ਪੜਚੋਲ ਕਰੋ

ਕੋਰੋਨਾ ਕਰਕੇ ਪਟਾਕਿਆਂ ਦੀ ਵਿਕਰੀ ਤੇ ਆਤਿਸ਼ਬਾਜ਼ੀ ’ਤੇ ਰੋਕ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਦੇ ਇਸ ਚੁਣੌਤੀ ਭਰੇ ਸਮੇਂ ’ਚ ਜਨਤਾ ਦੇ ਜੀਵਨ ਦੀ ਰਾਖੀ ਸਰਕਾਰ ਲਈ ਸਰਬਉੱਚ ਹੈ।

ਜੈਪੁਰ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਦੇ ਇਸ ਚੁਣੌਤੀ ਭਰੇ ਸਮੇਂ ’ਚ ਜਨਤਾ ਦੇ ਜੀਵਨ ਦੀ ਰਾਖੀ ਸਰਕਾਰ ਲਈ ਸਰਬਉੱਚ ਹੈ। ਇਸ ਲਈ ਰਾਜ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਨੂੰ ਵੇਖਦਿਆਂ ਪਟਾਕਿਆਂ ਦੀ ਵਿਕਰੀ ਤੇ ਆਤਿਸ਼ਬਾਜ਼ੀ ਉੱਤੇ ਰੋਕ ਲਾਉਣ ਦਾ ਫ਼ੈਸਲਾ ਕੀਤਾ ਹੈ। ਗਹਿਲੋਤ ਨੇ ਇਹ ਗੱਲ ਆਪਣੇ ਸੂਬੇ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ, ‘ਨੋ ਮਾਸਕ-ਨੋ ਐਂਟਰੀ’ ਤੇ ‘ਸ਼ੁੱਧ ਲਈ ਯੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਆਖੀ। ਮੁੱਖ ਮੰਤਰੀ ਨੇ ਉਸ ਮੀਟਿੰਗ ’ਚ ਅਨਲੌਕ-6 ਦੀਆਂ ਹਦਾਇਤਾਂ ਬਾਰੇ ਵੀ ਚਰਚਾ ਕੀਤੀ। ਮੁੱਖ ਮੰਤਰੀ ਨੇ ਪਟਾਕਿਆਂ ’ਚੋਂ ਨਿੱਕਲਣ ਵਾਲੇ ਜ਼ਹਿਰੀਲੇ ਧੂੰਏਂ ਤੋਂ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਰੋਗੀਆਂ ਤੇ ਆਮ ਲੋਕਾਂ ਦੀ ਤੰਦਰੁਸਤੀ ਦੀ ਰਾਖੀ ਲਈ ਰਾਜ ਵਿੱਚ ਪਟਾਕਿਆਂ ਦੀ ਵਿਕਰੀ ਤੇ ਆਤਿਸ਼ਬਾਜ਼ੀ ਉੱਤੇ ਰੋਕ ਲਾਉਣ ਤੇ ਬਿਨਾ ਫ਼ਿਟਨੈੱਸ ਦੇ ਧੂੰਆਂ ਸੁੱਟਣ ਵਾਲੇ ਵਾਹਨਾਂ ਉੱਤੇ ਸਖ਼ਤ ਕਾਰਵਾਈ ਦੀ ਹਦਾਇਤ ਕੀਤੀ। ਗਹਿਲੋਤ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਇਸ ਚੁਣੌਤੀ ਭਰਪੂਰ ਸਮੇਂ ’ਚ ਸੂਬਾ ਵਾਸੀਆਂ ਦੀ ਜੀਵਨ ਦੀ ਰਾਖੀ ਸਰਕਾਰ ਲਈ ਸਰਬਉੱਚ ਹੈ। ਉਨ੍ਹਾਂ ਕਿਹਾ ਕਿ ਆਤਿਸ਼ਬਾਜ਼ੀ ’ਚੋਂ ਨਿਕਲਣ ਵਾਲੇ ਧੂੰਏਂ ਕਾਰਣ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਨਾਲ-ਨਾਲ ਦਿਲ ਤੇ ਸਾਹ ਦੇ ਰੋਗੀਆਂ ਨੂੰ ਵੀ ਤਕਲੀਫ਼ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਦੀਵਾਲੀ ਮੌਕੇ ਆਤਿਸ਼ਬਾਜ਼ੀ ਤੋਂ ਬਚੋ। ਉਨ੍ਹਾਂ ਪਟਾਕਿਆਂ ਦੀ ਵਿਕਰੀ ਦੇ ਅਸਥਾਈ ਲਾਇਸੈਂਸ ਉੱਤੇ ਰੋਕ ਲਾਉਣ ਦੀ ਹਦਾਇਤ ਜਾਰੀ ਕੀਤੀ। ਉਨ੍ਹਾਂ ਕਿਹਾ ਵਿਆਹਾਂ ਤੇ ਹੋਰ ਸਮਾਰੋਹਾਂ ’ਚ ਵੀ ਆਤਿਸ਼ਬਾਜ਼ੀ ਨੂੰ ਰੋਕਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਜਰਮਨੀ, ਇੰਗਲੈਂਡ, ਫ਼ਰਾਂਸ, ਇਟਲੀ ਤੇ ਸਪੇਨ ਜਿਹੇ ਵਿਕਸਤ ਦੇਸ਼ਾਂ ਵਿੱਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਕਈ ਦੇਸ਼ਾਂ ਨੂੰ ਤਾਂ ਮੁੜ ਲੌਕਡਾਊਨ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸਾਡੇ ਵੀ ਇੱਥੇ ਅਜਿਹੇ ਹਾਲਾਤ ਨਾ ਪੈਦਾ ਹੋ ਜਾਣ, ਇਸੇ ਲਈ ਸਾਨੂੰ ਸਾਵਧਾਨੀ ਰੱਖਣੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 2,000 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਛੇਤੀ ਮੁਕੰਮਲ ਕੀਤੀ ਜਾਵੇ। ਪ੍ਰੀਖਿਆ ਦੇ ਨਤੀਜੇ ਵਿੱਚ ਚੁਣੇ ਡਾਕਟਰਾਂ ਨੂੰ ਸਾਰੀ ਪ੍ਰਕਿਰਿਆ 10 ਦਿਨਾਂ ਅੰਦਰ ਮੁਕੰਮਲ ਕਰ ਕੇ ਛੇਤੀ ਨਿਯੁਕਤੀ ਦਿੱਤੀ ਜਾਵੇ। ਇਸ ਨਾਲ ਕੋਰੋਨਾ ਸਮੇਤ ਹੋਰ ਰੋਗਾਂ ਦੇ ਇਲਾਜ ਵਿੱਚ ਮਦਦ ਮਿਲੇਗੀ। ਸ਼ਾਸਨ ਮਾਮਲਿਆਂ ਦੇ ਪ੍ਰਮੁੱਖ ਸਕੱਤਰ (ਗ੍ਰਹਿ) ਅਭੇ ਕੁਮਾਰ ਨੇ ਦੱਸਿਆ ਕਿ ਰਾਜ ਵਿੱਚ ਸਕੂਲ, ਕਾਲਜ ਸਮੇਤ ਵਿਦਿਅਕ ਅਦਾਰੇ ਤੇ ਕੋਚਿੰਗ ਕੇਂਦਰ 16 ਨਵੰਬਰ ਤੱਕ ਆਮ ਵਿਦਿਅਕ ਗਤੀਵਿਧੀਆਂ ਲਈ ਬੰਦ ਰਹਿਣਗੇ। ਇਸ ਤੋਂ ਬਾਅਦ ਮੁੜ ਸਮੀਖਿਆ ਕਰ ਕੇ ਉਨ੍ਹਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਸਵਿਮਿੰਗ ਪੂਲ, ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ, ਐਂਟਰਟੇਨਮੈਂਟ ਪਾਰਕ ਆਦਿ ਪਹਿਲੇ ਹੁਕਮਾਂ ਮੁਤਾਬਕ 30 ਨਵੰਬਰ ਤੱਕ ਬੰਦ ਰਹਿਣਗੇ। ਵਿਆਹ ਸਮਾਰੋਹ ’ਚ ਮਹਿਮਾਨਾਂ ਦੀ ਵੱਧ ਤੋਂ ਵੱਧ ਗਿਣਤੀ 100 ਤੱਕ ਸੀਮਤ ਰਹੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget