Corona Cases in India: ਕੋਰੋਨਾ ਨੇ ਫ਼ਿਰ ਫੜੀ ਰਫ਼ਤਾਰ, ਐਕਟਿਵ ਕੇਸ 83 ਹਜ਼ਾਰ ਤੋਂ ਪਾਰ, 24 ਘੰਟਿਆਂ `ਚ 13 ਹਜ਼ਾਰ ਨਵੇਂ ਕੇਸ
ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸ 83 ਹਜ਼ਾਰ (83,990 ਕੇਸ) ਤੋਂ ਵੱਧ ਹੋ ਗਏ ਹਨ। ਇਸ ਤੋਂ ਪਹਿਲਾਂ 22 ਜੂਨ ਨੂੰ ਦੇਸ਼ ਭਰ ਵਿੱਚ ਕੋਰੋਨਾ ਸੰਕਰਮਣ ਦੇ 12249 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਜਦਕਿ 13 ਲੋਕਾਂ ਦੀ ਮੌਤ ਹੋ ਚੁੱਕੀ ਹੈ।
Corona Cases In India: ਭਾਰਤ ਵਿੱਚ ਇੱਕ ਵਾਰ ਫਿਰ ਕੋਰੋਨਾ ਮਹਾਂਮਾਰੀ ਨੇ ਜ਼ੋਰ ਫੜ ਲਿਆ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 13,313 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ 10,972 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ 38 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸ 83 ਹਜ਼ਾਰ (83,990 ਕੇਸ) ਤੋਂ ਵੱਧ ਹੋ ਗਏ ਹਨ। ਇਸ ਤੋਂ ਪਹਿਲਾਂ 22 ਜੂਨ ਨੂੰ ਦੇਸ਼ ਭਰ ਵਿੱਚ ਕੋਰੋਨਾ ਸੰਕਰਮਣ ਦੇ 12249 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਜਦਕਿ 13 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੂਜੇ ਪਾਸੇ ਕੋਰੋਨਾ ਮਾਮਲਿਆਂ 'ਚ ਤੇਜ਼ੀ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਬੈਠਕ 'ਚ ਕੋਰੋਨਾ ਦੇ ਵਧਦੇ ਮਾਮਲਿਆਂ 'ਤੇ ਲਗਾਮ ਲਗਾਉਣ 'ਤੇ ਚਰਚਾ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਮੈਡੀਕਲ ਮਾਹਿਰ ਵੀ ਸ਼ਾਮਲ ਹੋਣਗੇ।
ਪਿਛਲੇ ਕੁਝ ਦਿਨਾਂ ਤੋਂ ਫਿਰ ਵਧ ਰਹੇ ਹਨ ਕਰੋਨਾ ਦੇ ਮਾਮਲੇ
ਜੇਕਰ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਮਾਮਲਿਆਂ ਦੀ ਰਿਪੋਰਟ 'ਤੇ ਨਜ਼ਰ ਮਾਰੀਏ ਤਾਂ ਇਨਫੈਕਸ਼ਨ ਦੀ ਰਫਤਾਰ 'ਚ ਵਾਧਾ ਹੋਇਆ ਹੈ। ਕਈ ਮਾਹਿਰ ਇਸ ਨੂੰ ਚੌਥੀ ਲਹਿਰ ਵੀ ਕਹਿ ਰਹੇ ਹਨ। ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੀ ਗਈ ਰਿਪੋਰਟ ਵਿੱਚ, ਮੰਗਲਵਾਰ ਨੂੰ ਸੰਕਰਮਿਤਾਂ ਵਿੱਚ ਗਿਰਾਵਟ ਦੇਖੀ ਗਈ। ਹਾਲਾਂਕਿ, ਬੁੱਧਵਾਰ ਨੂੰ ਇੱਕ ਵਾਰ ਫਿਰ ਵਾਧਾ ਹੋਇਆ ਅਤੇ ਕੁੱਲ 12,249 ਨਵੇਂ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਹੀ 13 ਲੋਕਾਂ ਦੀ ਵੀ ਮੌਤ ਹੋ ਗਈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਇਸ ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,24,941 ਹੋ ਗਈ ਹੈ।