Covid-19 in India: ਦੁਨੀਆ ਭਰ 'ਚ ਕੋਰੋਨਾ ਮਹਾਮਾਰੀ ਖਿਲਾਫ ਜੰਗ ਜਾਰੀ ਹੈ। ਇਸ ਦੌਰਾਨ, ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅੱਜ ਫਿਰ ਤੋਂ ਕੋਰੋਨਾ ਦੇ ਮਾਮਲੇ 10 ਹਜ਼ਾਰ ਤੋਂ ਪਾਰ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਬੁੱਧਵਾਰ ਦੇ ਮੁਕਾਬਲੇ ਅੱਜ ਨਵੇਂ ਮਾਮਲਿਆਂ ਵਿੱਚ ਵਾਧਾ ਦੇਖਿਆ ਗਿਆ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 10,725 ਨਵੇਂ ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਯਾਨੀ 24 ਅਗਸਤ ਨੂੰ ਕੋਰੋਨਾ ਸੰਕਰਮਣ ਦੇ 10,649 ਨਵੇਂ ਮਾਮਲੇ ਸਾਹਮਣੇ ਆਏ।



ਸਿਹਤ ਮੰਤਰਾਲੇ ਦੀ ਰਿਪੋਰਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 13,084 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਐਕਟਿਵ ਕੇਸਾਂ ਵਿੱਚ ਵੀ ਕਮੀ ਆਈ ਹੈ। ਕੋਰੋਨਾ ਦੇ ਐਕਟਿਵ ਕੇਸ ਹੁਣ 94,047 'ਤੇ ਆ ਗਏ ਹਨ।