Corona Cases India: ਭਾਰਤ ਲਈ ਚਿੰਤਾ ਦੀ ਖਬਰ, 24 ਘੰਟਿਆਂ `ਚ ਕੋਰੋਨਾ ਨਾਲ 24 ਮੌਤਾਂ, 13,086 ਨਵੇਂ ਮਰੀਜ਼
ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 13086 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 24 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੇ 16135 ਨਵੇਂ ਮਾਮਲੇ ਦਰਜ ਕੀਤੇ ਗਏ, ਜਦਕਿ 4 ਲੋਕਾਂ ਦੀ ਮੌਤ ਹੋ ਗਈ
Corona Update: ਗਲੋਬਲ ਮਹਾਮਾਰੀ ਕੋਰੋਨਾ ਦੇ ਮੋਰਚੇ 'ਤੇ ਦੇਸ਼ ਲਈ ਇਕ ਵਾਰ ਫਿਰ ਚਿੰਤਾ ਦੀ ਖਬਰ ਹੈ। ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 13086 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 24 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੇ 16135 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਜਦਕਿ 4 ਲੋਕਾਂ ਦੀ ਮੌਤ ਹੋ ਗਈ ਸੀ।
COVID-19 | India reports 13,086 fresh cases, 12,456 recoveries and 24 deaths in the last 24 hours.
— ANI (@ANI) July 5, 2022
Active cases 1,13,864
Daily positivity rate 2.90% pic.twitter.com/czRzY7htFi
ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 13086 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ 24 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ 12456 ਲੋਕ ਠੀਕ ਹੋਏ ਹਨ। ਇਸ ਨਾਲ ਮੌਜੂਦਾ ਸਮੇਂ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 113864 ਹੋ ਗਈ ਹੈ।
ਕਾਬਿਲੇਗ਼ੌਰ ਹੈ ਕਿ ਇੱਕ ਵਾਰ ਫ਼ਿਰ ਤੋਂ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਪਰ ਇਸ ਦਰਮਿਆਨ ਚੰਗੀ ਖ਼ਬਰ ਇਹ ਹੈ ਕਿ ਕੋਰੋਨਾ ਵੈਕਸੀਨ ਕਰਕੇ ਕਾਫ਼ੀ ਹੱਦ ਤੱਕ ਬਚਾਅ ਹੋ ਰਿਹਾ ਹੈ। ਕਿਉਂਕਿ ਇਸ ਵਾਰ ਵੈਕਸੀਨ ਕਰਕੇ ਮੌਤ ਦੀਆਂ ਦਰਾਂ `ਚ ਕਾਫ਼ੀ ਘਾਟਾ ਦਰਜ ਕੀਤਾ ਗਿਆ ਹੈ।