Rajnath Singh: ਝਾਰਖੰਡ ਦੇ ਗੜ੍ਹਵਾ ਜ਼ਿਲ੍ਹੇ ਤੋਂ ਇੱਕ ਵੱਡੀ ਲਾਪਰਵਾਹੀ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੜ੍ਹਵਾ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Shivraj Singh Chouhan ) ਦੇ ਸੁਰੱਖਿਆ ਪ੍ਰਬੰਧਾਂ 'ਚ ਵੱਡੀ ਖਾਮੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਹੈਲੀਕਾਪਟਰ 'ਚ ਤੇਲ ਦੀ ਕਮੀ ਕਾਰਨ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੜਕ ਮਾਰਗ ਤੋਂ ਰਵਾਨਾ ਹੋਣਾ ਪਿਆ।


ਦੱਸ ਦੇਈਏ ਕਿ ਬੀਜੇਪੀ ਦੀ ਸੰਕਲਪ ਕਮ ਪਰਿਵਰਤਨ ਯਾਤਰਾ ਝਾਰਖੰਡ ਦੇ ਗੜ੍ਹਵਾ ਜ਼ਿਲ੍ਹੇ ਦੇ ਨਗਰ ਉਨਟਾਰੀ ਬਲਾਕ ਤੋਂ ਸ਼ੁਰੂ ਹੋਣੀ ਸੀ। ਇਸ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਝਾਰਖੰਡ ਭਾਜਪਾ ਦੇ ਸੂਬਾ ਪ੍ਰਧਾਨ ਬਾਬੂਲਾਲ ਮਰਾਂਡੀ ਅਤੇ ਭਾਜਪਾ ਦੇ ਕਈ ਵਰਕਰ ਪੁੱਜੇ ਹੋਏ ਸਨ। 



ਜਾਣਕਾਰੀ ਅਨੁਸਾਰ ਹੈਲੀਕਾਪਟਰ ਰਾਹੀਂ ਇੱਥੇ ਪਹੁੰਚ ਕੇ ਕੇਂਦਰੀ ਮੰਤਰੀਆਂ ਨੇ ਸ਼੍ਰੀ ਬੰਸ਼ੀਧਰ ਮੰਦਰ 'ਚ ਪੂਜਾ ਅਰਚਨਾ ਕਰਨ ਤੋਂ ਬਾਅਦ ਯਾਤਰਾ ਸ਼ੁਰੂ ਕੀਤੀ। ਇਸ ਤੋਂ ਬਾਅਦ ਗੜ੍ਹਵਾ ਦੇ ਗੋਸਾਈਬਾਗ ਮੈਦਾਨ ਵਿੱਚ ਮੀਟਿੰਗ ਕੀਤੀ ਗਈ ਪਰ ਇੱਥੇ ਮੀਟਿੰਗ ਕਰਕੇ ਵਾਪਸ ਪਰਤਦੇ ਸਮੇਂ ਹੈਲੀਕਾਪਟਰ ਵਿੱਚ ਤੇਲ ਘੱਟ ਹੋਣ ਕਾਰਨ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੜਕੀ ਰਸਤੇ ਗੜ੍ਹਵਾ ਆ ਗਏ ਫਿਰ ਦੋਵੇਂ 12 ਵਾਹਨਾਂ ਦੇ ਕਾਫਲੇ ਨਾਲ ਸੜਕੀ ਰਸਤੇ ਬਨਾਰਸ ਲਈ ਰਵਾਨਾ ਹੋਏ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਹੈਲੀਕਾਪਟਰ ਵਿੱਚ ਕੁਝ ਸਮੱਸਿਆ ਆਈ ਹੈ।



ਜਾਣਕਾਰੀ ਮੁਤਾਬਕ ਹੈਲੀਕਾਪਟਰ ਲਈ ਇੱਕ ਗੱਡੀ 'ਚ ਤੇਲ ਗੜ੍ਹਵਾ ਪਹੁੰਚ ਰਿਹਾ ਸੀ ਪਰ ਰਸਤੇ 'ਚ ਗੱਡੀ ਖ਼ਰਾਬ ਹੋ ਜਾਣ ਕਾਰਨ ਸਮੇਂ 'ਤੇ ਨਹੀਂ ਪਹੁੰਚ ਸਕੀ। ਦੱਸਿਆ ਜਾਂਦਾ ਹੈ ਕਿ ਪਲਾਮੂ ਅਤੇ ਗੜ੍ਹਵਾ ਦੇ ਰਸਤੇ 'ਤੇ ਓਧਨਾਰ ਪਿੰਡ ਨੇੜੇ ਕਾਰ ਖ਼ਰਾਬ ਹੋ ਗਈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।