ਨਵੀਂ ਦਿੱਲੀ: ਪਿਛਲੇ 24 ਘੰਟਿਆਂ 'ਚ ਅਮਰੀਕਾ ਤੋਂ ਬਾਅਦ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਮਾਮਲੇ ਭਾਰਤ 'ਚ ਆਏ ਹਨ। ਦੇਸ਼ 'ਚ ਕੋਰੋਨਾ ਪੀੜਤਾਂ ਦੀ ਸੰਖਿਆਂ 10 ਲੱਖ ਤੋਂ ਪਾਰ ਹੋ ਗਈ ਹੈ। ਪਿਛਲੇ 24 ਘੰਟਿਆਂ 'ਚ ਵਾਇਰਸ ਦੇ ਹੁਣ ਤਕ ਦੇ ਸਭ ਤੋਂ ਜ਼ਿਆਦਾ 34,884 ਨਵੇਂ ਮਾਮਲੇ ਸਾਹਮਣੇ ਆਏ ਤੇ 671 ਲੋਕਾਂ ਦੀ ਮੌਤ ਹੋ ਗਈ।
ਬ੍ਰਾਜ਼ੀਲ 'ਚ ਇਸ ਦੌਰਾਨ 33,959 ਮਾਮਲੇ ਸਾਹਮਣੇ ਆਏ ਹਨ। ਭਾਰਤ 'ਚ ਕੋਰੋਨਾ ਵਾਇਰਸ ਪੀੜਤਾਂ ਦਾ ਕੁੱਲ ਅੰਕੜਾ 10,38,716 ਹੋ ਗਿਆ ਹੈ। ਇਨ੍ਹਾਂ 'ਚੋਂ 3,58,692 ਐਕਟਿਵ ਕੇਸ ਹਨ ਅਤੇ 6,53,751 ਲੋਕ ਕੋਰੋਨਾ ਜੰਗ ਜਿੱਤ ਚੁੱਕੇ ਹਨ। ਭਾਰਤ 'ਚ ਹੁਣ ਤਕ ਕੁੱਲ 26,273 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੋਰੋਨਾ ਵਾਇਰਸ ਬੇਲਗਾਮ, ਕਈ ਦੇਸ਼ਾਂ ਨੇ ਲਾਈਆਂ ਨਵੀਆਂ ਪਾਬੰਦੀਆਂ
ਕੋਰੋਨਾ ਪੀੜਤਾਂ ਦੀ ਸੰਖਿਆਂ ਦੇ ਹਿਸਾਬ ਨਾਲ ਭਾਰਤ ਦੁਨੀਆਂ ਦਾ ਤੀਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਭਾਰਤ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਭਾਰਤ 'ਚ ਐਕਟਿਵ ਕੇਸਾਂ ਦੇ ਮਾਮਲੇ 'ਚ ਮਹਾਰਾਸ਼ਟਰ ਦਾ ਪਹਿਲਾ ਸਥਾਨ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਤਾਮਿਲਨਾਡੂ, ਤੀਜੇ ਨੰਬਰ 'ਤੇ ਕਰਨਾਟਕ, ਚੌਥੇ ਨੰਬਰ 'ਤੇ ਆਂਧਰਾ ਪ੍ਰਦੇਸ਼ ਅਤੇ ਪੰਜਵਾਂ ਨੰਬਰ ਦਿੱਲੀ ਦਾ ਹੈ।
ਕੋਰੋਨਾ ਦਾ ਕਹਿਰ ਜਾਰੀ! ਹੁਣ ਤਕ ਕਰੀਬ 6,00,000 ਲੋਕਾਂ ਦੀ ਮੌਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ