ਗਏ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।