ਨਵੀਂ ਦਿੱਲੀ: ਭਾਰਤ ਵਿੱਚ ਕਰੋਨਾ ਲਗਾਤਾਰ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਸੋਮਵਾਰ ਨੂੰ ਇੱਕੋ ਦਿਨ ਰਿਕਾਰਡ 49,931 ਨਵੇਂ ਕੇਸ ਸਾਹਮਣੇ ਆਉਣ ਮਗਰੋਂ ਸਰਕਾਰ ਚੌਕਸ ਹੋ ਗਈ ਹੈ। ਇਸ ਵੇਲੇ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 14,35,453 ਹੋ ਗਈ, ਜਦੋਂਕਿ ਹੁਣ ਤਕ 9,17,567 ਮਰੀਜ਼ ਠੀਕ ਹੋ ਚੁੱਕੇ ਹਨ।


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਇੱਕ ਦਿਨ ਵਿੱਚ 708 ਵਿਅਕਤੀਆਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 32,771 ਹੋ ਗਈ ਹੈ। ਹਾਲ ਦੀ ਘੜੀ ਮੁਲਕ ਵਿੱਚ ਐਕਟਿਵ ਕੇਸਾਂ ਦੀ ਗਿਣਤੀ 4,85,114 ਹੈ।

ਅੰਕੜਿਆਂ ਅਨੁਸਾਰ ਮਰੀਜ਼ਾਂ ਦੇ ਠੀਕ ਹੋਣ ਦੀ ਦਰ 63.92 ਫੀਸਦੀ ਹੈ। ਅੱਜ ਲਗਾਤਾਰ 5ਵੇਂ ਦਿਨ ਕਰੋਨਾ ਦੇ 45000 ਤੋਂ ਵਧ ਮਾਮਲੇ ਸਾਹਮਣੇ ਆਏ ਹਨ। ਆਈਸੀਐਮਆਰ ਅਨੁਸਾਰ 26 ਜੁਲਾਈ ਤਕ 1,68,06,803 ਵਿਅਕਤੀਆਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ। ਐਤਵਾਰ ਨੂੰ 5,15,472 ਵਿਅਕਤੀਆਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ ਸੀ।