ਦਿੱਲੀ 'ਚ ਕੋਰੋਨਾ ਕੇਸਾਂ 'ਚ ਇਜ਼ਾਫਾ, ਕੇਜਰੀਵਾਲ ਨੇ ਕਿਉਂ ਕਿਹਾ ਚਿੰਤਾ ਦੀ ਕੋਈ ਗੱਲ ਨਹੀਂ
ਬੀਤੇ 24 ਘੰਟਿਆਂ ਦੌਰਾਨ 2900 ਤੋਂ ਜ਼ਿਆਦਾ ਕੇਸ ਸਾਹਮਣੇ ਆਏ ਹਨ। ਇਸ 'ਤੇ ਕੇਜਰੀਵਾਲ ਨੇ ਕਿਹਾ ਦਿੱਲੀ 'ਚ ਫਿਲਹਾਲ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਸਥਿਤੀ ਪੂਰੀ ਤਰ੍ਹਾਂ ਕਾਬੂ 'ਚ ਹੈ। ਹਾਲਾਂਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾਣੀ ਚਾਹੀਦੀ।
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕੋਰੋਨਾ ਵਾਇਰਸ ਦੇ ਕੇਸ ਵਧ ਰਹੇ ਹਨ ਕਿਉਂਕਿ ਟੈਸਟਿੰਗ ਕਾਫੀ ਜ਼ਿਆਦਾ ਵਧਾ ਦਿੱਤੀ ਗਈ ਹੈ। ਦਿੱਲੀ 'ਚ ਟੈਸਟਿੰਗ ਦੀ ਸੰਖਿਆ ਵਧਾ ਕੇ 40 ਹਜ਼ਾਰ ਟੈਸਟ ਪ੍ਰਤੀ ਦਿਨ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਕੋਰੋਨਾ ਮਰੀਜ਼ਾਂ ਦੀ ਸੰਖਿਆਂ 'ਚ ਇਜ਼ਾਫਾ ਹੋ ਰਿਹਾ ਹੈ।
ਬੀਤੇ 24 ਘੰਟਿਆਂ ਦੌਰਾਨ 2900 ਤੋਂ ਜ਼ਿਆਦਾ ਕੇਸ ਸਾਹਮਣੇ ਆਏ ਹਨ। ਇਸ 'ਤੇ ਕੇਜਰੀਵਾਲ ਨੇ ਕਿਹਾ ਦਿੱਲੀ 'ਚ ਫਿਲਹਾਲ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਸਥਿਤੀ ਪੂਰੀ ਤਰ੍ਹਾਂ ਕਾਬੂ 'ਚ ਹੈ। ਹਾਲਾਂਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾਣੀ ਚਾਹੀਦੀ।
ਮੁੱਖ ਮੰਤਰੀ ਨੇ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਰੋਕਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਜੇਕਰ ਕੋਰੋਨਾ ਹੋਇਆ ਤੇ ਵਿਅਕਤੀ ਠੀਕ ਹੋ ਜਾਂਦਾ ਹੈ ਤਾਂ ਦਿੱਕਤ ਦੀ ਕੋਈ ਗੱਲ ਨਹੀਂ। ਦਿੱਕਤ ਉਸ ਵੇਲੇ ਹੈ ਜਦੋਂ ਕਿਸੇ ਨੂੰ ਕੋਰੋਨਾ ਹੋਵੇ ਤੇ ਉਸ ਦੀ ਮੌਤ ਹੋ ਜਾਵੇ।
ਕੇਜਰੀਵਾਲ ਨੇ ਕਿਹਾ ਬੀਤੇ 24 ਘੰਟਿਆਂ 'ਚ ਦਿੱਲੀ 'ਚ 2900 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਪਰ ਇਸ ਦੌਰਾਨ 13 ਲੋਕਾਂ ਦੀ ਮੌਤ ਹੋਈ ਹੈ। ਉਨ੍ਹਂ ਕਿਹਾ ਅਸੀਂ ਚਾਹੁੰਦੇ ਹਾਂ ਕਿ ਇਕ ਵੀ ਵਿਅਕਤੀ ਦੀ ਕੋਰੋਨਾ ਨਾਲ ਮੌਤ ਨਾ ਹੋਵੇ। ਉਨਾਂ ਦੱਸਿਆ ਕਿ 27 ਜੂਨ ਨੂੰ ਇਕ ਦਿਨ 'ਚ 2900 ਮਰੀਜ਼ ਸਾਹਮਣੇ ਆਏ ਸਨ ਉਸ ਦਿਨ 66 ਲੋਕਾਂ ਦੀ ਮੌਤ ਹੋਈ ਸੀ। ਉਸ ਦੇ ਮੁਕਾਬਲੇ ਹੁਣ ਮੌਤ ਦਰ ਕਾਫੀ ਘੱਟ ਹੈ।
ਪੰਜਾਬ ਦੇ ਅੰਗ-ਸੰਗ: ਸਾਂਝੇ ਪੰਜਾਬ ਦਾ ਲੋਕ-ਨਾਚ ਲੁੱਡੀਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ